ਪੰਜਾਬ ’ਚ ਅੱਧੀ ਰਾਤ ਧਮਾਕਿਆਂ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ
Operation Sindoor: ਨਵੀਂ ਦਿੱਲੀ (ਏਜੰਸੀ)। ਪਾਕਿਸਤਾਨ ਨੇ ਲਗਾਤਾਰ ਦੂਜੀ ਰਾਤ ਜੰਮੂ-ਕਸ਼ਮੀਰ ਦੇ ਚਾਰ ਇਲਾਕਿਆਂ ’ਚ ਗੋਲੀਬਾਰੀ ਕੀਤੀ। ਇਸ ’ਚ ਕੁਪਵਾੜਾ, ਬਾਰਾਮੂਲਾ, ਉੜੀ ਤੇ ਅਖਨੂਰ ਸ਼ਾਮਲ ਹਨ। ਭਾਰਤੀ ਫੌਜ ਨੇ ਵੀ ਜਵਾਬੀ ਕਾਰਵਾਈ ਕੀਤੀ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਆਪ੍ਰੇਸ਼ਨ ਸਿੰਦੂਰ ਦੇ 24 ਘੰਟੇ ਬਾਅਦ, ਬੁੱਧਵਾਰ ਤੇ ਵੀਰਵਾਰ ਦੀ ਅੱਧੀ ਰਾਤ ਨੂੰ ਅੰਮ੍ਰਿਤਸਰ ਤੇ ਜਲੰਧਰ ’ਚ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਅੰਮ੍ਰਿਤਸਰ ’ਚ ਸਵੇਰੇ 1:02 ਵਜੇ ਤੋਂ 1:09 ਵਜੇ ਵਿਚਕਾਰ 6 ਧਮਾਕੇ ਸੁਣੇ ਗਏ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਧਮਾਕੇ ਕਿਸ ਕਾਰਨ ਹੋਏ।
ਇਹ ਖਬਰ ਵੀ ਪੜ੍ਹੋ : Punjab: ਪੰਜਾਬ ਨੂੰ ਬੁਰੀਆਂ ਅਲਾਮਤਾਂ ਤੋਂ ਬਚਾਉਣ ਲਈ ਉਪਰਾਲਿਆਂ ਦੀ ਲੋੜ
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਜ਼ਮੀਨੀ ਜਾਂਚਾਂ ਨੇ ਕਿਸੇ ਹਮਲੇ ਦੀ ਪੁਸ਼ਟੀ ਨਹੀਂ ਕੀਤੀ ਹੈ। ਭਾਰਤ ਨੇ 6 ਮਈ ਨੂੰ ਸਵੇਰੇ 1:05 ਵਜੇ ਪਾਕਿਸਤਾਨ ਤੇ ਪੀਓਕੇ ’ਤੇ ਹਵਾਈ ਹਮਲੇ ਕੀਤੇ। ਇਸ ’ਚ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ’ਚ 100 ਤੋਂ ਜ਼ਿਆਦਾ ਅੱਤਵਾਦੀ ਮਾਰੇ ਗਏ। ਇਸ ਹਮਲੇ ’ਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁਖੀ ਮੌਲਾਨਾ ਮਸੂਦ ਅਜ਼ਹਰ ਦੇ 10 ਪਰਿਵਾਰਕ ਮੈਂਬਰ ਤੇ 4 ਸਾਥੀ ਮਾਰੇ ਗਏ ਸਨ। ਭਾਰਤ ਨੇ ਪਹਿਲਗਾਮ ਹਮਲੇ ਤੋਂ 15 ਦਿਨ ਬਾਅਦ ਜਵਾਬੀ ਕਾਰਵਾਈ ਸ਼ੁਰੂ ਕੀਤੀ ਤੇ ਇਸਨੂੰ ‘ਆਪ੍ਰੇਸ਼ਨ ਸਿੰਦੂਰ’ ਦਾ ਨਾਂਅ ਦਿੱਤਾ।
ਇਹ ਨਾਂਅ ਉਨ੍ਹਾਂ ਔਰਤਾਂ ਨੂੰ ਸਮਰਪਿਤ ਹੈ ਜਿਨ੍ਹਾਂ ਦੇ ਪਤੀਆਂ ਨੂੰ 22 ਅਪਰੈਲ ਨੂੰ ਪਹਿਲਗਾਮ ’ਚ ਅੱਤਵਾਦੀਆਂ ਨੇ ਮਾਰ ਦਿੱਤਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਆਪ੍ਰੇਸ਼ਨ ਸਿੰਦੂਰ ਲਈ ਤਿੰਨਾਂ ਫੌਜਾਂ ਦੀ ਪ੍ਰਸ਼ੰਸਾ ਕੀਤੀ। ਆਪ੍ਰੇਸ਼ਨ ਸਿੰਦੂਰ ਬਾਰੇ ਉਨ੍ਹਾਂ ਕਿਹਾ ਕਿ ਇਹ ਨਵਾਂ ਭਾਰਤ ਹੈ। ਸਾਰਾ ਦੇਸ਼ ਸਾਡੇ ਵੱਲ ਦੇਖ ਰਿਹਾ ਸੀ। ਇਹ ਤਾਂ ਹੋਣਾ ਹੀ ਸੀ। ਇਸ ਦੌਰਾਨ, ਬੁੱਧਵਾਰ ਨੂੰ ਪੁਣਛ ’ਚ ਕੰਟਰੋਲ ਰੇਖਾ ’ਤੇ ਪਾਕਿਸਤਾਨ ਵੱਲੋਂ ਕੀਤੀ ਗਈ ਜੰਗਬੰਦੀ ਦੀ ਉਲੰਘਣਾ ’ਚ 15 ਭਾਰਤੀ ਮਾਰੇ ਗਏ। ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸੰਸਦ ’ਚ ਕਿਹਾ ਕਿ ਅਸੀਂ ਭਾਰਤ ਦੇ ਹਮਲੇ ਦਾ ਬਦਲਾ ਲਵਾਂਗੇ। Operation Sindoor
ਜੋਧਪੁਰ ’ਚ ਸਾਰੇ ਨਿੱਜੀ-ਸਰਕਾਰੀ ਸਕੂਲ ਤੇ ਆਂਗਣਵਾੜੀ ਕੇਂਦਰ ਬੰਦ ਰਹਿਣਗੇ
ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਦੇ ਮੱਦੇਨਜ਼ਰ, ਰਾਜਸਥਾਨ ਦੇ ਜੋਧਪੁਰ ’ਚ ਸਾਰੇ ਨਿੱਜੀ-ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ’ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਕੁਲੈਕਟਰ ਗੌਰਵ ਅਗਰਵਾਲ ਨੇ ਕਿਹਾ ਕਿ ਸਾਰੀਆਂ ਅਕਾਦਮਿਕ ਤੇ ਗੈਰ-ਅਕਾਦਮਿਕ ਪ੍ਰੀਖਿਆਵਾਂ ਵੀ ਅਗਲੇ ਹੁਕਮਾਂ ਤੱਕ ਮੁਲਤਵੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।