ਫ਼ਰੀਦਕੋਟ ਦੇ ਘੰਟਾ ਘਰ ਚੌਕ ਵਿਚ ਕੇਂਦਰ ਸਰਕਾਰ ਵਿਰੁੱਧ ਕੀਤਾ ਮੁਜ਼ਹਰਾ
Water Dispute Haryana: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਗੈਰ ਕਾਨੂੰਨੀ ਦਖਲ ਕਾਰਨ ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਦੇ ਵਿਵਾਦ ਨੇ ਨਵਾਂ ਮੋੜ ਲੈ ਲਿਆ ਹੈ। ਆਮ ਆਦਮੀ ਪਾਰਟੀ ਦੇ ਫ਼ਰੀਦਕੋਟ ਦੇ ਆਗੂਆਂ ਨੇ ਕੇਂਦਰ ਸਰਕਾਰ ‘ਤੇ ਪੰਜਾਬ ਦੇ ਹੱਕਾਂ ਦੀ ਉਲੰਘਣਾ ਕਰਨ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਕਿ ਬੀਬੀਐਮਬੀ ਤੋਂ ਹਰਿਆਣਾ ਨੂੰ ਪਾਣੀ ਦੇਣਾ ਗੈਰ-ਕਾਨੂੰਨੀ ਹੈ। ‘ਆਪ’ ਆਗੂਆਂ ਪੰਜਾਬ ਦੇ ਪਾਣੀ ਦੀ ਰਾਖੀ ਲਈ ਸੰਘਰਸ਼ ਕਰਦੇ ਹੋਏ ਲੋਕਪੱਖੀ ਹੱਕਾਂ ਲਈ ਭਾਜਪਾ ਸਰਕਾਰ ਦੇ ਖਿਲਾਫ ਧਰਨੇ ਦੇ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖੋਸਾ ਨੇ ਫਰੀਦਕੋਟ ਵਿੱਚ ਘੰਟਾ ਘਰ ਨੇੜੇ ਦਿੱਤੇ ਜ਼ਿਲ੍ਹਾ ਪੱਧਰੀ ਧਰਨੇ ਦੀ ਅਗਵਾਈ ਕੀਤੀ।
ਇਹ ਵੀ ਪੜ੍ਹੋ: Yogeshwar Dutt: ਯੋਗੇਸ਼ਵਰ ਦੱਤ ਦੀ ਪਤਨੀ ਹੋਈ ਹਾਦਸੇ ਦਾ ਸ਼ਿਕਾਰ, ਹਸਪਤਾਲ ’ਚ ਦਾਖਲ
ਇਸ ਮੌਕੇ ਆਪ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਰਾਜ ਸਰਕਾਰਾਂ ਨੇ ਮਿਲ ਕੇ ਪੰਜਾਬ ਤੋਂ ਪੰਜਾਬ ਦੇ ਹਿੱਸੇ ਦਾ 8500 ਕਿਊਸਿਕ ਪਾਣੀ ਖੋਹਣ ਦੀ ਕੋਸ਼ਿਸ਼ ਕੀਤੀ ਹੈ। ਪੰਜਾਬ ਭਾਜਪਾ ਦੇ ਆਗੂਆਂ ਨੂੰ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਕਾਂਗਰਸ ਆਗੂਆਂ ਨੂੰ ਵੀ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਪਵੇਗਾ। ਪੰਜਾਬ ਪਹਿਲਾਂ ਹੀ ਇਸ ਦਾ ਸੰਤਾਪ ਭੋਗ ਚੁੱਕਿਆ ਹੈ। ਭਾਜਪਾ ਪੰਜਾਬ ਨੂੰ ਫਿਰ ਤੋਂ ਕਾਲੇ ਸਮੇਂ ਵੱਲ ਲੈ ਜਾ ਰਹੀ ਹੈ।
ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਿਹਾ ਪਾਣੀ ਵਿਵਾਦ ਹੋਰ ਵੀ ਵਧ ਗਿਆ ਹੈ। ਪਾਣੀ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਹੁਣ ਆਮ ਆਦਮੀ ਪਾਰਟੀ ਨੇ ਭਾਜਪਾ ਵਿਰੁੱਧ ਰਣਨੀਤੀ ਬਣਾਈ ਹੈ। ਕੇਂਦਰ ਦੀ ਭਾਜਪਾ ਸਰਕਾਰ ਨੂੰ ਚੇਤਾਵਨੀ ਕਿਹਾ ਕਿ ਬੀਬੀਐਮਬੀ ਦੇ ਪਾਣੀ ਵਿੱਚੋਂ ਪੰਜਾਬ ਦਾ ਹਿੱਸਾ ਹਰਿਆਣਾ ਨੂੰ ਦੇਣਾ ਗਲਤ ਹੈ। ਹਰ ਵਾਰ ਵਾਂਗ, ਕੇਂਦਰ ਸਰਕਾਰ ਨੇ ਪੰਜਾਬ ਨਾਲ ਧੋਖਾ ਕੀਤਾ ਹੈ। ਪੰਜਾਬ ਸਰਕਾਰ, ਆਮ ਆਦਮੀ ਪਾਰਟੀ ਅਤੇ 3 ਕਰੋੜ ਪੰਜਾਬੀ ਕਿਸੇ ਵੀ ਹੱਦ ਤੱਕ ਜਾਣਗੇ ਪਰ ਇਸ ਵਿਸ਼ਵਾਸਘਾਤ ਨੂੰ ਬਰਦਾਸ਼ਤ ਨਹੀਂ ਕਰਨਗੇ। ਪਾਣੀ ਸਾਨੂੰ ਆਪਣੇ ਖੂਨ ਨਾਲੋਂ ਵੀ ਪਿਆਰਾ ਹੈ। ਪੰਜਾਬ ਸਰਕਾਰ ਪੰਜਾਬ ਦੇ ਆਪਣੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹੈ। Water Dispute Haryana