Operation Against Drugs: ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਇਆ ਸਰਚ ਆਪਰੇਸ਼ਨ 

Operation Against Drugs
Operation Against Drugs: ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਇਆ ਸਰਚ ਆਪਰੇਸ਼ਨ 

ਸ਼ਰਾਬ ਤਸਕਰੀ ਖਿਲਾਫ ਸਖਤ ਐਕਸ਼ਨ ਲੈਂਦੇ ਹੋਏ ਜੈਤੋ ’ਚ ਕਈ ਥਾਵਾਂ ’ਤੇ ਕੀਤੀ ਰੇਡ | Operation Against Drugs

  • ਨਸ਼ਿਆਂ ਦੀ ਤਸਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ: ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ

Operation Against Drugs: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹਾ ਫ਼ਰੀਦਕੋਟ ਦੇ ਹਲਕਾ ਜੈਤੋ ਵਿਖੇ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਦੋਸ਼ੀਆਂ ਨੂੰ ਲਗਾਤਰ ਕਾਬੂ ਕੀਤਾ ਜਾ ਰਿਹਾ ਹੈ। ਇਸ ਤਹਿਤ ਚੱਲ ਰਹੀ ਮੁਹਿੰਮ ਤਹਿਤ ਪਿਛਲੇ 09 ਮਹੀਨਿਆਂ ਦੌਰਾਨ ਐਕਸਾਈਜ਼ ਐਕਟ ਤਹਿਤ 87 ਮੁਕੱਦਮੇ ਦਰਜ ਕਰਕੇ 103 ਦੋਸ਼ੀਆ ਨੂੰ ਕੀਤਾ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਕੋਲੋਂ 877 ਲਿਟਰ ਸ਼ਰਾਬ, 1852 ਲਿਟਰ ਠੇਕਾ ਸ਼ਰਾਬ ਅਤੇ 1478 ਲਿਟਰ ਲਾਹਣ ਬਰਾਮਦ ਕੀਤੀ ਗਈ ਹੈ।

ਇਸੇ ਲੜੀ ਤਹਿਤ ਅੱਜ ਸੁਖਦੀਪ ਸਿੰਘ ਡੀ.ਐਸ.ਪੀ(ਸਬ-ਡਵੀਜਨ) ਜੈਤੋ ਦੀ ਨਿਗਰਾਨੀ ਹੇਠ ਥਾਣਾ ਜੈਤੇ, ਸੀ.ਆਈ.ਏ ਜੈਤੇ ਅਤੇ ਐਕਸਾਈਡ ਡਿਪਾਰਟਮੈਟ ਦੀਆਂ ਟੀਮਾਂ ਨਾਲ ਮਿਲ ਕੇ ਜੈਤੋ ਦੇ ਛੱਜਘੜ ਮੁਹੱਲੇ ਵਿਖੇ ਵਿਸ਼ੇਸ਼ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਆਪਰੇਸ਼ਨ ਦੌਰਾਨ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਕੀਤੀ ਗਈ।

ਇਹ ਵੀ ਪੜ੍ਹੋ: Punjab Police: ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ ਨੂੰ ਵਿਸ਼ੇਸ਼ ਪੁਰਸਕਾਰਾਂ ਨਾਲ ਕੀਤਾ ਸਨਮਾਨਿਤ

ਇਸ ਸਬੰਧੀ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਰੀਦਕੋਟ ਪੁਲਿਸ ਗੈਰ-ਕਾਨੂੰਨੀ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਐਕਸਾਈਜ਼ ਮਹਿਕਮੇ ਨਾਲ ਮਿਲ ਕੇ ਲਗਾਤਾਰ ਰੇਡ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਲਗਾਤਾਰ ਕਾਮਯਾਬੀ ਵੀ ਹਾਸਿਲ ਹੋ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਉਹਨਾਂ ਵੱਲੋਂ ਸਮੂਹ ਡੀ.ਐਸ.ਪੀ ਅਤੇ ਮੁੱਖ ਅਫਸਰ ਥਾਣਾ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਐਕਸਾਈਜ ਅਧਿਕਾਰੀਆਂ ਨੂੰ ਨਾਲ ਲੈ ਕੇ ਚੈਕਿੰਗ ਕਰਨ ਅਤੇ ਸ਼ਰਾਬ ਦੀ ਵਿਕਰੀ ਜਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਯਕੀਨ ਕਰਨ। Operation Against Drugs