Punjab Alcohol News: ਅੰਮ੍ਰਿਤਸਰ (ਰਾਜਨ ਮਾਨ)। ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਮਜੀਠਾ ਅਧੀਨ ਆਉਂਦੇ ਕੁਝ ਪਿੰਡਾਂ ਵਿਚ ਬੀਤੀ ਰਾਤ ਸ਼ਰਾਬ ਦੇ ਕਹਿਰ ਨੇ 14 ਮਨੁੱਖੀ ਜਾਨਾਂ ਨੂੰ ਨਿਗਲ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਪਿੰਡ ਭੰਗਾਲੀ,ਥਰੀਏਵਾਲ, ਮਰੜੀ ਕਲਾਂ, ਤਲਵੰਡੀ ਖੁੰਮਣ, ਪਤਾਲਪੁਰੀ ਆਦਿ ਪਿੰਡਾਂ ਦੇ ਲੋਕਾਂ ਨੇ ਕੁਝ ਵਿਅਕਤੀ ਜੋ ਗੈਰ ਕਾਨੂੰਨੀ ਸ਼ਰਾਬ ਵੇਚਣ ਦਾ ਧੰਦਾ ਕਰਦੇ ਹਨ ਵਲੋਂ ਸਪਲਾਈ ਕੀਤੀ ਗਈ ਸ਼ਰਾਬ ਪੀਤੀ ਗਈ ਅਤੇ ਕੁਝ ਦੇਰੀ ਬਾਅਦ ਹੀ ਉਹਨਾਂ ਦੀ ਤਬੀਅਤ ਵਿਗੜ ਗਈ ਅਤੇ ਵੇਖਦੇ ਵੇਖਦੇ ਹੀ ਉਹਨਾਂ ਦੇ ਸਾਹ ਰੁਕ ਗਏ। ਬਿਮਾਰ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਹੈ।

Read Also : Radioactive Leak: ਪਾਕਿਸਤਾਨ ਕਿਉਂ ਪਹੁੰਚਿਆ ਇਸ ਮੁਸਲਿਮ ਦੇਸ਼ ਦਾ ਕਾਰਗੋ ਜਹਾਜ਼
ਇਥੇ ਵਰਣਨਯੋਗ ਹੈ ਕਿ ਕੁਝ ਸਾਲ ਪਹਿਲਾਂ ਕਾਂਗਰਸ ਸਰਕਾਰ ਸਮੇਂ ਵੀ ਇਸ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 19 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਉਸ ਵਕਤ ਇਹ ਮੁੱਦਾ ਬਹੁਤ ਗਰਮਾਇਆ ਗਿਆ ਸੀ। ਇਹ ਗੈਰ ਕਾਨੂੰਨੀ ਸ਼ਰਾਬ ਪਹਿਲਾਂ ਵੀ ਦਰਜਨਾਂ ਘਰਾਂ ਦੇ ਚਿਰਾਗ ਬੁਝਾ ਚੁੱਕੀ ਹੈ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇਹ ਧੰਦਾ ਕਰਨ ਵਾਲਿਆਂ ਨੂੰ ਕੋਈ ਖ਼ੌਫ਼ ਨਹੀਂ। ਇਹ ਪੁਲਿਸ ਪ੍ਰਸ਼ਾਸਨ ਦੇ ਕੰਮਕਾਜ ਉਪਰ ਸਵਾਲੀਆ ਚਿੰਨ੍ਹ ਲਗਾਉਂਦਾ ਹੈ।

ਘਟਨਾ ਦੀ ਜਾਣਕਾਰੀ ਮਿਲਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ,ਸਿਵਲ ਸਰਜਨ ਕਿਰਨਦੀਪ ਕੋਰ ਸਮੇਤ ਹੋਰ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ ਹੋਏ ਹਨ। ਉਨ੍ਹਾਂ ਵਲੋਂ ਸਾਰੇ ਹਾਲਾਤ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
Punjab Alcohol News
ਮਿ੍ਤਕ ਦੇਹਾਂ ਪੋਸਟਮਾਰਟ ਲਈ ਅੰਮ੍ਰਿਤਸਰ ਭੇਜੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਧਰ ਪੁਲਿਸ ਨੇ ਕਾਰਵਾਈ ਕਰਦਿਆਂ ਆਬਕਾਰੀ ਐਕਟ ਅਧੀਨ ਕੇਸ ਦਰਜ ਕਰਕੇ ਮੁੱਖ ਦੋਸ਼ੀ ਪ੍ਰਭਜੀਤ ਸਿੰਘ ਅਤੇ ਉਸਦੇ ਸਾਥੀ ਕੁਲਬੀਰ ਸਿੰਘ ਉਰਫ ਜੱਗੂ (ਮੁੱਖ ਦੋਸ਼ੀ ਪ੍ਰਭਜੀਤ ਦਾ ਭਰਾ) ,ਸਾਹਿਬ ਸਿੰਘ ਉਰਫ ਸਰਾਏ, ਵਾਸੀ ਮੜੀ ਕਲਾਂ ਗੁਰਜੰਟ ਸਿੰਘ, ਨਿਵਾਸੀ,ਨਿੰਦਰ ਕੌਰ ਪਤਨੀ ਜੀਤਾ, ਵਾਸੀ ਥਰੇਨਵਾਲ ਨੂੰ ਗਿਰਫਤਾਰ ਕਰ ਲਿਆ ਹੈ।