Crime News: ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਗਿਰੋਹ ਹਥਿਆਰਾਂ ਸਮੇਤ ਕਾਬੂ

Crime News
Crime News: ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਗਿਰੋਹ ਹਥਿਆਰਾਂ ਸਮੇਤ ਕਾਬੂ

ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਇੱਕ ਮਹਿਲਾ ਸਮੇਤ 5 ਮੈਂਬਰ ਕਾਬੂ

Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲੁੱਟਾਂ-ਖੋਹਾਂ, ਚੋਰੀਆਂ ਅਤੇ ਨਸ਼ੇ ਦੀ ਤਸਕਰੀ ਵਿੱਚ ਸ਼ਾਮਲ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸਦੇ ਤਹਿਤ ਲਗਾਤਾਰ ਅਜਿਹੇ ਗਿਰੋਹਾਂ ਵਿੱਚ ਸ਼ਾਮਿਲ ਮੈਬਰਾਂ ਨੂੰ ਸਲਾਖਾ ਪਿੱਛੇ ਕੀਤਾ ਜਾ ਰਿਹਾ ਹੈ। ਇਸੇ ਦਾ ਹੀ ਨਤੀਜਾ ਹੈ ਕਿ ਪਿਛਲੇ ਕਰੀਬ 09 ਮਹੀਨੇ ਦੌਰਾਨ ਸੰਗਠਿਤ ਅਪਰਾਧ ਖਿਲਾਫ ਕਾਰਵਾਈ ਕਰਦੇ ਹੋਏ 50 ਮੁਕੱਦਮੇ ਦਰਜ ਕਰਕੇ 243 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।

ਇਸ ਨੂੰ ਇੱਕ ਕਦਮ ਹੋਰ ਅੱਗੇ ਵਧਾਉਦਿਆਂ ਸੰਦੀਪ ਕੁਮਾਰ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਅਤੇ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫਰੀਦੋਕਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸਿਟੀ-2 ਫਰੀਦਕੋਟ ਵੱਲੋਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਵਿੱਚ ਸ਼ਾਮਲ 01 ਮਹਿਲਾ ਸਮੇਤ 05 ਮੈਂਬਰਾਂ ਨੂੰ ਤੇਜ਼ਥਾਰ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਨਸ਼ੇ ਦੀ ਤਸਕਰੀ ਵੀ ਕਰਦੇ ਸਨ ਮੁਲਜ਼ਮ | Crime News

ਥਾਣੇਦਾਰ ਹਰਦੇਵ ਸਿੰਘ ਮੁੱਖ ਅਫਸਰ ਥਾਣਾ ਸਿਟੀ-2 ਫਰੀਦਕੋਟ ਦੀ ਨਿਗਰਾਨੀ ਹੇਠ ਸ:ਥ: ਗੁਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸੰਬੰਧ ਵਿੱਚ ਸਾਦਿਕ ਚੌਕ ਫਰੀਦਕੋਟ ਮੌਜੂਦ ਸੀ ਤਾਂ ਉਹਨਾਂ ਨੂੰ ਇਤਲਾਹ ਮਿਲੀ ਕਿ ਇੱਕ ਗਿਰੋਹ ਦੇ ਮੈਂਬਰ ਰਾਹਗੀਰਾਂ ਤੋਂ ਮਾਰੂ ਹਥਿਆਰਾਂ ਸਮੇਤ ਲੁੱਟਮਾਰ ਕਰਦੇ ਹਨ ਅਤੇ ਅੱਜ ਵੀ ਲੁੱਟਖੋਹ ਕਰਨ ਦੀ ਤਾਕ ਵਿੱਚ ਜਹਾਜ ਗਰਾਊਡ, ਫਰੀਦਕੋਟ ਨਜ਼ਦੀਕ ਵੇਖੇ ਗਏ ਹਨ। ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਮਕੱਦਮਾ ਨੰਬਰ 189 ਅ/ਧ 112(2)/310(4) ਬੀ.ਐਨ.ਐਸ ਥਾਣਾ ਸਿਟੀ ਫਰੀਦਕੋਟ ਦਰਜ ਰਜਿਸਟਰ ਕੀਤਾ ਗਿਆ ਅਤੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਗਿਰੋਹ ਵਿੱਚ ਸ਼ਾਮਲ ਇੱਕ ਮਹਿਲਾ ਸਮੇਤ 05 ਮੈਬਰਾਂ ਨੂੰ 01 ਕਿਰਪਾਨ, 01 ਖੰਡਾ ਅਤੇ 01 ਬੇਸਬਾਲ ਸਮੇਤ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ: Majitha liquor Case: ਮਜੀਠਾ ਸ਼ਰਾਬ ਮਾਮਲੇ ‘ਚ ਡੀਜੀਪੀ ਵੱਲੋਂ ਸਖਤ ਹੁਕਮ ਜਾਰੀ, ਮੌਤਾਂ ਦੀ ਗਿਣਤੀ 17 ਹੋਈ

ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਪ੍ਰਦੀਪ ਸਿੰਘ ਉਰਫ ਸਨੀ ਮੋਟਾ ਪੁੱਤਰ ਕਸਮੀਰ ਸਿੰਘ ਨੇੜੇ ਸਰਕਾਰੀ ਪ੍ਰਾਇਮਰੀ ਸਕੂਲ ਬਾਜੀਗਰ ਬਸਤੀ, ਲਖਵੀਰ ਸਿੰਘ ਉਰਫ ਲੱਖਾ ਪੁੱਤਰ ਨਾਹਰ ਸਿੰਘ ਵਾਸੀ ਗੋਲੇਵਾਲਾ ਜਿਲਾ ਫਰੀਦਕੋਟ, ਰਣਦੀਪ ਸਿੰਘ ਉਰਫ ਰਿੰਪਾ ਪੁੱਤਰ ਗੁਰਦਾਸ ਸਿੰਘ ਵਾਸੀ ਸਹੀਦ ਬਲਵਿੰਦਰ ਸਿੰਘ ਨਗਰ ਫਰੀਦਕੋਟ, ਚੰਦਨ ਕੁਮਾਰ ਉਰਫ ਚੰਦੂ ਪੁੱਤਰ ਰਾਮ ਪੁਨੀਤ ਵਾਸੀ ਭੋਲੂਵਾਲਾ ਰੋਡ ਗੋਬਿੰਦ ਨਗਰ ਫਰੀਦਕੋਟ ਅਤੇ ਮੀਨਾ ਦੇਵੀ ਪਤਨੀ ਦੇਵ ਨਰਾਇਣ ਵਾਸੀ ਭੋਲੂਵਾਲਾ ਰੋਡ ਗੋਬਿੰਦ ਨਗਰ ਫਰੀਦਕੋਟ ਵਜੋ ਹੋਈ ਹੈ।

ਜਦੋਂ ਤਫਤੀਸ਼ ਦੌਰਾਨ ਦੋਸ਼ੀਆਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਮੁਲਜ਼ਮਾਂ ਦੇ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ, ਸ਼ਰਾਬ ਦੀ ਤਸਕਰੀ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 15 ਮੁਕੱਦਮੇ ਦਰਜ ਰਜਿਸਟਰ ਹਨ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਂਡ ਹਾਸਿਲ ਕਰਨ ਉਪਰੰਤ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। Crime News