Summer Holidays: ਗਰਮੀ ਦੀਆਂ ਛੁੱਟੀਆਂ ਦਾ ਹੋ ਗਿਆ ਐਲਾਨ, ਇਸ ਦਿਨ ਬੰਦ ਹੋ ਜਾਣਗੇ ਸਾਰੇ ਸਕੂਲ

Summer Holidays
Summer Holidays: ਗਰਮੀ ਦੀਆਂ ਛੁੱਟੀਆਂ ਦਾ ਹੋ ਗਿਆ ਐਲਾਨ, ਇਸ ਦਿਨ ਬੰਦ ਹੋ ਜਾਣਗੇ ਸਾਰੇ ਸਕੂਲ

Summer Holidays: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਵਧਦੀ ਗਰਮੀ ਨੂੰ ਦੇਖਦਿਆਂ ਹਰਿਆਣਾ ਸਰਕਾਰ ਨੇ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਹਰਿਆਣਾ ਦੇ ਸਕੂਲ ਸਿੱਖਿਆ ਵਿਭਾਗ ਨੇ ਇੱਕ ਪੱਤਰ ਜਾਰੀ ਕਰਕੇ ਸਕੂਲਾਂ ਵਿੱਚ ਛੁੱਟੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

ਪੱਤਰ ਵਿੱਚ ਲਿਖਿਆ ਗਿਆ ਹੈ ਕਿ ਗਰਮੀਆਂ ਦੀਆਂ ਛੁੱਟੀਆਂ ਬਾਰੇ ਲਿਖਿਆ ਜਾਂਦਾ ਹੈ ਕਿ ਹਰਿਆਣਾ ਦੇ ਸਾਰੇ ਸਕਲਾਂ (ਸਰਕਾਰੀ ਤੇ ਪ੍ਰਾਈਵੇਟ) ’ਚ ਮਿਤੀ 1 ਜੂਨ 2025 ਤੋਂ 30 ਜੂਨ 2025 ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ। ਸਾਰੇ ਸਕੂਲ ਉਕਤ ਸਮੇਂ ਦੀ ਮਿਆਦ ਦੌਰਾਨ ਬੰਦ ਰਹਿਣਗੇ। Summer Holidays | summer vacation 2025

Read Also : 10th Result: ਹਰਦਮ ਸਿੰਘ ਪਬਲਿਕ ਸਕੂਲ, ਜਿੰਦਲਪੁਰ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ

01 ਜੁਲਾਈ 2025 ਦਿਨ ਮੰਗਲਵਾਰ ਨੂੰ ਸਕੂਲ ਮੁੜ ਆਮ ਵਾਂਗ ਖੋਲ੍ਹੇ ਜਾਣਗੇ। ਸਭ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਤੁਹਾਡੇ ਅਧੀਨ ਆਉਂਦੇ ਸਕੂਲਾਂ (ਸਰਕਾਰੀ ਤੇ ਪ੍ਰਾਈਵੇਟ) ’ਚ ਉਪਰੋਕਤ ਸਮੇਂ ਅਨੁਸਾਰ ਹੁਕਮਾਂ ਪਾਲਣਾ ਯਕੀਨੀ ਬਣਾਈ ਜਾਵੇ। summer vacation 2025

Holidays

ਇਹ ਪੱਤਰ ਵੱਖ ਵੱਖ ਅਧਿਕਾਰੀਆਂ ਨੂੰ ਭੇਜਿਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਗਰਮੀ ਵਿੱਚ ਵਾਧਾ ਹੋਇਆ ਹੈ ਅਤੇ ਹੀਟਵੇਵ ਦੀ ਅਲਰਟ ਵੀ ਜਾਰੀ ਕੀਤਾ ਗਿਆ ਹੈ।