ਪਿਛਲੇ ਕਾਫੀ ਸਮੇਂ ਤੋਂ ਚੱਲ ਰਹੇ ਸਨ ਬਿਮਾਰ | Dr Rattan Singh Jaggi
Dr Rattan Singh Jaggi: (ਸੱਚ ਕਹੂੰ ਨਿਊਜ਼) ਪਟਿਆਲਾ। ਪਦਮ ਸ਼੍ਰੀ ਸਾਹਿਤਕਾਰ ਡਾ. ਰਤਨ ਸਿੰਘ ਜੱਗੀ ਦਾ ਅੱਜ 22 ਮਈ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਪਟਿਆਲਾ ਦੇ ਸਦਭਾਵਨਾ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ 98 ਸਾਲਾਂ ਦੇ ਸਨ। ਉਹ ਕੁਝ ਸਮੇਂ ਤੋਂ ਬਿਮਾਰ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ 23 ਮਈ ਨੂੰ ਪਟਿਆਲਾ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ ਡਾ. ਗੁਰਸ਼ਰਨ ਕੌਰ ਜੱਗੀ (ਸੇਵਾਮੁਕਤ ਪ੍ਰਿੰਸੀਪਲ, ਸਰਕਾਰੀ ਕਾਲਜ ਫਾਰ ਵੂਮੈਨ, ਪਟਿਆਲਾ) ਅਤੇ ਇੱਕ ਪੁੱਤਰ ਮਾਲਵਿੰਦਰ ਸਿੰਘ ਜੱਗੀ (ਸੇਵਾਮੁਕਤ ਆਈਏਐਸ) ਹਨ।
ਦੱਸ ਦੇਈਏ ਕਿ ਡਾ. ਰਤਨ ਸਿੰਘ ਜੱਗੀ, ਪੰਜਾਬੀ ਤੇ ਹਿੰਦੀ ਸਾਹਿਤ ਜਗਤ ਦੇ ਅਤੇ ਵਿਸ਼ੇਸ਼ ਤੌਰ ਤੇ ਗੁਰਮਤਿ ਸਾਹਿਤ ਦੇ ਬਹੁਤ ਹੀ ਪ੍ਰਤੀਸ਼ਿਠਿਤ ਵਿਦਵਾਨ ਹਨ, ਜਿਨ੍ਹਾਂ ਨੇ ਆਪਣੇ ਜੀਵਨ ਕਾਲ ਦਾ 70 ਸਾਲ ਤੋਂ ਵੱਧ ਦਾ ਸਮਾਂ ਪੰਜਾਬੀ/ਹਿੰਦੀ ਸਾਹਿਤ ਅਤੇ ਗੁਰਮਤਿ ਸਾਹਿਤ ਦੀ ਸੇਵਾ ਵਿੱਚ ਸਮਰਪਿਤ ਕੀਤਾ ਹੈ।
ਇਹ ਵੀ ਪੜ੍ਹੋ: Tramadol and Tipentadol: ਟਰਾਮਾਡੋਲ ਤੇ ਟਿਪੈਂਟਾਡੋਲ ਦੀ ਗੈਰ-ਕਾਨੂੰਨੀ ਵਿੱਕਰੀ ਜਾਰੀ, ਸਿਹਤ ਵਿਭਾਗ ਚੁੱਪ
ਡਾ. ਰਤਨ ਸਿੰਘ ਜੱਗੀ ਦੀਆਂ ਸੇਵਾਵਾਂ ਵਿੱਚ ਇਕ ਬਹੁਤ ਹੀ ਵੱਡੀ ਸੇਵਾ ਇਹ ਵੀ ਰਹੀ ਹੈ ਕਿ ਉਨ੍ਹਾਂ ਨੇ ਤੁਲਸੀ ਰਮਾਇਣ (ਰਾਮ ਚਰਿਤ ਮਾਨਸ) ਜੋ ਕਿ ਹਿੰਦੂ ਧਰਮ ਦਾ ਇੱਕ ਗੋਰਵਮਈ ਗ੍ਰੰਥ ਹੈ, ਇਸ ਦਾ ਪੰਜਾਬੀ ਵਿੱਚ ਲਿਪੀ ਅੰਤਰ ਅਤੇ ਅਨੁਵਾਦ ਕੀਤਾ, ਜਿਸ ਨੂੰ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਛਾਪਿਆ ਗਿਆ ਅਤੇ ਇਸ ’ਤੇ ਸਾਹਿਤ ਅਕਾਦਮੀ, ਨਵੀਂ ਦਿੱਲੀ ਵੱਲੋਂ 1989 ਵਿੱਚ ਰਾਸ਼ਟਰੀ ਪੱਧਰ ਦਾ ਪ੍ਰਥਮ ਪੁਰਸਕਾਰ ਦਿੱਤਾ ਗਿਆ ।