Faridkot Road Accident: ਟਰੱਕ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਮੋਟਰਸਾਈਕਲ ਸਵਾਰ ਦੀ ਮੌਤ

Faridkot Road Accident
ਮ੍ਰਿਤਕ ਗੁਰਸੇਵਕ ਸਿੰਘ ਬਰਾੜ ਦੀ ਪੁਰਾਣੀ ਫਾਈਲ ਫੋਟੋ।

ਮ੍ਰਿਤਕ ਦੀ ਪਹਿਚਾਨ ਪੰਜਾਬੀ ਗੀਤਕਾਰ ਗੁਰਸੇਵਕ ਸਿੰਘ ਬਰਾੜ ਪਿੰਡ ਖੋਖਰ ਵਜੋਂ ਹੋਈ 

Faridkot Road Accident: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹਾ ਫ਼ਰੀਦਕੋਟ ਦੇ ਹਲਕਾ ਕੋਟਕਪੂਰਾ ਦੇ ਪਿੰਡ ਖਾਰਾ ਨੇੜੇ ਟਰੱਕ ਨਾਲ ਟੱਕਰ ਦੇ ਚੱਲਦਿਆਂ ਮੋਟਰਸਾਈਕਲ ’ਤੇ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖੋਖਰ ਦੇ ਰਹਿਣ ਵਾਲੇ ਪੰਜਾਬੀ ਗੀਤਕਾਰ ਗੁਰਸੇਵਕ ਸਿੰਘ ਬਰਾੜ (47) ਵੱਜੋਂ ਹੋਈ ਅਤੇ ਇਸ ਮਾਮਲੇ ਵਿੱਚ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਖੇ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: Resolution in Punjab Vidhan Sabha: ਪੰਜਾਬ ਵਿਧਾਨ ਸਭਾ ’ਚ ਜਲ ਸਰੋਤ ਮੰਤਰੀ ਵਰਿੰਦਰ ਗੋਇਲ ਵੱਲੋਂ ਮਤਾ ਪੇਸ਼, ਪੜ੍ਹੋ…

ਜਾਣਕਾਰੀ ਦੇ ਮੁਤਾਬਕ ਗੁਰਸੇਵਕ ਸਿੰਘ ਬਰਾੜ ਆਪਣੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਲੰਘੀ ਰਾਤ ਪਿੰਡ ਵਾਪਸ ਪਰਤ ਰਿਹਾ ਸੀ ਅਤੇ ਜਦੋਂ ਉਹ ਪਿੰਡ ਖਾਰਾ ਨੇੜੇ ਬਰਾੜ ਢਾਬੇ ਕੋਲ ਪੁੱਜਿਆ ਤਾਂ ਉਸਦੀ ਟਰੱਕ ਦੇ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਗੰਭੀਰ ਸੱਟ ਵੱਜਣ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਮਾਮਲੇ ਵਿੱਚ ਪਿੰਡ ਖੋਖਰ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੋਟਕਪੂਰਾ ਤੋਂ ਪਿੰਡ ਵਾਪਸ ਪਰਤਦੇ ਸਮੇਂ ਇਹ ਹਾਦਸਾ ਵਾਪਰਿਆ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਕਰਦੇ ਹੋਏ ਮੁਲਜ਼ਮ ਟਰੱਕ ਚਾਲਕ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਰੱਖੀ। ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਏਐਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। Faridkot Road Accident