Punjab Vigilance Bureau: ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

Punjab Vigilance Bureau
ਅਮਲੋਹ : ਪੰਜਾਬ ਵਿਜੀਲੈਂਸ ਬਿਊਰੋ ਦੇ ਮੁਲਾਜ਼ਮ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿੱਚ ਸੁਪਰਡੈਂਟ ਵਜੋਂ ਤਾਇਨਾਤ ਬਲਕਾਰ ਸਿੰਘ ਗ੍ਰਿਫ਼ਤਾਰ ਕਰਕੇ ਕਰਕੇ ਲੈ ਜਾਂਦੇ ਹੋਏ।

ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼ | Punjab Vigilance Bureau

Punjab Vigilance Bureau: (ਅਨਿਲ ਲੁਟਾਵਾ) ਅਮਲੋਹ। ਪੰਜਾਬ ਵਿਜੀਲੈਂਸ ਬਿਊਰੋ ਨੇ ਅਮਲੋਹ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿੱਚ ਸੁਪਰਡੈਂਟ ਵਜੋਂ ਤਾਇਨਾਤ ਬਲਕਾਰ ਸਿੰਘ ਨੂੰ 60 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਦੀਵਾ ਗੰਢੂਆਂ ਦੇ ਸਾਬਕਾ ਸਰਪੰਚ ਬਿੱਕਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: India Pakistan War: ਭਾਜਪਾ ਵਰਕਰਾਂ ਵੱਲੋਂ ਭਾਰਤ ’ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਪਾਕਿਸਤਾਨੀ ਨਾਗਰਿਕਾਂ ਨੂੰ ਡਿ…

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਸਨੇ ਸਰਪੰਚ ਵਜੋਂ ਆਪਣੇ ਕਾਰਜਕਾਲ ਦੌਰਾਨ ਪਿੰਡ ਦੀ ਸ਼ਾਮਲਾਤ ਜ਼ਮੀਨ ’ਤੇ ਮਾਈਨਿੰਗ (ਖਣਨ) ਕੀਤੀ ਸੀ ਅਤੇ ਉਸਦਾ ਕੇਸ ਏਡੀਸੀ ਫ਼ਤਹਿਗੜ੍ਹ ਸਾਹਿਬ ਕੋਲ ਵਿਚਾਰ ਅਧੀਨ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸਦਾ ਕੇਸ ਹੱਲ ਕਰਨ ਵਿੱਚ ਮੱਦਦ ਕਰਨ ਬਦਲੇ ਉਸ ਤੋਂ ਰਿਸ਼ਵਤ ਮੰਗੀ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਉੱਡਣ ਦਸਤਾ (ਫਲਾਇੰਗ ਸਕੁਐਡ) ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 60 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। Punjab Vigilance Bureau