Punjab Police: ਪੰਜਾਬ ਪੁਲਿਸ ਵੱਲੋਂ ਇਸ ਜ਼ਿਲ੍ਹੇ ਦੇ ਬੱਸ ਅੱਡਿਆਂ ’ਤੇ ਕੀਤੀ ਅਚਾਨਕ ਚੈਕਿੰਗ

Punjab Police
Punjab Police: ਪੰਜਾਬ ਪੁਲਿਸ ਵੱਲੋਂ ਇਸ ਜ਼ਿਲ੍ਹੇ ਦੇ ਬੱਸ ਅੱਡਿਆਂ ’ਤੇ ਕੀਤੀ ਅਚਾਨਕ ਚੈਕਿੰਗ

ਪੁਲਿਸ ਟੀਮਾਂ ਨੇ 40 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਅਤੇ ਪਾਰਕਿੰਗਾਂ ਵਿੱਚ ਖੜੇ ਵਹੀਕਲ ਚੈਕ ਕੀਤੇ ਗਏ: ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ

Punjab Police: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ“ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਅਤੇ ਨਸ਼ਾ ਵੇਚਣ ਵਾਲੇ ਸਥਾਨਾਂ ਦੀ ਸਨਾਖਤ ਕਰਕੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ  ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਵਿਸ਼ੇਸ਼ ਅਭਿਆਨ ਦੇ ਤਹਿਤ ਮੰਗਲਵਾਰ ਨੂੰ ਜ਼ਿਲ੍ਹੇ ਦੇ ਸਾਰੇ ਬੱਸ ਸਟੈਡਾਂ ਅਤੇ ਇਸਦੇ ਆਸ-ਪਾਸ ਖੇਤਰਾਂ ਵਿੱਚ ਇੱਕ ਖਾਸ ਕਾਰਡਨ ਐਂਡ ਸਰਚ ਆਪਰੇਸ਼ਨ (CASO) ਚਲਾਇਆ ਗਿਆ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (DGP), ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਦੁਪਹਿਰ 11 ਵਜੇ ਤੋਂ ਦੁਪਹਿਰ 01:00 ਵਜੇ ਤੱਕ ਚਲਾਇਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਐਟੀਸਾਬੋਟੇਜ਼ ਚੈੱਕ ਅਤੇ ਡਾਗ ਸਕਾਡ ਦੀ ਸਹਾਇਤਾ ਨਾਲ ਬੱਸ ਸਟੈਡਾਂ ਤੇ ਸ਼ਪੈਸ਼ਲ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ: Rama Refinery: ਰਾਮਾਂ ਰਿਫਾਇਨਰੀ ’ਚ ਗੈਸ ਚੜ੍ਹਨ ਨਾਲ ਤਿੰਨ ਮਜ਼ਦੂਰਾਂ ਦੀ ਮੌਤ

ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਟੀਮਾਂ ਨੂੰ ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਹਰ ਬੱਸ ਸਟੈਡਾਂ ‘ਤੇ ਤਾਇਨਾਤ ਕੀਤਾ ਗਿਆ ਸੀ। ਇਸ ਦੌਰਾਨ ਡਰੋਨ ਕੈਮਰਿਆਂ ਰਾਹੀ ਹਰ ਸ਼ੱਕੀ ਗਤੀਵਿਧੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਕਰਮਚਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਤਲਾਸ਼ੀ ਦੌਰਾਨ ਹਰ ਵਿਅਕਤੀ ਨਾਲ ਵਧੀਆਂ ਅਤੇ ਸਹਿਜ ਸੁਭਾਵ ਨਾਲ ਪੇਸ਼ ਆਉਣ।” Punjab Police

ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਵੱਖ-ਵੱਖ ਬੱਸ ਸਟੈਡਾਂ ‘ਤੇ ਸ਼ੱਕੀ ਵਿਅਕਤੀਆਂ ਦੀ ਜਾਚ ਲਈ 70 ਦੇ ਕਰੀਬ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ ਅਤੇ ਇਸ ਦੌਰਾਨ ਆਮ ਪਬਲਿਕ ਨੂੰ ਘੱਟ ਤੋਂ ਘੱਟ ਅਸੁਵਿਧਾ ਪਹੁੰਚਾਈ ਗਈ। ਇਸ ਆਪਰੇਸ਼ਨ ਦੌਰਾਨ ਬੱਸ ਸਟੈਡਾਂ ‘ਤੇ 40 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ ਗਈ ਅਤੇ ਇਸ ਦੇ ਨਾਲ ਹੀ ਬੱਸ ਸਟੈਡਾਂ ਦੀ ਪਾਰਕਿੰਗ ਅਤੇ ਆਸ-ਪਾਸ ਖੜੇ ਵਾਹਨਾਂ ਦੀ, ਵਾਹਨ ਐਪ ਦੀ ਸਹਾਇਤਾ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਵਹੀਕਲਾਂ ਦੇ ਚਲਾਨ ਵੀ ਜਾਰੀ ਕੀਤੇ ਗਏ।