ਦਿੱਲੀ ਦੇ ਦੋ ਧੰਦੇਬਾਜ਼ ਕਾਬੂ, ਹੁਣ ਤੱਕ 15 ਗ੍ਰਿਫ਼ਤਾਰ
Majitha Liquor Scandal: (ਰਾਜਨ ਮਾਨ) ਅੰਮ੍ਰਿਤਸਰ। ਮਜੀਠਾ ਦੇ ਨੇੜਲੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿਚ ਸ਼ਰਾਬ ਪੀਣ ਕਾਰਨ ਬਿਮਾਰ ਹੋਏ ਅੱਜ ਦੋ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 23 ਹੋ ਗਈ ਹੈ ਜਦੋਂਕਿ ਅੱਠ ਵਿਅਕਤੀਆਂ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਹ ਹਸਪਤਾਲ ਵਿਚ ਜੇਰੇ ਇਲਾਜ਼ ਅਧੀਨ ਹਨ।
ਇਹ ਵੀ ਪੜ੍ਹੋ: SMS Stadium: ਜੈਪੁਰ ਦੇ ਐਸਐਮਐਸ ਸਟੇਡੀਅਮ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਓਧਰ ਪੁਲਿਸ ਨੇ ਇਸ ਮਾਮਲੇ ਵਿਚ ਹੁਣ ਤੱਕ 15 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ। ਇਸ ਸ਼ਰਾਬ ਕਾਂਡ ਦੀਆਂ ਤਾਰਾਂ ਦਿੱਲੀ ਤੱਕ ਪਹੁੰਚ ਗਈਆਂ ਹਨ। ਪੁਲਿਸ ਨੇ ਅੱਜ ਦਿੱਲੀ ਦੇ ਦੋ ਵਪਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਹਨਾਂ ਨੇ ਪਟਿਆਲਾ ਵਿਖੇ ਜ਼ਬਤ ਕੀਤੇ ਗਏ ਮੀਥੇਨੌਲ ਦੀ ਸਪਲਾਈ ਕੀਤੀ ਸੀ। ਪੁਲਿਸ ਨੇ ਲਗਭਗ 600 ਲੀਟਰ ਮੀਥੇਨੌਲ ਬਰਾਮਦ ਕੀਤਾ ਸੀ। ਅੱਜ ਮਰਨ ਵਾਲਿਆਂ ਵਿਚ ਸਾਬ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਭੰਗਵਾਂ ਅਤੇ ਰਣਧੀਰ ਸਿੰਘ ਪੁੱਤਰ ਬਚਨ ਸਿੰਘ ਪਿੰਡ ਅਠਵਾਲ ਸ਼ਾਮਿਲ ਹਨ। ਇਹਨਾਂ ਪਿੰਡਾਂ ਵਿੱਚ ਮਾਤਮ ਛਾਇਆ ਹੋਇਆ ਹੈ। ਪੁਲੀਸ ਨੇ ਫੜੇ ਗਏ ਵਿਅਕਤੀਆਂ ਵਿਰੁੱਧ ਕਤਲ, ਇਰਾਦਾ ਕਤਲ ਅਤੇ ਆਬਕਾਰੀ ਐਕਟ ਦੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ। Majitha Liquor Scandal