Majitha liquor Case: ਮਜੀਠਾ ਸ਼ਰਾਬ ਮਾਮਲੇ ‘ਚ ਡੀਜੀਪੀ ਵੱਲੋਂ ਸਖਤ ਹੁਕਮ ਜਾਰੀ, ਮੌਤਾਂ ਦੀ ਗਿਣਤੀ 17 ਹੋਈ

Majitha liquor Case
Majitha liquor Case: ਮਜੀਠਾ ਸ਼ਰਾਬ ਮਾਮਲੇ 'ਚ ਡੀਜੀਪੀ ਵੱਲੋਂ ਸਖਤ ਹੁਕਮ ਜਾਰੀ, ਮੌਤਾਂ ਦੀ ਗਿਣਤੀ 17 ਹੋਈ

Majitha liquor Case: ਅੰਮ੍ਰਿਤਸਰ (ਰਾਜਨ ਮਾਨ)। ਮਜੀਠਾ ਵਿਧਾਨ ਸਭਾ ਹਲਕੇ ਦੇ ਪੰਜ ਪਿੰਡਾਂ ਵਿੱਚ ਸ਼ਰਾਬ ਪੀਣ ਕਾਰਨ 14 ਮੌਤਾਂ ਹੋਣ ਦੀ ਵਾਪਰੀ ਘਟਨਾ ਦੇ ਸਬੰਧ ਵਿੱਚ ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਮਜੀਠਾ ਦੇ ਡੀਐਸਪੀ ਅਤੇ ਮਜੀਠਾ ਪੁਲੀਸ ਥਾਣੇ ਦੇ ਐਸਐਚਓ ਨੂੰ ਮੁਅਤਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਆਪਣੇ ਐਕਸ ਖਾਤੇ ਰਾਹੀ ਉਹਨਾਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਦੋਵਾਂ ਖਿਲਾਫ ਕਾਰਵਾਈ ਕੀਤੀ ਗਈ ਹੈ ਅਤੇ ਇਸ ਸੰਬੰਧ ਵਿੱਚ ਵਿਭਾਗੀ ਜਾਂਚ ਕੀਤੀ ਜਾਵੇਗੀ।

ਉਹਨਾਂ ਖੁਲਾਸਾ ਕੀਤਾ ਕਿ ਇਸ ਮਾਮਲੇ ਵਿੱਚ ਹੁਣ ਤੱਕ ਮੁੱਖ ਮੁਲਜ਼ਮ ਸਮੇਤ ਨੌ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਜਿਸ ਵਿੱਚ ਸ਼ਰਾਬ ਸਪਲਾਈ ਕਰਨ ਵਾਲੇ ਕਈ ਡਿਸਟਰੀਬਿਊਟਰ ਵੀ ਸ਼ਾਮਿਲ ਹਨ। ਉਹਨਾਂ ਕਿਹਾ ਕਿ ਇਸ ਵਾਸਤੇ ਐਥਨੋਲ ਆਨਲਾਈਨ ਮੰਗਵਾਈ ਗਈ ਸੀ। ਜਿਸ ਨੂੰ ਜ਼ਹਿਰੀਲੀ ਸ਼ਰਾਬ ਤਿਆਰ ਕਰਨ ਵਾਸਤੇ ਵਰਤਿਆ ਗਿਆ। ਪੁਲੀਸ ਵੱਲੋਂ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। Majitha liquor Case

Read Also : PM Modi visits Adampur air base: ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਆਦਮਪੁਰ ਏਅਰਬੇਸ ਪਹੁੰਚੇ

ਉਧਰ ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਮਜੀਠਾ ਦੇ ਡੀਐਸਪੀ ਅਤੇ ਮਜੀਠਾ ਪੁਲੀਸ ਥਾਣੇ ਦੇ ਐਸ ਐਚ ਓ ਨੂੰ ਮੁਅਤਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਆਪਣੇ ਐਕਸ ਖਾਤੇ ਰਾਹੀ ਉਹਨਾਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਦੋਵਾਂ ਖਿਲਾਫ ਕਾਰਵਾਈ ਕੀਤੀ ਗਈ ਹੈ ਅਤੇ ਇਸ ਸੰਬੰਧ ਵਿੱਚ ਵਿਭਾਗੀ ਜਾਂਚ ਕੀਤੀ ਜਾਵੇਗੀ।

ਉਹਨਾਂ ਖੁਲਾਸਾ ਕੀਤਾ ਕਿ ਇਸ ਮਾਮਲੇ ਵਿੱਚ ਹੁਣ ਤੱਕ ਮੁੱਖ ਮੁਲਜ਼ਮ ਸਮੇਤ ਨੌ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਜਿਸ ਵਿੱਚ ਸ਼ਰਾਬ ਸਪਲਾਈ ਕਰਨ ਵਾਲੇ ਕਈ ਡਿਸਟਰੀਬਿਊਟਰ ਵੀ ਸ਼ਾਮਿਲ ਹਨ। ਉਹਨਾਂ ਕਿਹਾ ਕਿ ਇਸ ਵਾਸਤੇ ਐਥਨੋਲ ਆਨਲਾਈਨ ਮੰਗਵਾਈ ਗਈ ਸੀ। ਜਿਸ ਨੂੰ ਜ਼ਹਿਰੀਲੀ ਸ਼ਰਾਬ ਤਿਆਰ ਕਰਨ ਵਾਸਤੇ ਵਰਤਿਆ ਗਿਆ। ਪੁਲੀਸ ਵੱਲੋਂ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।