ਸਾਡੇ ਨਾਲ ਸ਼ਾਮਲ

Follow us

15.3 C
Chandigarh
Thursday, January 22, 2026
More
    Home Breaking News Moga News: ਸਾ...

    Moga News: ਸਾਬਕਾ ਕੌਂਸਲਰ ਦੀ ਗੋਲੀ ਲੱਗਣ ਕਾਰਨ ਮੌਤ, ਪੁਲਿਸ ਵੱਲੋਂ ਜਾਂਚ ਜਾਰੀ

    Moga News
    Moga News: ਸਾਬਕਾ ਕੌਂਸਲਰ ਦੀ ਗੋਲੀ ਲੱਗਣ ਕਾਰਨ ਮੌਤ, ਪੁਲਿਸ ਵੱਲੋਂ ਜਾਂਚ ਜਾਰੀ

    Moga News: ਮੋਗਾ (ਵਿੱਕੀ ਕੁਮਾਰ)। ਮੋਗਾ ਦੇ ਨਿਊ ਟਾਊਨ-8 ਇਲਾਕੇ ’ਚ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਸਾਬਕਾ ਕੌਂਸਲਰ ਪੁਰਸ਼ੋਤਮ ਪੁਰੀ ਦੀ ਆਪਣੇ ਹੀ ਘਰ ’ਚ 12 ਬੋਰ ਦੀ ਬੰਦੂਕ ਨਾਲ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ’ਚ ਰੱਖਵਾ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਰਹੂਮ ਪਰਸ਼ੋਤਮ ਪੁਰੀ ਦੇ ਪੁੱਤਰ ਜੋ ਕਿ ਜੱਜ ਹਨ। ਫਿਲਹਾਲ ਪੁਲਿਸ ਨੇ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਪੁਰਸ਼ੋਤਮ ਪੁਰੀ ਆਪਣੇ ਕਮਰੇ ’ਚ ਸਨ, ਜਿੱਥੋਂ ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। Moga News

    ਇਹ ਖਬਰ ਵੀ ਪੜ੍ਹੋ : Punjab Weather Today: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਅੱਜ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤਾ ਵੱਡਾ ਅਪਡ…

    ਜਦੋਂ ਉਨ੍ਹਾਂ ਦੀ ਪਤਨੀ ਨੇ ਕਮਰੇ ਅੰਦਰ ਜਾ ਕੇ ਵੇਖਿਆ ਤਾਂ ਪੁਰਸ਼ੋਤਮ ਪੁਰੀ ਪੂਰੀ ਤਰ੍ਹਾਂ ਖ਼ੂਨ ਨਾਲ ਲੱਥਪੱਥ ਪਏ ਸਨ। ਉਨ੍ਹਾਂ ਦੀ ਪਤਨੀ ਤੇ ਰੌਲਾ ਪਾਇਆ, ਰੌਲਾ ਸੁਣ ਉਨ੍ਹਾਂ ਦੇ ਗੁਆਂਢੀ ਵੀ ਮੌਕੇ ’ਤੇ ਪਹੁੰਚੇ। ਇਸ ਘਟਨਾ ਕਾਰਨ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਿਟੀ ਸਾਊਥ ਦੇ ਇੰਚਾਰਜ ਵਰੁਣ ਤੇ 39 ਸਟਾਫ਼ ਦੇ ਇੰਚਾਰਜ ਦਲਜੀਤ ਬਰਾੜ ਫਾਰੈਂਸਿਕ ਟੀਮ ਸਣੇ ਮੌਕੇ ’ਤੇ ਪਹੁੰਚੇ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕਿ 12 ਬੋਰ ਦੀ ਰਾਈਫਲ ਵੀ ਜ਼ਬਤ ਕਰ ਲਈ ਹੈ। ਮ੍ਰਿਤਕ ਦੀ ਲਾਸ਼ ਨੂੰ ਮੋਗਾ ਦੇ ਸਰਕਾਰੀ ਹਸਪਤਾਲ ’ਚ ਰੱਖਵਾਇਆ ਗਿਆ ਹੈ। ਅਜੇ ਪਤਾ ਨਹੀਂ ਲੱਗਿਆ ਹੈ ਕਿ ਗੋਲੀ ਖੁਦ ਮਾਰੀ ਗਈ ਹੈ ਜਾਂ ਬੰਦੂਕ ਸਾਫ਼ ਕਰਦੇ ਸਮੇਂ ਪੁਰਸ਼ੋਤਮ ਨੂੰ ਗੋਲੀ ਲੱਗੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। Moga News