Punjab News: ਅੰਮ੍ਰਿਤਸਰ। ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਰੋਡ ਬਾਈਪਾਸ ਨੇੜੇ ਮੰਗਲਵਾਰ ਸਵੇਰੇ 9.30 ਵਜੇ ਹੋਏ ਜ਼ੋਰਦਾਰ ਧਮਾਕੇ ਵਿੱਚ ਇੱਕ ਵਿਅਕਤੀ ਗੰਭੀਰ ਜਖਮੀ ਹੋ ਗਿਆ ਹੈ। ਉਕਤ ਵਿਅਕਤੀ ਦੇ ਦੋਵੇਂ ਹੱਥ, ਗੁੱਟਾਂ ਤੋਂ ਉੱਪਰ ਵੱਲ, ਇੱਕ ਧਮਾਕੇ ਨਾਲ ਉੱਡ ਗਏ। ਧਮਾਕੇ ਦੀ ਆਵਾਜ਼ ਸੁਣ ਕੇ ਨੇੜਲੇ ਇਲਾਕਿਆਂ ਦੇ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਪੁਲਸ ਨੂੰ ਘਟਨਾ ਦੀ ਸੂਚਨਾ ਦਿੱਤੀ।
ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਵਿੱਚ, ਪੁਲਸ ਨੇ ਧਮਾਕਾ ਕਿਸੇ ਗੈਂਗਸਟਰ ਜਾਂ ਅੱਤਵਾਦੀ ਦੁਆਰਾ ਕੀਤੇ ਜਾਣ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਵੀ ਨਹੀਂ ਹੋ ਸਕੀ ਹੈ। Punjab News
Read Also : Sunam News: ਸਕੂਲ ਪੜ੍ਹਨ ਜਾਂਦੇ ਸਮੇਂ ਟੋਏ ’ਚ ਡਿੱਗਿਆ ਆਟੋ, ਨੁਕਸਾਨ ਤੋਂ ਬਚਾਅ
ਪੁਲਿਸ ਨੂੰ ਸ਼ੱਕ ਹੈ ਕਿ ਮ੍ਰਿਤਕ ਕਬਾੜ ਦਾ ਡੀਲਰ ਸੀ ਅਤੇ ਹੋ ਸਕਦਾ ਹੈ ਕਿ ਉਹ ਉਸਨੂੰ ਕਬਾੜ ਵਿੱਚੋਂ ਮਿਲੇ ਇੱਕ ਪੁਰਾਣੇ ਬੰਬ ਨੂੰ ਨਸ਼ਟ ਕਰਨ ਲਈ ਇੱਥੇ ਲਿਆਇਆ ਹੋਵੇ। ਜਿਵੇਂ ਹੀ ਉਸਨੇ ਬੰਬ ਤੋੜਨ ਦੀ ਕੋਸ਼ਿਸ਼ ਕੀਤੀ, ਉਹ ਫਟ ਗਿਆ। ਹਾਲਾਂਕਿ ਉਕਤ ਵਿਅਕਤੀ ਦੀ ਮੌਤ ਦੀ ਪੁਸ਼ਟੀ ਪੁਲਸ ਵੱਲੋਂ ਨਹੀਂ ਕੀਤੀ ਗਈ ਹੈ। ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਿਸ ਕਿਸਮ ਦਾ ਬੰਬ ਸੀ।
ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਨੂੰ ਖਬਰ ਮਿਲੀ ਸੀ ਕਿ ਬਲਾਸਟ ਹੋਇਆ ਅਤੇ ਇਹਦੇ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਦੇ ਨਾਲ ਜਖਮੀ ਹੋਇਆ ਜਿਸ ਨੂੰ ਹਸਪਤਾਲ ਭੇਜ ਦਿੱਤਾ ਗਿਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪਤਾ ਕੀਤਾ ਜਾ ਰਿਹਾ ਕਿ ਬਲਾਸਟ ਕਿਸ ਚੀਜ਼ ਦੇ ਨਾਲ ਹੋਇਆ ਹੈ।