ਸਾਡੇ ਨਾਲ ਸ਼ਾਮਲ

Follow us

15.3 C
Chandigarh
Thursday, January 22, 2026
More

    Faridkot News: ਪੰਜਾਬ ਸਰਕਾਰ ਵੱਲੋਂ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਵਪਾਰ ਲਈ ਅਨੁਕੂਲ ਮਾਹੌਲ ਮੁਹੱਈਆ ਕੀਤਾ ਜਾ ਰਿਹਾ : ਚੇਅਰਮੈਨ ਅਨਿਲ ਠਾਕੁਰ

    Faridkot News
    Faridkot News: ਪੰਜਾਬ ਸਰਕਾਰ ਵੱਲੋਂ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਵਪਾਰ ਲਈ ਅਨੁਕੂਲ ਮਾਹੌਲ ਮੁਹੱਈਆ ਕੀਤਾ ਜਾ ਰਿਹਾ : ਚੇਅਰਮੈਨ ਅਨਿਲ ਠਾਕੁਰ

    ਵਪਾਰੀ ਆਪਣੀਆਂ ਮੁਸ਼ਿਕਲਾਂ ਲਈ ਹਰ ਸਮੇਂ ਕਰ ਸਕਦੇ ਹਨ ਸੰਪਰਕ-ਸੇਖੋਂ

    ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਪੰਜਾਬ ਰਾਜ ਟਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਦੇ ਚੇਅਰਮੈਨ ਅਨਿਲ ਠਾਕੁਰ ਨੇ ਆਬਕਾਰੀ, ਜੀ ਐਸ ਟੀ ਵਿਭਾਗ ਵਿਭਾਗ ਨੂੰ ਕਰ ਮਾਲੀਆ ਵਧਾਉਣ ਲਈ ਵਿਭਾਗ ਤੇ ਵਪਾਰੀ ਭਾਈਚਾਰੇ ਦਰਮਿਆਨ ਸੁਖਾਵਾਂ ਤਾਲਮੇਲ ਬਣਾਉਣ ਤੇ ਵੱਖ-ਵੱਖ ਵਪਾਰੀਆਂ ਤੇ ਕਾਰੋਬਾਰੀਆਂ ਦੇ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਅੱਜ ਸਥਾਨਕ ਅਸ਼ੋਕਾ ਚੱਕਰ ਮੀਟਿੰਗ ਹਾਲ ’ਚ ਮੀਟਿੰਗ ਕੀਤੀ ਗਈ। ਇਸ ਮੌਕੇ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਹਾਜਰ ਸਨ। ਇਸ ਮੌਕੇ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਜੀ ਐਸ ਟੀ ਕਰ ਮਾਲੀਏ ’ਚ 62 ਫ਼ੀਸਦੀ ਵਾਧਾ ਕੀਤਾ ਗਿਆ ਹੈ। Faridkot News

    ਇਹ ਖਬਰ ਵੀ ਪੜ੍ਹੋ : Punjab Blackout Update: ਇਨ੍ਹਾਂ ਜ਼ਿਲ੍ਹਿਆਂ ’ਚ ਹੋਵੇਗਾ ਬਲੈਕਆਊਟ, ਵੱਜਣਗੇ ਸਾਇਰਨ, ਹੁਣੇ-ਹੁਣੇ ਆਈ ਵੱਡੀ ਅਪਡੇਟ

    ਇਸੇ ਤਰ੍ਹਾਂ ਆਬਕਾਰੀ ਮਾਲੀਏ ’ਚ 63 ਫੀਸਦੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਤੇ ਕਾਰੋਬਾਰੀਆਂ ਦਰਪੇਸ਼ ਆ ਰਹੀਆਂ ਜਾਇਜ਼ ਮੁਸ਼ਕਿਲਾਂ/ਮੰਗਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਜੀ ਐਸ ਟੀ ਤੇ ਆਬਕਾਰੀ ਵਿੰਗ ਦੇ ਅਧਿਕਾਰੀਆਂ ਨੂੰ ਟੈਕਸ ਵਸੂਲੀ ’ਚ ਮੌਜ਼ੂਦ ਖ਼ਾਮੀਆਂ ਨੂੰ ਦੂਰ ਕਰਨ ਲਈ ਢੁਕਵੇਂ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਖ਼ਸ਼ਹਾਲੀ ਲਈ ਬਣਦੇ ਟੈਕਸ ਇਮਾਨਦਾਰੀ ਨਾਲ ਅਤੇ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਤਾਂ ਜੋ ਮਾਲੀਏ ਵਿੱਚ ਵਾਧਾ ਹੋਣ ਨਾਲ ਸਰਕਾਰੀ ਖਜ਼ਾਨੇ ਨੂੰ ਲਾਭ ਪੁੱਜ ਸਕੇ। Faridkot News

    ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਕਮਿਸ਼ਨ ਤੇ ਵਿਭਾਗ ਸੂਬੇ ’ਚ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਹਾਂ-ਪੱਖੀ ਅਤੇ ਵਪਾਰ ਦੇ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਸਟੇਟ ਜੀ ਐਸ ਟੀ ਦੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਵਪਾਰੀਆਂ ਵੱਲੋਂ ਰੱਖੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਅਤੇ ਸੁਣਵਾਈ ਕਰਨ ਲਈ ਕਿਹਾ। ਇਸ ਮੌਕੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਚੇਅਰਮੈਨ ਅਨਿਲ ਠਾਕੁਰ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਵਿਚਕਾਰ ਪੁੱਲ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਵਪਾਰੀਆਂ ਤੇ ਕਾਰੋਬਾਰੀਆਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਤਾਂ ਜੋ ਸਰਕਾਰ ਦੇ ਪੱਧਰ ’ਤੇ ਇਨ੍ਹਾਂ ਦਾ ਨਿਪਟਾਰਾ ਕੀਤਾ ਜਾ ਸਕੇ। Faridkot News

    ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਆਦੇਸ਼ਾਂ ਅਨੁਸਾਰ ਰਾਜ ’ਚ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਮੁਤਾਬਕ ਉਨ੍ਹਾਂ ਨੂੰ ਰਾਜ ’ਚ ਸੁਖਾਵਾਂ ਮਾਹੌਲ ਦੇਣ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਪਾਰੀਆਂ ਤੇ ਕਾਰੋਬਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਸਰਕਾਰ ਤੇ ਇਸ ਦੇ ਸਾਰੇ ਵਿੰਗ ਉਪਰਾਲੇ ਕਰ ਰਹੇ ਹਨ ਤੇ ਜੇਕਰ ਕਿਸੇ ਵੀ ਵਪਾਰੀ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ਉਨ੍ਹਾਂ ਦੇ ਹਰ ਇੱਕ ਸੁਝਾਅ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਤਾਂ ਜੋ ਉਨ੍ਹਾਂ ਦੀਆਂ ਜਾਇਜ਼ ਮੁਸ਼ਕਿਲਾਂ ਦਾ ਢੁੱਕਵਾਂ ਹੱਲ ਕੀਤਾ ਜਾ ਸਕੇ।

    ਇਸ ਮੌਕੇ ਐਡੀਸ਼ਨਲ ਟੈਕਸ ਕਮਿਸ਼ਨਰ ਵਰੁਣ ਨਾਗਪਾਲ, ਭਾਗ ਸਿੰਘ ਐਡੀਸ਼ਨਲ ਟੈਕਸ ਕਮਿਸ਼ਨਰ ਮੋਬਾਇਲ ਵਿੰਗ, ਈਟੀਓ ਐਸ ਟੀ ਓ ਦਿਨੇਸ਼ ਕੁਮਾਰ, ਸ਼ੀਨਮ ਰਾਣੀ ਐਸ ਟੀ ਓ, ਵਿਕਾਸ ਗੁਪਤਾ ਆੜ੍ਹਤੀਆ ਐਸੋਸੀਏਸ਼ਨ, ਗੁਰਮੀਤ ਸਿੰਘ ਆਰੇਵਾਲਾ ਜਿਲ੍ਹਾ ਪ੍ਰਧਾਨ, ਸੰਜੀਵ ਕੁਮਾਰ, ਹਰਗੋਬਿੰਦ ਸਿੰਘ ਗੁਰਪ੍ਰੀਤ ਸਿੰਘ, ਸੋਨੀ ਗਾਰਮੈਂਟਸ, ਰਾਜਨ ਠਾਕੁਰ ਸਵਰਨਕਾਰ ਸੰਘ ਪ੍ਰਧਾਨ ਤੇ ਵਪਾਰਕ ਮੰਡਲ, ਸੁਰਿੰਦਰ ਕੁਮਾਰ, ਜਗਜੀਵਨ ਸਿੰਘ ਅਹੁਦੇਦਾਰ ਪ੍ਰਧਾਨ, ਆਰ. ਪ੍ਰਿੰਸ ਨਰੂਲਾ, ਕਾਮਰੇਡ ਸ਼ਾਮ ਸੁੰਦਰ, ਚੰਦਨ, ਰਮਨਦੀਪ ਕੁਮਾਰ ਹੋਟਲ ਟਰੰਮ ਪਲਾਜਾ, ਮਨੋਜ ਕੁਮਾਰ ਆਦਿ ਹਾਜ਼ਰ ਸਨ। Faridkot News