
India Pakistan War: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਪਾਕਿਸਤਾਨੀ ਨਾਗਰਿਕਾਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਨੂੰ ਡਿਪੋਟ ਕਰਨ ਦੀ ਮੰਗ ਲੈ ਕੇ ਅੱਜ ਬੀਜੇਪੀ ਵਰਕਰਾਂ ਵੱਲੋਂ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਨਾਂਅ ਐਸਡੀਐਮ ਮੇਜਰ ਵਰੁਣ ਕੁਮਾਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ ਅਤੇ ਰੋਸ਼ ਪ੍ਰਦਰਸ਼ਨ ਕਰ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਾਏ ਗਏ।
ਇਸ ਮੌਕੇ ਤੇ ਬੀਜੇਪੀ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਨੇ ਕਿਹਾ ਕਿ 22 ਅਪ੍ਰੈਲ 2025 ਨੂੰ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਖੇਤਰ ਵਿੱਚ ਹੋਇਆ ਅੱਤਵਾਦੀ ਹਮਲਾ, ਜਿਸ ਵਿੱਚ 26 ਨਿਰਦੋਸ਼ ਨਾਗਰਿਕਾਂ ਦੀ ਜਾਨ ਗਈ, ਇਸ ਘਟਨਾ ਨੇ ਸਾਰੇ ਦੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਦਰਦਨਾਕ ਘਟਨਾ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਮਹੱਤਵਪੂਰਨ ਕਦਮ ਚੁੱਕਦੇ ਹੋਏ ਪਾਕਿਸਤਾਨੀ ਨਾਗਰਿਕਾ ਨੂੰ ਜਾਰੀ ਕੀਤੀਆ ਵੀਜਾ ਸੇਵਾਵਾਂ ਨੂੰ ਰੱਦ ਕਰਕੇ ਉਹਨਾਂ ਨੂੰ ਡਿਪਰੋਟ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Longowal News: ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੋਂਗੋਵਾਲ ਨੂੰ 12.09 ਕਰੋੜ ਰੁਪਏ ਦਾ ਤੋਹਫ਼ਾ
ਗ੍ਰਹਿ ਮੰਤਰਾਲੇ ਦੇ ਆਦੇਸ਼ ਨੰਬਰ 25022/28/2025-F.1. ਜਾਰੀ ਮਿਤੀ 25.04.2025 ਅਨੁਸਾਰ ਅਤੇ ਵਿਦੇਸ਼ੀਆ ਕਾਨੂੰਨ, 1946 ਦੇ ਸੈਕਸ਼ਨ 3(1) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਾਕਿਸਤਾਨੀ ਨਾਗਰਿਕਾ ਲਈ ਜਾਰੀ ਕੀਤੀ ਗਈ ਵੀਜ਼ਾ ਸੇਵਾਵਾਂ ਨੂੰ (ਲੰਬੇ ਸਮੇਂ ਵਾਲੇ ਅਤੇ ਡਿਪਲੋਮੈਟਿਕ/ਆਧਿਕਾਰਿਕ ਵੀਜਾ ਤੋਂ ਇਲਾਵਾ ਅਸਥਾਈ ਤੌਰ ’ਤੇ ਰੋਕ ਲਾ ਦਿੱਤੀ ਗਈ ਹੈ।

ਉਨ੍ਹਾਂ ਨੇ ਮੰਗ ਕੀਤੀ ਕੀ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆ ਵਿੱਚ ਰਹਿ ਰਹੇ ਉਹ ਸਾਰੇ ਪਾਕਿਸਤਾਨੀ ਨਾਗਰਿਕ ਜੋ ਗੈਰ-ਕਾਨੂੰਨੀ ਤਰੀਕੇ ਨਾਲ ਵੱਸਦੇ ਹਨ, ਜਿਨ੍ਹਾਂ ਦੇ ਕੋਲ ਵੈਧ ਦਸਤਾਵੇਜ਼ ਨਹੀਂ ਹਨ ਜਾਂ ਜਿਨ੍ਹਾਂ ਦੇ ਵੀਜ਼ੇ ਦੀ ਮਿਆਦ ਖਤਮ ਹੋ ਚੁੱਕੀ ਹੋ ਜਾ ਹੱਦ ਹੋ ਚੁੱਕੀ ਹੈ- ਉਨ੍ਹਾਂ ਦੀ ਤੁਰੰਤ ਪਛਾਣ ਕੀਤੀ ਜਾਵੇ। ਇਹ ਮਾਮਲਾ ਰਾਸ਼ਟਰੀ ਸੁਰੱਖਿਆ ਨਾਲ ਸਬੰਧਤ ਹੈ। ਇਸ ਲਈ ਉਨ੍ਹਾਂ ਵਿਅਕਤੀਆਂ ਦੀ ਸੂਚੀ ਤਿਆਰ ਕਰਕੇ ਉਚਿਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਉਹਨਾਂ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ ਅਤੇ ਉਮੀਦ ਕੀਤੀ ਜਾਂਦੀ ਹੈ ਕਿ ਸਥਾਨਕ ਪ੍ਰਸ਼ਾਸਨ ਦੇਸ਼ ਦੀ ਨੀਤੀ ਦੇ ਅਨੁਸਾਰ ਤੁਰੰਤ ਅਤੇ ਸਖਤੀ ਨਾਲ ਕਾਰਵਾਈ ਕਰੇਗਾ ਤਾਂ ਜੇ ਜਨਤਾ ਵਿੱਚ ਵਿਸ਼ਵਾਸ ਬਣਿਆ ਰਹੇ ਅਤੇ ਸੁਰੱਖਿਆ ਸਬੰਧੀ ਚਿੰਤਾਵਾਂ ਨੂੰ ਸਮੇਂ ਸਿਰ ਦੂਰ ਕੀਤਾ ਜਾ ਸਕੇ। ਇਸ ਮੌਕੇ ’ਤੇ ਅਜੇ ਵੀਰ, ਗਗਨ ਸਖੀਜਾ, ਨਵੀਨ ਅਰੋੜਾ, ਅਜੇ ਸਹਾਨੀ, ਪ੍ਰੇਮ ਸਿੰਘ ਸਫਾਰੀ, ਲਖਵੀਰ ਸਿੰਘ, ਪਵਨ ਸ਼ਰਮਾ, ਜੋਗਿੰਦਰ ਸਿੰਘ, ਕੇਵਲ ਸਿੰਘ, ਪ੍ਰੇਮ ਸਖੀਜਾ, ਦਵਿੰਦਰ ਗੋਇਲ, ਕਸ਼ਮੀਰ ਸਿੰਘ, ਸੁਮਿਤ ਗਰੋਵਰ, ਅਮਿਤ ਮਿਸ਼ਰਾ ਦੇ ਨਾਲ ਨਾਲ ਭਾਰੀ ਸੰਖਿਆ ਵਿੱਚ ਬੀਜੇਪੀ ਵਰਕਰ ਮੌਜੂਦ ਸਨ। India Pakistan War