Government School: ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Government School
Government School: ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Government School: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਰਕਾਰੀ ਮਿਡਲ ਸਕੂਲ ਚਹਿਲ ਵਿਖੇ ਛੇਵੀਂ, ਸੱਤਵੀਂ ਜਮਾਤਾਂ ’ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਅਤੇ ਹੋਰ ਹੁਸ਼ਿਆਰ ਵਿਦਿਆਰਥੀਆਂ ਦਾ ਸਨਮਾਨ ਲੋੜਵੰਦ ਵਿਦਿਆਰਥੀਆਂ ਦੀ ਸੇਵਾ ਨੂੰ ਸਮਰਪਿਤ ਰਹਿਣ ਵਾਲੀ ਮਾਤਾ ਗੁਜ਼ਰੀ ਸੇਵਾ ਸੁਸਾਇਟੀ ਕੋਟਕਪੂਰਾ ਵੱਲੋਂ ਸਰਕਾਰੀ ਮਿਡਲ ਸਕੂਲ ਚਹਿਲ ਪਹੁੰਚ ਕੇ ਕੀਤਾ ਗਿਆ।

ਇਸ ਮੌਕੇ ਸਕੂਲ ਦੇ ਪੰਜਾਬੀ ਮਾਸਟਰ ਸੁਰਿੰਦਰਪਾਲ ਸਿੰਘ ਸੋਨੀ ਨੇ ਸੁਸਾਇਟੀ ਮੈਂਬਰਾਂ ਨੂੰ ਜੀ ਆਂਇਆਂ ਨੂੰ ਆਖਿਆ। ਉਨ੍ਹਾਂ ਸਕੂਲ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਸੰਖੇਪ ’ਚ ਦਿੱਤੀ। ਇਸ ਮੌਕੇ ਸੁਸਾਇਟੀ ਵੱਲੋਂ ਪਹੁੰਚੇ ਮਨਦੀਪ ਸਿੰਘ ਚਹਿਲ ਅੰਗਰੇਜ਼ੀ ਲੈਕਚਰਾਰ ਅਤੇ ਗੁਰਮਨਜੀਤ ਸਿੰਘ ਸਾਇੰਸ ਮਾਸਟਰ ਨੇ ਵਿਦਿਆਰਥੀਆਂ ਨੂੰ ਅਧਿਆਪਕਾਂ ਤੇ ਮਾਪਿਆਂ ਦਾ ਸਤਿਕਾਰ ਕਰਨ, ਚੰਗੇ ਗੁਣਾਂ ਦੇ ਧਾਰਨੀ ਬਣਨ ਅਤੇ ਜੀਵਨ ’ਚ ਸਖ਼ਤ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ: Old Pension Scheme: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਮਜ਼ਦੂਰ ਦਿਵਸ ’ਤੇ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ…

ਸਮੂਹ ਹੁਸ਼ਿਆਰ ਬੱਚਿਆਂ ਨੂੰ ਪੰਜ-ਪੰਜ ਰਜਿਸਟਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇਸ ਮੌਕੇ ਸਕੂਲ ਸਟਾਫ਼ ’ਚੋਂ ਗੁਰਦਿੱਤ ਸਿੰਘ ਐਸ.ਐਸ.ਮਾਸਟਰ,ਰੁਚੀ ਅਰੋੜਾ ਸਾਇੰਸ ਮਿਸਟ੍ਰੈਸ, ਰਾਜਵਿੰਦਰ ਕੌਰ ਐਸ.ਐਸ.ਮਿਸਟ੍ਰੈਸ, ਭੁਪਿੰਦਰ ਕੌਰ ਹਿੰਦੀ ਮਿਸਟ੍ਰੈਸ ਨੇ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। Government School