Punjab Education News: ਵਿਵਾਦਾਂ ’ਚ ਘਿਰਿਆ ਸਿੱਖਿਆ ਵਿਭਾਗ, 100 ਤੋਂ ਵੱਧ ਅਧਿਆਪਕਾਂ ਦੀ ਖਤਰੇ ’ਚ ਨੌਕਰੀ

Punjab Education News
Punjab Education News: ਵਿਵਾਦਾਂ ’ਚ ਘਿਰਿਆ ਸਿੱਖਿਆ ਵਿਭਾਗ, 100 ਤੋਂ ਵੱਧ ਅਧਿਆਪਕਾਂ ਦੀ ਖਤਰੇ ’ਚ ਨੌਕਰੀ

Punjab Education News: ਚੋਣ ਸੂਚੀਆਂ ’ਚੋਂ ਬਾਹਰ ਹੋਏ ਅਧਿਆਪਕਾਂ ਦੇ ਹੱਕ ਵਿੱਚ ਪਹਿਰਾ ਦਿੱਤਾ ਜਾਵੇਗਾ : ਡੀਟੀਐੱਫ

  • ਕਿਸੇ ਵੀ ਅਧਿਆਪਕ ਦੀ ਨੌਕਰੀ ਖੁੱਸਣ ਨਹੀਂ ਦਿੱਤੀ ਜਾਵੇਗੀ: ਡੀਟੀਐੱਫ | Punjab Education News

Punjab Education News: ਫਾਜ਼ਿਲਕਾ (ਰਜਨੀਸ਼ ਰਵੀ)। ਡੈਮੋਕ੍ਰੈਟਿਕ ਟੀਚਰਜ਼ ਫਰੰਟ ਜਿਲ੍ਹਾ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ, ਜਿਲ੍ਹਾ ਜਨਰਲ ਸਕੱਤਰ ਕੁਲਜੀਤ ਡੰਗਰ ਖੇੜਾ,ਅਤੇ ਪ੍ਰੈਸ ਸਕੱਤਰ ਹਰੀਸ਼ ਕੁਮਾਰ ਨੇ ਦੱਸਿਆ ਕਿ ਚਾਰ ਸਾਲ ਪਹਿਲਾਂ ਪੂਰੀ ਹੋ ਚੁੱਕੀ ਭਰਤੀ ਦੇ 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀਆਂ ਚੋਣ ਸੂਚੀਆਂ ਮੁੜ ਸੋਧੀਆਂ ਗਈਆਂ। ਜਿਸ ਨਾਲ 100 ਤੋਂ ਵਧੇਰੇ ਅਧਿਆਪਕਾਂ ਨੂੰ ਸੋਧੀਆਂ ਸੂਚੀਆਂ ਵਿੱਚ ਚੋਣ ਤੋਂ ਬਾਹਰ ਕਰ ਦਿੱਤਾ ਗਿਆ ਹੈ ।

ਜਿਸ ਨਾਲ ਇੰਨ੍ਹਾਂ ਅਧਿਆਪਕਾਂ ਅਤੇ ਇੰਨ੍ਹਾਂ ਨਾਲ ਸਬੰਧਤ ਪਰਿਵਾਰਾਂ ਨੂੰ ਮਾਨਸਿਕ ਤਣਾਅ ਵਿੱਚੋਂ ਗੁਜ਼ਰਨਾ ਪੈ ਰਿਹਾ ਹੈ। ਆਗੂਆਂ ਨੇ ਦੱਸਿਆ ਕਿ 4 ਮਈ ਨੂੰ ਅਧਿਆਪਕ ਮੰਗਾਂ ਨੂੰ ਲੈ ਕੇ ਡੀ ਟੀ ਐੱਫ ਵੱਲੋਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਚਿਤਾਵਨੀ ਮਾਰਚ ਕੀਤਾ ਜਾ ਰਿਹਾ ਹੈ ਅਤੇ ਇਸ ਮੌਕੇ ਬਾਕੀ ਅਧਿਆਪਕ ਮੰਗਾਂ ਦੇ ਨਾਲ ਨਾਲ ਸੋਧੀਆਂ ਸੂਚੀਆਂ ਵਿੱਚੋਂ ਮੈਰਿਟ ਤੋਂ ਬਾਹਰ ਹੋਏ ਅਧਿਆਪਕਾਂ ਦਾ ਮਸਲਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ।

Punjab Education News

ਆਗੂਆਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 899 ਅੰਗਰੇਜ਼ੀ ਵਿਸ਼ੇ ਦੀ ਭਰਤੀ ਅਧੀਨ ਆਪਣਾ ਪਰਖ ਕਾਲ ਸਮਾਂ ਪੂਰਾ ਕਰ ਚੁੱਕੇ ਅਧਿਆਪਕਾਂ ਦੀਆਂ ਚੋਣ ਸੂਚੀਆਂ ਮੁੜ ਸੋਧੀਆਂ ਗਈਆਂ ਹਨ। ਇੰਨ੍ਹਾਂ ਸੋਧੀਆਂ ਸੂਚੀਆਂ ਵਿੱਚ 100 ਤੋਂ ਵਧੇਰੇ ਅਧਿਆਪਕਾਂ ਨੂੰ ਚੋਣ ਤੋਂ ਬਾਹਰ ਕਰ ਦਿੱਤਾ ਗਿਆ ਹੈ, ਜਿਸ ਨਾਲ ਇੰਨ੍ਹਾਂ ਅਧਿਆਪਕਾਂ ਦੀ ਨੌਕਰੀ ਨੂੰ ਖਤਰੇ ਵਿੱਚ ਪਾਇਆ ਗਿਆ ਹੈ।

Read Also : ICSE ISC Board Results 2025: ICSE, ISC ਬੋਰਡ ਦੇ ਨਤੀਜੇ ਜਾਰੀ, ਇਸ ਤਰ੍ਹਾਂ ਕਰੋ ਚੈੱਕ

ਪਹਿਲਾਂ ਵੀ 3704 ਭਰਤੀ ਨਾਲ ਸਬੰਧਤ ਵੱਖ ਵੱਖ ਵਿਸ਼ਿਆਂ ਦੇ ਅਧਿਆਪਕਾਂ ਨੂੰ ਸੋਧੀਆਂ ਚੋਣ ਸੂਚੀਆਂ ਵਿੱਚ ਚੋਣ ਤੋਂ ਬਾਹਰ ਕੀਤਾ ਗਿਆ ਸੀ ਅਤੇ ਅਧਿਆਪਕਾਂ ਨੂੰ ਸੇਵਾਵਾਂ ਖਤਮ ਕਰਨ ਦੇ ਨੋਟਿਸ ਜਾਰੀ ਕੀਤੇ ਗਏ ਸਨ, ਪਰ ਬਾਅਦ ਵਿੱਚ ਉਹ ਨੋਟਿਸ ਵਾਪਸ ਲੈ ਲਏ ਗਏ ਸਨ।

ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਭਰਤੀ ਨੂੰ ਬੰਦ ਕੀਤੇ ਜਾਣ ਦਾ ਨੋਟਿਸ ਵੀ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਇਸ ਤੋਂ ਬਾਅਦ ਅਧਿਆਪਕਾਂ ਦੀ ਨੌਕਰੀ ’ਤੇ ਤਲਵਾਰ ਲਟਕਾਉਣਾ ਪੰਜਾਬ ਸਰਕਾਰ ਦਾ ਬੇਇਨਸਾਫ਼ੀ ਵਾਲਾ ਫੈਸਲਾ ਹੈ ਅਤੇ ਹੁਣ ਇੰਨ੍ਹਾਂ ਅਧਿਆਪਕਾਂ ਨੂੰ ਵਿਭਾਗ ਵੱਲੋਂ ਅਡਜਸਟ ਕੀਤਾ ਜਾਣਾ ਚਾਹੀਦਾ ਹੈ। ਡੀਟੀਐੱਫ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਭਰਤੀਆਂ ਨਾਲ ਸਬੰਧਤ ਸੋਧੀਆਂ ਸੂਚੀਆਂ ਰਾਹੀਂ ਅਧਿਆਪਕਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਕੋਈ ਸੁਹਿਰਦ ਕਦਮ ਨਾ ਚੁੱਕੇ ਜਾਣ ’ਤੇ ਪ੍ਰਸ਼ਨ ਉਠਾਇਆ।

ਡੈਮੋਕਰੇਟਿਕ ਟੀਚਰਜ਼ ਫਰੰਟ ਜਿਲ੍ਹਾ ਫਾਜ਼ਿਲਕਾ ਦੇ ਮੀਤ ਪ੍ਰਧਾਨ ਰਮੇਸ਼ ਸੱਪਾਂ ਵਾਲੀ, ਮੀਤ ਪ੍ਰਧਾਨ ਨੋਰੰਗ ਲਾਲ ਸਹਾਇਕ ਸਕੱਤਰ ਬਲਜਿੰਦਰ, ਗਰੇਵਾਲ,ਜਥੇਬੰਦਕ ਬੁਲਾਰਾ ਵਰਿੰਦਰ ਲਾਧੂਕਾ, ਮਹਿਲਾ ਆਗੂ ਪੂਨਮ ਕਾਸਵਾਂ, ਪਰਮਜੀਤ ਕੌਰ ਅਤੇ ਪੂਨਮ ਮੈਣੀ ਆਗੂਆਂ ਨੇ ਐਲਾਨ ਕੀਤਾ ਕਿ ਡੀ ਟੀ ਐੱਫ ਵੱਲੋਂ ਪੰਜਾਬ ਸਰਕਾਰ ਦੁਆਰਾ ਚਾਰ ਸਾਲ ਬਾਅਦ ਸੋਧ ਕੇ ਜਾਰੀ ਕੀਤੀਆਂ ਗਈਆਂ ਚੋਣ ਸੂਚੀਆਂ ‘ਚੋਂ ਬਾਹਰ ਹੋਏ ਅਧਿਆਪਕਾਂ ਦੇ ਹੱਕ ਵਿੱਚ ਪਹਿਰਾ ਦਿੱਤਾ ਜਾਵੇਗਾ ਅਤੇ ਕਿਸੇ ਵੀ ਅਧਿਆਪਕ ਦੀ ਨੌਕਰੀ ਖੁੱਸਣ ਨਹੀਂ ਦਿੱਤੀ ਜਾਵੇਗੀ।