Crime News: ਪੁਲਿਸ ਤੇ ਲਾਰੈਂਸ ਦੇ ਗੁਰਗੇ ਵਿਚਕਾਰ ਫਾਇਰਿੰਗ, ਮੁਲਜ਼ਮ ਗ੍ਰਿਫ਼ਤਾਰ

Crime News

Crime News: (ਮਨੋਜ/ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ/ਮਲੋਟ। ਸੀ.ਆਈ.ਏ. ਮਲੋਟ ਦੀ ਟੀਮ ਅਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੁਰਗੇ ਵਿਚਕਾਰ ਗੋਲੀਬਾਰੀ ਹੋਈ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ, ਜਿਸ ਦੌਰਾਨ ਮੁਲਜ਼ਮ ਦੇ ਲੱਤ ਵਿੱਚ ਗੋਲੀ ਲੱਗੀ ਤੁਰੰਤ ਹੀ ਜ਼ਖਮੀ ਹਾਲਤ ਵਿੱਚ ਮੁਲਜ਼ਮ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ: Road Accident: ਜਲੰਧਰ-ਪਠਾਨਕੋਟ ਹਾਈਵੇਅ ’ਤੇ 3 ਵਾਹਨਾਂ ਦੀ ਟੱਕਰ, ਜਾਣੋ ਮੌਕੇ ਦੇ ਹਾਲਾਤ

ਜਾਣਕਾਰੀ ਦਿੰਦਿਆਂ ਡੀ.ਐਸ.ਪੀ (ਡੀ) ਰਮਨਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਸੀਆਈਏ ਮਲੋਟ ਪੁਲਿਸ ਵੱਲੋਂ ਨਿਯਮਤ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਮੋਟਰਸਾਈਕਲ ਨੂੰ ਤੇਜ਼ੀ ਨਾਲ ਭਜਾਇਆ। ਜਦੋਂ ਪੁਲਿਸ ਨੇ ਪਿੱਛਾ ਕੀਤਾ, ਤਾਂ ਉਸ ਵੱਲੋਂ ਪੁਲਿਸ ’ਤੇ ਗੋਲੀਆਂ ਚਲਾਈਆਂ ਗਈਆਂ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ, ਜਿਸ ਦੌਰਾਨ ਮੁਲਜ਼ਮ ਦੇ ਲੱਤ ਵਿੱਚ ਗੋਲੀ ਲੱਗੀ ਤੇ ਤੁਰੰਤ ਹੀ ਜ਼ਖਮੀ ਹਾਲਤ ਵਿੱਚ ਮੁਲਜ਼ਮ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮੁਲਜ਼ਮ ਦੀ ਪਛਾਣ ਅਭਿਸ਼ੇਕ ਪੁੱਤਰ ਵਿਸ਼ਨੂ ਵਾਸੀ ਸੀਤੋ ਗੁਨੋ ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ। ਮੁਲਜ਼ਮ ਕੋਲੋਂ ਇਕ 32 ਬੋਰ ਪਿਸਤੌਲ, ਇਕ 30 ਬੋਰ ਪਿਸਤੌਲ, 2 ਚੱਲੇ ਹੋਏ ਰੌਂਦ ਤੇ 2 ਜਿੰਦੇ ਰੌਂਦ ਬਰਾਮਦ ਹੋਏ। Crime News