Summer Vacation Punjab: ਪੰਜਾਬ ਦੇ ਸਕੂਲਾਂ ’ਚ ਛੁੱਟੀਆਂ ਦਾ ਐਲਾਨ, ਹੁਣ ਇਸ ਦਿਨ ਖੁੱਲ੍ਹਣਗੇ ਸਕੂਲ, ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ

Punjab Govt Holidays 2025
Punjab Holidays

Summer Vacation Punjab: ਪਟਿਆਲਾ (ਖੁਸ਼ਵੀਰ ਤੂਰ)। ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਖੁਦ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਰਾਹੀਂ ਦਿੱਤੀ ਹੈ। ਸੂਬੇ ਵਿੱਚ ਵਧ ਰਹੇ ਤਾਪਮਾਨ ਕਾਰਨ ਸਰਕਾਰੀ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 2 ਜੂਨ 2025 ਤੋਂ ਸ਼ੁਰੂ ਹੋਣਗੀਆਂ। Holidays Punjab

ਗਰਮੀਆਂ ਦੀਆਂ ਛੁੱਟੀਆਂ 28 ਦਿਨਾਂ ਲਈ ਹੋਣਗੀਆਂ ਅਤੇ ਸਕੂਲ 1 ਜੁਲਾਈ ਨੂੰ ਦੁਬਾਰਾ ਖੁੱਲ੍ਹਣਗੇ। ਪੰਜਾਬ ਰਾਜ ਵਿੱਚ ਸਮੂਹ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 2 ਜੂਨ 2025 ਤੋਂ 30 ਜੂਨ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਇਸ ਵਾਰ ਗਰਮੀਆਂ ਦੀਆਂ ਛੁੱਟੀਆਂ ਦੌਰਾਨ 29 ਦਿਨ ਸਕੂਲ ਬੰਦ ਰਹਿਣਗੇ।

Read Also : Akali Dal Leader Murder: ਅਕਾਲੀ ਦਲ ਦੇ ਕੌਂਸਲਰ ਦਾ ਗੋਲੀਆਂ ਮਾਰ ਕੇ ਕਤਲ