
ਜ਼ਿਲ੍ਹਾ ਕੈਮਸਿਟ ਐਸੋਸੀਏਸ਼ਨ (ਰਜਿ:) ਦੀ ਮੀਟਿੰਗ ਹੋਈ | Yudh Nashe Virudh
- ਜ਼ਿਲ੍ਹਾ ਡਰੱਗ ਕੰਟਰੋਲ ਅਫ਼ਸਰ ਫ਼ਤਹਿਗੜ੍ਹ ਸਾਹਿਬ ਨਵਦੀਪ ਕੌਰ ਨੇ ਵਿਸ਼ੇਸ਼ ਤੌਰ ’ਤੇ ਕੀਤੀ ਸ਼ਿਰਕਤ
Yudh Nashe Virudh: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹਾ ਕੈਮਸਿਟ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ (ਰਜਿ:) ਦੀ ਇੱਕ ਮੀਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਐੱਚ ਐੱਸ ਚੰਨੀ ਦੀ ਪ੍ਰਧਾਨਗੀ ਹੇਠ ਇੱਕ ਨਿੱਜੀ ਹੋਟਲ ਵਿਖੇ ਹੋਈ। ਜਿਸ ਵਿੱਚ ਜ਼ਿਲ੍ਹੇ ਦੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਭਾਗ ਲਿਆ।
ਇਸ ਮੌਕੇ ਡਰੱਗ ਕੰਟਰੋਲ ਅਫ਼ਸਰ ਫ਼ਤਹਿਗੜ੍ਹ ਸਾਹਿਬ ਮੈਡਮ ਨਵਦੀਪ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਮੈਡਮ ਨਵਦੀਪ ਕੌਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੇ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਲਈ ਕੰਮ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਸਾਰੇ ਮੈਡੀਕਲ ਸਟੋਰ ਵਾਲਿਆਂ ਨੂੰ ਅਪੀਲ ਕੀਤੀ ਕਿ ਕਾਨੂੰਨ ਦੀ ਪਾਲਣਾ ਕੀਤੀ ਜਾਵੇ। ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਦਵਾਈ ਦੁਕਾਨਾਂ ਦੇ ਵਿੱਚ ਨਾ ਰੱਖੀ ਜਾਵੇ ਅਤੇ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਕੰਮ ਕੀਤਾ ਜਾਵੇ।
ਇਹ ਵੀ ਪੜ੍ਹੋ: Punjab News: ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਵਿਸ਼ੇਸ਼ ਪ੍ਰੈਸ ਕਾਨਫਰੰਸ ਨੂੰ ਕਰ ਰਹੇ ਹਨ ਸੰਬੋਧਨ, ਜਾਣੋ ਕੀ ਕਿਹਾ

ਉਹਨਾਂ ਕਿਹਾ ਕਿ ਸਰਕਾਰੀ ਹੁਕਮਾਂ ਅਨੁਸਾਰ ਜਿਹੜੀਆਂ ਦਵਾਈਆਂ ਨੂੰ ਡਾਕਟਰ ਦੀ ਪ੍ਰਿਸਕ੍ਰਿਪਸ਼ਨ ਤਹਿਤ ਹੀ ਦੇਣਾ ਹੈ, ਉਸ ਨੂੰ ਯਕੀਨੀ ਬਣਾਇਆ ਜਾਵੇ ਅਤੇ ਉਸ ਦਾ ਬਿੱਲ ਕੱਟਿਆ ਜਾਵੇ, ਵਿਭਾਗ ਦੇ ਦਫਤਰ ਵਿਖੇ ਇਸ ਦੀ ਜਾਣਕਾਰੀ ਦਿੱਤੀ ਜਾਵੇ। ਇਸ ਮੌਕੇ ਜ਼ਿਲ੍ਹਾ ਕੈਮਸਿਟ ਐਸੋਸੀਏਸ਼ਨ ਦੇ ਪ੍ਰਧਾਨ ਐੱਸ ਐੱਚ ਚੰਨੀ, ਜ਼ਿਲ੍ਹਾ ਸਕੱਤਰ ਰਾਮ ਸਰੂਪ,ਅਮਲੋਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਲੜਾਈ ਸਰਕਾਰ ਦੀ ਨਹੀਂ ਹੈ ਬਲਕਿ ਸਮਾਜ ਦੀ ਹੈ ਸਮਾਜ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਜਵਾਹਰ ਲਾਲ ਅਮਲੋਹ, ਦਿਨੇਸ਼ ਗੁਪਤਾ, ਨਿਰਮਲ ਦਾਸ ਖਮਾਣੋਂ, ਬਿੰਦਾ ਬਰਵਾਲੀ, ਰੋਹਿਤ, ਬੌਬੀ ਬਸੀਪਠਾਣਾ, ਟੋਨੀ ਬੱਤਰਾ ਫ਼ਤਹਿਗੜ੍ਹ ਸਾਹਿਬ, ਮਨਜੀਤ ਸਿੰਘ ਢੀਂਡਸਾ, ਸੁਰਿੰਦਰ ਸਿੰਘ ਚੁੰਨੀ, ਜਸ਼ ਆਦਿ ਕੈਮਿਸਟ ਮੌਜੂਦ ਸਨ। Yudh Nashe Virudh