
England Welfar News: (ਸੱਚ ਕਹੂੰ ਨਿਊਜ਼) ਲੰਦਨ/ਬਰਮਿੰਘਮ। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ’ਤੇ ਚੱਲਦਿਆਂ ਇੰਗਲੈਂਡ ਦੇ ਬਲਾਕ ਲੰਦਨ ਅਤੇ ਬਰਮਿੰਘਮ ਦੀ ਸਾਧ-ਸੰਗਤ ਵੱਲੋੋਂ ਸਥਾਪਨਾ ਮਹੀਨੇ ਦੀ ਖੁਸ਼ੀ ਮਨਾਉਂਦਿਆਂ ਖ਼ੂਨਦਾਨ ਕੈਂਪ ਲਾਏ ਗਏ ਅਤੇ 23 ਯੂਨਿਟ ਖ਼ੂਨਦਾਨ ਕੀਤਾ ਗਿਆ।
ਇਹ ਵੀ ਪੜ੍ਹੋ: PM Modi visits Adampur air base: ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਆਦਮਪੁਰ ਏਅਰਬੇਸ ਪਹੁੰਚੇ, ਭਾਰਤੀ ਹਵਾਈ ਫੌਜ ਦੇ …

ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈੱਲਫੇਅਰ ਕਮੇਟੀ ਦੀ ਅਗਵਾਈ ਵਿਚ ਸ਼ੈਫਰਡ ਬੁਸ਼ ਲੰਦਨ ਦੇ ਐਨਐਚਐਸ ਬਲੱਡ ਸੈਂਟਰ ਵਿਚ ਖ਼ੂਨਦਾਨ ਕੈਂਪ ਲਾਇਆ ਗਿਆ ਅਤੇ 18 ਯੂਨਿਟ ਖ਼ੂਨਦਾਨ ਹੋਇਆ ਇਸ ਤੋਂ ਇਲਾਵਾ ਬਰਮਿੰਘਮ ਦੀ ਸਾਧ-ਸੰਗਤ ਵੱਲੋਂ ਐਨਐਚਐਸ ਬਲੱਡ ਡੌਨਰ ਸੈਂਟਰ ਵਿਖੇ 4 ਯੂਨਿਟ ਅਤੇ ਲੂਟਨ ਵਿਖੇ 1 ਯੂਨਿਟ ਖ਼ੂਨਦਾਨ ਕੀਤਾ ਗਿਆ। ਇਸ ਮੌਕੇ ਬਲੱਡ ਸੈਂਟਰਾਂ ਦੇ ਸਟਾਫ ਨੇ ਸੇਵਾਦਾਰਾਂ ਦੀ ਇਸ ਨੇਕ ਕਾਰਜ ਲਈ ਪ੍ਰਸੰਸਾ ਕਰਦਿਆਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਅਤੇ ਸੇਵਾਦਾਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਤੇ ਹੋਰ ਵੀ ਵੱਧ ਤੋਂ ਵੱਧ ਖ਼ੂਨਦਾਨ ਕਰਨ ਲਈ ਬੇਨਤੀ ਕੀਤੀ। England Welfar News