ਮਾਮਲਾ ਨਕਲੀ ਸ਼ਰਾਬ ਨਾਲ ਮਰੇ ਵਿਆਕਤੀਆਂ ਦਾ
BSP Workers Protest: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਬੀਤੇ ਦਿਨੀਂ ਹਲਕਾ ਮਜੀਠਾ ਹਲਕੇ ਦੇ ਪਿੰਡਾਂ ਵਿੱਚ ਨਕਲੀ ਅਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਉਸੇ ਦਿਨ ਸ਼ਾਮ ਤੱਕ 17 ਲੋਕਾਂ ਦੀ ਮੌਤ ਦੀ ਪੁਸ਼ਟੀ ਸਰਕਾਰੀ ਤੰਤਰ ਵੱਲੋਂ ਕਰ ਦਿੱਤੀ ਕੀਤੀ ਗਈ ਸੀ । ਜੋ ਹੁਣ ਤੱਕ ਇਲਾਜ ਕਰਵਾ ਰਹੇ ਹੋਰਾਂ ਵਿੱਚੋਂ 10 ਦੀ ਮੌਤ ਦੀ ਪੁਸ਼ਟੀ ਹੋਣ ਤੋਂ ਬਾਅਦ ਇਹ ਅੰਕੜਾ 27 ’ਤੇ ਜਾ ਪਹੁੰਚਿਆ ਹੈ, ਜਿਸ ਦੇ ਮੱਦੇਨਜ਼ਰ ਬੀਐਸਪੀ ਵੱਲੋਂ ਅੱਜ ਮੌਜੂਦਾ ਸਰਕਾਰ ਖ਼ਿਲਾਫ਼ ਮਾਲੇਰਕੋਟਲਾ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਪ੍ਰਦਰਸ਼ਨ ਕਰਦਿਆਂ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਪੰਜਾਬ ਰਾਜਪਾਲ ਦੇ ਨਾਮ ਮੰਗ ਪੱਤਰ ਭੇਜਿਆ।
ਇਹ ਵੀ ਪੜ੍ਹੋ: Amloh News: ਅਮਲੋਹ ਸ਼ਹਿਰ ਦੇ ਵਿਕਾਸ ਲਈ ਨਗਰ ਕੌਂਸਲ ਅਮਲੋਹ ਵੱਲੋਂ 3 ਕਰੋੜ ਰੁਪਏ ਦੀ ਰਾਸ਼ੀ ਦੇ ਮਤੇ ਪਾਸ
ਇਸ ਮੌਕੇ ਆਗੂਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਸਰਕਾਰਾਂ ਦੀ ਪੰਜਾਬ ਦੇ ਲੋਕਾਂ ਅਤੇ ਪੰਜਾਬੀਆਂ ਦੀ ਵਿਰਾਸਤ ਪ੍ਰਤੀ ਬੇਰੁਖੀ ਨੂੰ ਦੇਖਦੇ ਹੋਏ ਅਤੇ ਆਪਣੀ ਪੰਜਾਬ ਦੇ ਲੋਕਾਂ ਪ੍ਰਤੀ ਜਿੰਮੇਵਾਰੀ ਸਮਝਦੇ ਹੋਏ “ਪੰਜਾਬ ਸੰਭਾਲੋ ਮੁਹਿੰਮ ਤਹਿਤ ਪੰਜਾਬ ਦੇ ਸਮੁੱਚੇ ਵਰਗਾਂ ਨੂੰ ਨਾਲ ਲੈ ਕੇ ਇਹਨਾਂ ਮੁੱਦਿਆਂ ’ਤੇ ਅੱਜ ਮਿਤੀ 22.05.2025 ਨੂੰ ਸਮੁੱਚੇ ਪੰਜਾਬ ਦੇ ਜ਼ਿਲ੍ਹਾ ਹੈਡ ਕੁਆਟਰਾਂ ਤੇ ਵੱਡੇ ਇਕੱਠ ਕਰਕੇ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਉਣ ਲਈ ਲੋਕਤੰਤਰੀ ਪ੍ਰਕਿਰਿਆ ਰਾਹੀਂ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਮਾਣਯੋਗ ਰਾਜਪਾਲ ਪੰਜਾਬ ਜੀ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਮੈਮੋਰੰਡਮ ਭੇਜ ਕੇ ਮੰਗ ਕਰਦੀ ਹੈ ਕਿ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਨੂੰ ਨਸ਼ਿਆਂ ਦੇ ਖਾਤਮੇ ਲਈ ਲੋੜੀਂਦੇ ਆਦੇਸ਼ ਜਾਰੀ ਕੀਤੇ ਜਾਣ ਤਾਂ ਜੋ ਨਿੱਤ ਦੇ ਨਵੇਂ ਢੰਗ ਨਾਲ ਲੋਕਾਂ ਦੇ ਹੋ ਰਹੇ ਜਾਨੀ ਮਾਲੀ ਨੁਕਸਾਨ ਨੂੰ ਬਚਾਇਆ ਜਾ ਸਕੇ।

ਆਗੂਆਂ ਨੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਜਾਵੇ। ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਫੌਰੀ ਤੌਰ ’ਤੇ ਮਾਲੀ ਮੱਦਦ ਦੇ ਤੌਰ ’ਤੇ ਇੱਕ-ਇੱਕ ਕਰੋੜ ਰੁ ਰਾਸ਼ੀ ਜਾਰੀ ਕੀਤੀ ਜਾਵੇ ਅਤੇ ਪਰਿਵਾਰ ਦੇ ਇੱਕ-ਇੱਕ ਵਾਰਸ਼ ਨੂੰ ਸਰਕਾਰੀ ਨੌਕਰੀ ਸਮਾਂਬੱਧ ਕਰਕੇ ਦੇਣ ਦਾ ਪ੍ਰਬੰਧ ਕੀਤਾ ਜਾਵੇ। BSP Workers Protest