ਮਾਮਲਾ ਪੰਜਾਬ ਦੇ ਜਲੰਧਰ ਦਾ, ਘਰ ਦੇ ਅੰਦਰੋਂ ਹੀ ਮਿਲੀ ਲਾਸ਼
ਜਲੰਧਰ (ਸੱਚ ਕਹੂੰ ਨਿਊਜ਼)। ਇਸ ਸਮੇਂ ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ 120 ਫੁੱਟੀ ਰੋਡ ਸਥਿਤ ਗਰੋਵਰ ਕਲੋਨੀ ਵਿਖੇ ਦਿਨ-ਦਿਹਾੜੇ ਸ਼ੱਕੀ ਹਾਲਾਤਾਂ ’ਚ ਗੋਲੀ ਲੱਗਣ ਨਾਲ ਇੱਕ ਵਕੀਲ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਚੇਅਰਮੈਨ ਪਰਮਿੰਦਰ ਸਿੰਘ ਢੀਂਗਰਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਝਗੜੇ ਤੋਂ ਬਾਅਦ ਉਸਨੂੰ ਗੋਲੀ ਮਾਰ ਦਿੱਤੀ ਗਈ ਜਿਸ ਕਾਰਨ ਉਸਦੀ ਮੌਤ ਹੋ ਗਈ। ਮੌਕੇ ’ਤੇ ਪੁਲਿਸ ਨੇ ਪਹੁੰਚੇ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ, ਸ਼ਹਿਰ ’ਚ ਦਿਨ-ਦਿਹਾੜੇ ਇਸ ਘਟਨਾ ਦਾ ਵਾਪਰਨਾ ਕਈ ਸਵਾਲ ਖੜ੍ਹੇ ਕਰ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਮੌਕੇ ’ਤੇ ਪਹੁੰਚੀ ਫੋਰੈਂਸਿਕ ਟੀਮ ਨੇ ਘਰ ਨੂੰ ਸੀਲ ਕਰ ਦਿੱਤਾ ਹੈ। ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।
ਇਹ ਖਬਰ ਵੀ ਪੜ੍ਹੋ : Haryana News: ਜਾਣੋ, ਹਰਿਆਣਾ ਦੇ ਇਸ ਪਿੰਡ ਨਾਲ ਕੀ ਰਿਸ਼ਤਾ ਸੀ ਰਾਵਣ ਦਾ, ਕਿਉਂ ਖਾਲੀ ਕਰਵਾਇਆ ਜਾ ਰਿਹੈ ਪਿੰਡ!