ਮੁਲਜ਼ਮ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ ਅਤੇ ਹੋਰ ਧਾਰਾਵਾ ਤਹਿਤ ਦਰਜ ਸਨ 02 ਮੁਕੱਦਮੇ | Faridkot News
Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਯੁੱਧ ਨਸ਼ਿਆ ਵਿਰੁੱਧ ਤਹਿਤ ਫਰੀਦਕੋਟ ਪੁਲਿਸ ਵੱਲੋਂ ਨਸ਼ਿਆ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਨਾ ਸਿਰਫ ਨਸ਼ਾ ਤਸਕਰਾ ਨੂੰ ਕਾਬੂ ਕੀਤਾ ਜਾ ਰਿਹਾ ਹੈ ਬਲਕਿ ਉਹਨਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਚ ਨੂੰ ਵੀ ਪੂਰੀ ਤਰਜ਼ੀਹ ਦਿੱਤੀ ਜਾ ਰਹੀ ਹੈ। ਇਸੇ ਦਾ ਹੀ ਨਤੀਜਾ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ 180 ਮੁਕੱਦਮੇ ਦਰਜ ਕਰਕੇ 369 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਸੇ ਤਹਿਤ ਸੰਦੀਪ ਕੁਮਾਰ ਐਸ.ਪੀ(ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਵਾਈ ਕਰਦੇ ਹੋਏ ਜਿੱਥੇ ਥਾਣਾ ਸਾਦਿਕ ਵਿਖੇ ਸੇਫ ਪੰਜਾਬ ਐਟੀ-ਡਰੱਗ ਹੈਲਪਲਾਈਨ ’ਤੇ ਮਾਲੂਮ ਹੋਈ ਜਾਣਕਾਰੀ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ 01 ਨਸ਼ਾ ਤਸਕਰ ਨੂੰ 800 ਨਸ਼ੀਲੇ ਪ੍ਰੈਗਾ ਕੈਪਸੂਲ ਅਤੇ 75 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਇਸਦੇ ਨਾਲ ਹੀ 02 ਹੋਰ ਮਾਮਲਿਆਂ ਵਿੱਚ 03 ਨਸ਼ਾ ਤਸਕਰਾਂ ਨੂੰ 100 ਨਸ਼ੀਲੀਆਂ ਗੋਲੀਆਂ ਅਤੇ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।
ਇਹ ਵੀ ਪੜ੍ਹੋ: SMS Stadium: ਜੈਪੁਰ ਦੇ ਐਸਐਮਐਸ ਸਟੇਡੀਅਮ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਥਾਣਾ ਸਾਦਿਕ ਵਿਖੇ ਹੈਲਪਲਾਈਨ ’ਤੇ ਸੂਚਨਾ ਮਿਲੀ ਕਿ ਇੰਦਰਜੀਤ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਦੀਪ ਸਿੰਘ ਵਾਲਾ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ ਹੈ। ਜਿਸ ’ਤੇ ਕਾਰਵਾਈ ਕਰਦੇ ਹੋਏ ਸ: ਥ ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਇੰਦਰਜੀਤ ਸਿੰਘ ਉਕਤ ਦੇ ਘਰ ਕੋਲ ਦਾਣਾ ਮੰਡੀ ਪਿੰਡ ਦੀਪ ਸਿੰਘ ਵਾਲਾ ਪੁੱਜੇ ਤਾਂ ਉੱਥੇ ਪਹੁੰਚ ਕੇ ਇੰਦਰਜੀਤ ਸਿੰਘ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 800 ਨਸ਼ੀਲੇ ਪ੍ਰੈਗਾ ਕੈਪਸੂਲ ਅਤੇ 75 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ’ਤੇ ਥਾਣਾ ਸਾਦਿਕ ਵਿੱਚ ਮੁਕੱਦਮਾ ਨੰਬਰ 49 ਅ/ਧ 22(ਬੀ)/61/85 ਐਨ.ਡੀ.ਪੀ.ਐਸ ਐਕਟ 223 ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ।
100 ਨਸ਼ੀਲੀਆਂ ਗੋਲੀਆਂ ਬਰਾਮਦ | Faridkot News
ਜਦੋਂ ਤਫਤੀਸ਼ ਦੌਰਾਨ ਗ੍ਰਿਫਤਾਰ ਮੁਲਜ਼ਮ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਤਾਂ ਇਹ ਸਾਹਮਣੇ ਆਇਆ ਕਿ ਉਸਦੇ ਖਿਲਾਫ ਪਹਿਲਾ ਵੀ ਮੁਕੱਦਮੇ ਹਨ: ਇੰਸਪੈਕਟਰ ਜਗਤਾਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਫਰੀਦੋਕਟ ਦੀ ਨਿਗਰਾਨੀ ਹੇਠ ਸ:ਥ ਤੇਜ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਜਹਾਜ਼ ਗਰਾਊਡ ਫਰੀਦਕੋਟ ਨਜ਼ਦੀਕ ਮੌਜੂਦ ਸੀ ਤਾਂ ਸ਼ੱਕ ਦੇ ਆਧਾਰ ’ਤੇ ਜੱਜਬੀਰ ਸਿੰਘ ਉਰਫ ਕੈਨੇਡਾ ਉਰਫ ਕਾਲਾ ਅਤੇ ਸੰਜੀਵ ਕੁਮਾਰ ਉਰਫ ਲਾਲੀ ਨੂੰ ਕਾਬੂ ਕਰਕੇ ਉਹਨਾਂ ਕੋਲੋਂ 100 ਨਸ਼ੀਲੀਆਂ ਗੋਲੀਆਂ ਮਾਰਕਾ ਐਨਆਰਐਕਸ ਅਲਪਰਾਜ਼ੋਲਮ ਟੈਬਲੇਟਸ ਆਈਪੀ 0.5 ਐਮਜੀ ਅਲਪਰਾਜ਼ੋਲਮ ਟੈਬਲੇਟਸ ਬਰਾਮਦ ਹੋਈਆ। ਜਿਸ ’ਤੇ ਮੁਕੱਦਮਾ ਨੰਬਰ 190 ਅ/ਧ 22(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਫਰੀਦਕੋਟ ਦਰਜ ਰਜਿਸਟਰ ਕਰਕੇ ਉਕਤ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਦੇ ਖਿਲਾਫ ਇਸ ਤੋ ਪਹਿਲਾ ਵੀ ਮੁਕੱਦਮੇ ਦਰਜ ਹਨ।
ਇਹ ਵੀ ਪੜ੍ਹੋ: Justice BR Gavai: ਭਾਰਤ ਦੇ 52ਵੇਂ ਸੀਜੀਆਈ ਬਣੇ ਜਸਟਿਸ ਬੀਆਰ ਗਵਈ, ਰਾਸ਼ਟਰਪਤੀ ਨੇ ਚੁਕਾਈ ਸਹੁੰ
ਇਸੇ ਤਰ੍ਹਾ ਸ:ਥ ਸੁਖਵਿੰਦਰ ਸਿੰਘ ਇੰਚਾਰਜ ਚੌਕੀ ਗੋਲੇਵਾਲਾ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਜਦੋਂ ਗੋਲੇਵਾਲਾ ਤੋਂ ਹਰਦਿਆਲੇਆਣਾ ਫਾਟਕ ਤੋਂ ਅੱਗੇ ਚੋਰਸਤੇ ਤੇ ਪੁੱਜੇ ਤਾਂ ਮੁਲਜ਼ਮ ਕਿਰਪਾਲ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਬਾਜਾਪੱਤੀ ਪਿੰਡ ਗੋਲੇਵਾਲਾ ਉੱਥੇ ਖੜਾ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਜਿਸ ਨੂੰ ਪੁਲਿਸ ਪਾਰਟੀ ਵੱਲੋ ਸ਼ੱਕੀ ਦੇ ਆਧਾਰ ’ਤੇ ਕਾਬੂ ਕਰਕੇ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 20 ਗਰਾਮ ਹੈਰੋਇਨ ਬਰਾਮਦ ਹੋਈ।
ਜਿਸ ’ਤੇ ਮੁਕੱਦਮਾ ਨੰਬਰ 92 ਅ/ਧ 21(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਫਰੀਦਕੋਟ ਦਰਜ ਰਜਿਸਟਰ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਮੁਲਜ਼ਮ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ। ਇਸ ਤੋਂ ਇਲਾਵਾ ਇਹਨਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਚ ਕੀਤੀ ਜਾ ਰਹੀ ਹੈ। Faridkot News