Punjab News: ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਤਿਆਰੀਆਂ : ਭਗਵੰਤ ਮਾਨ

Punjab Government

ਸਰਹੱਦੀ ਖੇਤਰਾਂ ਲਈ ਅੱਗ ਬੁਝਾਊ ਯੰਤਰ ਲੋਕਾਂ ਨੂੰ ਸਮਰਪਿਤ

Punjab News: (ਅਸ਼ਵਨੀ ਚਾਵਲਾ) ਚੰਡੀਗੜ। ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਹੱਦੀ ਖੇਤਰਾਂ ਵਿੱਚ ਹੰਗਾਮੀ ਸੇਵਾਵਾਂ ਨੂੰ ਮਜਬੂਤ ਕਰਨ ਲਈ 47 ਕਰੋੜ ਰੁਪਏ ਦੀ ਲਾਗਤ ਵਾਲੇ ਅੱਗ ਬੁਝਾਊ ਯੰਤਰ/ਉਪਕਰਨ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ।

ਇਹ ਵੀ ਪੜ੍ਹੋ: Punjab Border News: ਜੰਗ ਦੇ ਹਲਾਤਾਂ ‘ਤੇ ਰੋਕ ਲੱਗਣ ਮਗਰੋਂ ਲੋਕਾਂ ਨੇ ਮਿਲੀ ਵੱਡੀ ਰਾਹਤ, ਸਰਹੱਦੀ ਪਿੰਡਾਂ ਦੇ ਲੋਕ ਬ…

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਨਾਲ-ਨਾਲ ਸਰਹੱਦਾਂ ’ਤੇ ਪੈਦਾ ਹੋ ਰਹੇ ਤਣਾਅ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸੀਲ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਛੋਟੇ ਅਤੇ ਦਰਮਿਆਨੇ ਫਾਇਰ ਟੈਂਡਰ (ਅੱਗ ਬੁਝਾਊ ਜਾਂ ਐਮਰਜੈਂਸੀ ਵਹੀਕਲ) ਅਤੇ ਹੋਰ ਜਰੂਰੀ ਮਸ਼ੀਨਰੀ ਸਮੇਤ 47 ਕਰੋੜ ਰੁਪਏ ਦੇ ਅੱਗ ਬੁਝਾਊ ਯੰਤਰ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ।

ਸੂਬਾ ਸਰਕਾਰ ਸਰਹੱਦੀ ਵਸਨੀਕਾਂ ਦੀ ਸੁਰੱਖਿਆ ਲਈ ਸਾਰੀਆਂ ਜਰੂਰੀ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚ ਡਿਜਾਸਟਰ ਡਿਪਲਾਇਮੈਂਟ ਕਿੱਟ (ਡੀਡੀ ਕਿੱਟ), ਹਾਈਡ੍ਰੌਲਿਕ ਕੌਂਬੀ ਟੂਲ ਕੋਲੈਪਸ ਸਟ੍ਰਕਚਰ ਅਤੇ ਰੈਸਕਿਊ ਕਿੱਟ (ਸੀਐੱਸਐੱਸਆਰ ਕਿੱਟ), ਗੈਸ ਡਿਟੈਕਟਰ, ਫਾਇਰ ਐਂਟਰੀ ਸੂਟ, ਬੈਟਰੀ ਬੈਕਅੱਪ ਲਾਈਟਿੰਗ ਟਾਵਰ, ਬਹੁ-ਮੰਤਵੀ ਫਾਇਰ ਟੈਂਡਰ, ਕੁਇੱਕ ਰਿਸਪਾਂਸ ਵਹੀਕਲ ਅਤੇ ਹੋਰ ਉਪਕਰਨ ਸਾਮਲ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਕਰਨ ਪਠਾਨਕੋਟ, ਰਾਜਾਸਾਂਸੀ, ਫਿਰੋਜ਼ਪੁਰ ਅਤੇ ਹੋਰ ਸੰਵੇਦਨਸੀਲ ਥਾਵਾਂ ‘ਤੇ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਦੋਵੇਂ ਦੇਸ਼ਾਂ ਦਰਮਿਆਨ ਤਣਾਅ ਵਧਣ ਦੇ ਚਲਦਿਆਂ ਸਰਹੱਦ ’ਤੇ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਵਿੱਚ ਮ$ਦਦਗਾਰ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਵਸਨੀਕਾਂ ਦੀ ਸੁਰੱਖਿਆ ਲਈ ਸਾਰੀਆਂ ਜਰੂਰੀ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਮਸੀਨਰੀ/ਉਪਕਰਨ ਸੰਕਟ ਦੇ ਸਮੇਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਵਧੇਰੇ ਮਦਦਗਾਰ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੌਜੂਦਾ ਸਮੇਂ ਕਿਸੇ ਵੀ ਚੁਣੌਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। Punjab News