Punjabi University News: ਪਟਿਆਲਾ। ਗੁਆਂਢੀ ਦੇਸ਼ ਨਾਲ ਵਧੇ ਤਨਾਅ ਦੌਰਾਨ ਹੁਣ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਵੀ ਅਹਿਮ ਫ਼ੈਸਲਾ ਲਿਆ ਹੈ। ਯੂਨੀਵਰਸਿਟੀ ਵੱਲੋਂ ਇੱਕ ਪੱਤਰ ਜਾਰੀ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਮੌਜੂਦਾ ਹਾਲਾਤਾਂ ਦੇ ਚਲਦੇ ਮਿਤੀ 9 ਮਈ ਤੇ 10 ਮਈ 2025 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤਾ ਹੈ। ਨਵੀਆਂ ਮਿਤੀਆਂ ਬਾਰੇ ਜਾਣਕਾਰੀ ਜਲਦ ਹੀ ਜਾਰੀ ਕੀਤੀ ਜਾਵੇਗੀ। ਨਾਲ ਹੀ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਤੇ ਹਰ ਤਰ੍ਹਾਂ ਦੀ ਪੁਖਤਾ ਜਾਣਕਾਰੀ ‘ਤੇ ਹੀ ਵਿਸ਼ਵਾਸ ਕਰਨ ਦੀ ਅਪੀਲ ਕੀਤੀ ਹੈ।
Read Also : Punjab: ਬੰਦ ਹੋਈ Internet ਸੇਵਾ, ਪੰਜਾਬ ਦੇ ਇਸ ਜ਼ਿਲ੍ਹੇ ਤੋਂ ਆਈ ਵੱਡੀ ਖਬਰ