Road Accident: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਲਾਗਲੇ ਪਿੰਡ ਮਾਡਲ ਟਾਊਨ ਨੰਬਰ-1 ਵਿਖੇ ਮੇਨ ਰੋਡ ’ਤੇ ਇੱਕ ਤੇਜ਼ ਰਫ਼ਤਾਰ ਟਰਾਲਾ ਬੇਕਾਬੂ ਹੋ ਕੇ ਇੱਕ ਦਰੱਖ਼ਤ ਨਾਲ ਜਾ ਟਕਰਾਇਆ। ਹਾਲਾਂਕਿ ਇਸ ਹਾਦਸੇ ’ਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।
ਇਹ ਵੀ ਪੜ੍ਹੋ: Fazilka News: ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ: ਬਰਿੰਦਰ ਕੁਮਾਰ ਗੋਇਲ
ਇਸ ਸਬੰਧੀ ਪਿੰਡ ਮਾਡਲ ਟਾਊਨ ਨੰਬਰ-1 ਦੀ ਸਰਪੰਚ ਜਸਪ੍ਰੀਤ ਕੌਰ ਦੇ ਪਤੀ ਸਿਕੰਦਰ ਸਿੰਘ ਔਲਖ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਘਟਨਾ ਪਿਛਲੀ ਰਾਤ ਕਰੀਬ 10 ਵਜੇ ਦੀ ਹੈ, ਜੋਂ ਕੇ ਇਹ ਟਰਾਲਾ ਮਾਨਸਾ-ਬਠਿੰਡਾ ਸਾਈਡ ਤੋਂ ਆ ਰਿਹਾ ਸੀ ਜੋ ਕਿ ਦੂਸਰੀ ਸਾਈਡ ਹੋ ਕੇ ਸਿੱਧਾ ਇੱਕ ਦਰਖਤ ਨਾਲ ਜਾ ਟਕਰਾਇਆ, ਇਸ ਵਿੱਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ ਅਤੇ ਪਰ ਟਰਾਲਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।