Petrol-Diesel Price Today: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ’ਚ ਉਤਰਾਅ-ਚੜ੍ਹਾਅ ਵਿਚਕਾਰ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਘਰੇਲੂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ, ਜਿਸ ਕਾਰਨ ਦਿੱਲੀ ’ਚ ਪੈਟਰੋਲ 94.72 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 87.62 ਰੁਪਏ ਪ੍ਰਤੀ ਲੀਟਰ ਰਿਹਾ। ਇੱਕ ਮੁੱਖ ਤੇਲ ਮਾਰਕੀਟਿੰਗ ਕੰਪਨੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੀ ਵੈੱਬਸਾਈਟ ’ਤੇ ਜਾਰੀ ਦਰਾਂ ਦੇ ਅਨੁਸਾਰ, ਅੱਜ ਦੇਸ਼ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ। ਮੁੰਬਈ ’ਚ ਪੈਟਰੋਲ 104.21 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 92.15 ਰੁਪਏ ਪ੍ਰਤੀ ਲੀਟਰ ’ਤੇ ਬਣਿਆ ਰਿਹਾ, ਦਿੱਲੀ ’ਚ ਇਨ੍ਹਾਂ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ। ਵਿਸ਼ਵ ਪੱਧਰ ’ਤੇ, ਅਮਰੀਕੀ ਕੱਚਾ ਤੇਲ ਹਫਤੇ ਦੇ ਅੰਤ ’ਚ 1.45 ਫੀਸਦੀ ਡਿੱਗ ਕੇ 58.38 ਡਾਲਰ ਪ੍ਰਤੀ ਬੈਰਲ ਹੋ ਗਿਆ, ਜਦੋਂ ਕਿ ਲੰਡਨ ਬ੍ਰੈਂਟ ਕੱਚਾ ਤੇਲ 0.26 ਪ੍ਰਤੀਸ਼ਤ ਵਧ ਕੇ 61.45 ਡਾਲਰ ਪ੍ਰਤੀ ਬੈਰਲ ਹੋ ਗਿਆ। Petrol-Diesel Price Today
ਇਹ ਖਬਰ ਵੀ ਪੜ੍ਹੋ : Batala News: ਬਟਾਲਾ ਦੇ 34 ਸਾਲਾ ਨੌਜਵਾਨ ਦੀ ਰੂਸ ’ਚ ਮੌਤ, ਇਹ ਕਾਰਨ ਆਇਆ ਸਾਹਮਣੇ
ਦੇਸ਼ ਦੇ ਚਾਰ ਮਹਾਂਨਗਰਾਂ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ:
ਮਹਾਂਨਗਰ………ਪੈਟਰੋਲ ………………ਡੀਜ਼ਲ (ਰੁਪਏ ਪ੍ਰਤੀ ਲੀਟਰ)
ਦਿੱਲੀ ……………94.72………… 87.62
ਮੁੰਬਈ ………… 104.21…………92.15
ਚੇਨਈ……………100.75…………92.34
ਕੋਲਕਾਤਾ……… 103.94…………90.76