ਤਰਨਤਾਰਨ ਪੁਲਿਸ ਦੇ ਹੱਥ ਲੱਗੀ ਵੱਡੀ ਸਫ਼ਲਤਾ
ਤਰਨਤਾਰਨ: ਜ਼ਿਲ੍ਹਾ ਪੁਲਿਸ ਨੇ ਨਸ਼ੀਲੀਆਂ ਦਵਾਈਆਂ ਦੀ ਸਪਲਾਈ ਕਰਨ ਵਾਲੇ ਇੱਕ ਵਿਅਕਤੀ ਨੂੰ 5 ਲੱਖ ਨਸ਼ਲੀਆਂ ਗੋਲੀਆਂ ਤੇ ਕੈਪਸਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਇਹ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਕਿੱਥੋਂ ਲਿਆਉਂਦਾ ਸੀ, ਅਤੇ ਕਿੰਨੇ ਲੋਕਾਂ ਨੂੰ ਸਪਲਾਈ ਕਰਦਾ ਸੀ। ਇਸ ਦੀ ਜਾਂਚ ਲਈ ਪੁਲਿਸ ਨੇ ਮੁਲਜ਼ਮ ਦਾ ਰਿਮਾਂਡ ਲੈ ਰਹੀ ਹੈ।
ਜਾਣਕਾਰੀ ਦਿੰਦਿਆਂ ਐਸਐਸਪੀ ਦਰਸ਼ਨ ਸਿੰਘ ਮਾਨ ਨੇ ਦੱਸਿਆ ਕਿ ਨਾਰਕੋਟਿਕਸ ਸੈੱਲ ਦੀ ਪੁਲਿਸ ਨੇ ਖੁਫ਼ੀਆ ਸੂਚਨਾ ਦੇ ਅਧਾਰ ‘ਤੇ ਅਮਨਦੀਪ ਐਵਨਿਊ ਟੀ ਪੁਆਇੰਟ ‘ਤੇ ਆਈ 20 ਕਾਰ ਨੰਬਰ ਪੀਬੀ46 ਯੂ 1004 ਵਿੱਚ ਸਵਾਰ ਤਰਨਤਾਰਨ ਨਿਵਾਸੀ ਸਤੀਸ਼ ਅਗਰਵਾਲ ਪੁੱਤਰ ਜਗਮੋਹਨ ਲਾਲ ਅਗਰਵਾਲ ਨਿਵਾਸੀ ਨੂੰ 5 ਲੱਖ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 80 ਹਜ਼ਾਰ ਰੁਪਏ ਦੀ ਨਗਦੀ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਦੋਂਕਿ ਕਾਰ ਦਾ ਡਰਾਈਵਰ ਲਛਮਣ ਪੁੱਤਰ ਸੁਰਿੰਦਰ ਸਿੰਘ ਨਿਵਾਸੀ ਤਰਨਤਾਰਨ ਮੌਕੇ ਤੋਂ ਭੱਜ ਗਿਆ।
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਤਰਨਤਾਰਨ ਪੁਲਿਸ ਨੇ ਪੰਜਾਬ ਵਿੱਚੋਂ ਇੰਨੀ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ, ਜੋ ਪੁਲਿਸ ਪ੍ਰਸ਼ਾਸਨ ਲਈ ਬਹੁਤ ਵੱਡੀ ਸਫ਼ਲਤਾ ਹੈ ਅਤੇ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਐੱਸਐੱਸਪੀ ਨੇ ਦੱਸਿਆ ਕਿ ਦੋਸ਼ੀ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਦਾ ਪੁਲਿਸ ਰਿਮਾਂਡ ਪ੍ਰਾਪਤ ਕਰਕੇ ਜ਼ਿਲ੍ਹੇ ਵਿੱਚ ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਹੋਰ ਲੋਕਾਂ ਦਾ ਵੀ ਜਲਦੀ ਪਰਦਾਫਾਸ਼ ਕੀਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।