Akali Dal Leader Murder: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਇਸ ਸਮੇਂ ਦੀ ਵੱਡੀ ਖਬਰ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਛੇਹਰਟਾ ਤੋਂ ਸਾਹਮਣੇ ਆ ਰਹੀ ਹੈ। ਪਿੰਡ ਜੰਡਿਆਲਾ ਗੁਰੂ ਤੋਂ ਅਕਾਲੀ ਦਲ ਦੇ ਮੌਜ਼ੂਦਾ ਕੌਂਸਲਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਕੌਂਸਲਰ ਹਰਜਿੰਦਰ ਸਿੰਘ ਦੇ ਸਿਰ ’ਚ 2 ਗੋਲੀਆਂ ਮਾਰੀਆਂ ਗਈਆਂ ਹਨ। ਹਾਸਲ ਹੋਏ ਵੇਰਵਿਆਂ ਮੁਤਾਬਕ ਕੌਂਸਲਰ ਹਰਜਿੰਦਰ ਸਿੰਘ ਕੋਈ ਪਰਿਵਾਰਕ ਸਮਾਗਮ ਹੋਣ ਕਰਕੇ ਅੰਮ੍ਰਿਤਸਰ ਆਇਆ ਹੋਇਆ ਸੀ। ਦੱਸ ਦੇਈਏ ਕਿ ਇਹ ਘਟਨਾ ਅੰਮ੍ਰਿਤਸਰ ਦੇ ਛੇਹਰਟਾ ਵਿਖੇ ਵਾਪਰੀ ਹੈ। ਹਮਲਾਵਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਸਨ। ਉਨ੍ਹਾਂ ਨੇ ਕੌਂਸਲਰ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਹਰਜਿੰਦਰ ਸਿੰਘ ਦੇ 2-3 ਗੋਲੀਆਂ ਲੱਗੀਆਂ। ਹਸਪਤਾਲ ਲਿਜਾਂਦੇ ਸਮੇਂ ਮੌਜ਼ੂਦਾ ਅਕਾਲੀ ਦਲ ਦੇ ਕੌਂਸਲਰ ਦੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ’ਚ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। Akali Dal Leader Murder
ਇਹ ਖਬਰ ਵੀ ਪੜ੍ਹੋ : IMD Monsoon Forecast 2025: ਸਮੇਂ ਤੋਂ 12 ਦਿਨ ਪਹਿਲਾਂ ਮਹਾਰਾਸ਼ਟਰ ਪਹੁੰਚਿਆ ਮਾਨਸੂਨ, ਜਾਣੋ ਅੱਗੇ ਦੀ ਅਪਡੇਟ