ਪਰਿਵਾਰ ਲਾਸ਼ ਪੰਜਾਬ ਲਿਆਉਣ ਦੀ ਕਰ ਰਿਹਾ ਹੈ ਅਪੀਲ | Canada News
Canada News: (ਮਨਜੀਤ ਨਰੂਆਣਾ) ਸੰਗਤ ਮੰਡੀ। ਬਠਿੰਡਾ ਦੇ ਸੰਗਤ ਮੰਡੀ ਨੇੜੇ ਪਿੰਡ ਦੁਨੇਵਾਲਾ ਦੇ 25 ਸਾਲਾ ਗਗਨਦੀਪ ਦੀ ਕੈਨੇਡਾ ਦੇ ਬ੍ਰੈਂਪਟਨ ਵਿਚ ਨਦੀ ’ਚ ਡੁੱਬਣ ਕਾਰਨ ਮੌਤ ਹੋ ਗਈ। ਇਸ ਖ਼ਬਰ ਨਾਲ ਪੂਰੇ ਪਿੰਡ ਅਤੇ ਮ੍ਰਿਤਕ ਦੇ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਗਗਨਦੀਪ ਪੜ੍ਹਾਈ ਲਈ ਕੈਨੇਡਾ ਗਿਆ ਸੀ ਅਤੇ ਵਰਤਮਾਨ ਵਿਚ ਵਰਕ ਪਰਮਿਟ ’ਤੇ ਉੱਥੇ ਰਹਿ ਰਿਹਾ ਸੀ। ਉਹ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਬਿਹਤਰ ਭਵਿੱਖ ਦੀ ਭਾਲ ਵਿਚ ਵਿਦੇਸ਼ ਗਿਆ ਸੀ।
ਇਹ ਵੀ ਪੜ੍ਹੋ: Majitha Liquor Scandal: ਮਜੀਠਾ ਸ਼ਰਾਬ ਕਾਂਡ ’ਚ ਮੌਤਾਂ ਦੀ ਗਿਣਤੀ ਹੋਈ 23, ਦਿੱਲੀ ਦੇ ਦੋ ਧੰਦੇਬਾਜ਼ ਕਾਬੂ
ਨੌਜਵਾਨ ਗਗਨਦੀਪ ਦੀ ਅਚਾਨਕ ਮੌਤ ਨਾਲ ਪਰਿਵਾਰ ਪੂਰੀ ਤਰ੍ਹਾਂ ਟੁੱਟ ਗਿਆ ਹੈ। ਮ੍ਰਿਤਕ ਦੇ ਪਰਿਵਾਰ ਵਾਲੇ ਹੁਣ ਗਗਨਦੀਪ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਪੰਜਾਬ ਵਾਪਸ ਲਿਆਉਣ ਦੀ ਅਪੀਲ ਕਰ ਰਹੇ ਹਨ। ਉਨ੍ਹਾਂ ਨੇ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਇਸ ਮੁਸ਼ਕਲ ਘੜੀ ਵਿਚ ਉਨ੍ਹਾਂ ਦੀ ਮੱਦਦ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਉਹ ਆਪਣੇ ਬੇਟੇ ਦਾ ਅੰਤਿਮ ਸੰਸਕਾਰ ਆਪਣੇ ਰੀਤੀ-ਰਿਵਾਜਾਂ ਅਨੁਸਾਰ ਕਰ ਸਕਣ। ਗਗਨਦੀਪ ਦੀ ਮੌਤ ਨਾਲ ਇਲਾਕੇ ਵਿਚ ਗ਼ਮ ਦਾ ਮਾਹੌਲ ਹੈ ਅਤੇ ਹਰ ਕੋਈ ਇਸ ਦੁਖਦਾਈ ਘਟਨਾ ’ਤੇ ਦੁੱਖ ਪ੍ਰਗਟ ਕਰ ਰਿਹਾ ਹੈ। Canada News