
ਜੂਨ ਮਨਾਇਆ ਜਾਵੇਗਾ ਬਤੌਰ ਮਲੇਰੀਆ ਵਿਰੋਧੀ ਮਹੀਨਾ : ਸਿਵਲ ਸਰਜਨ
Malaria Awareness Campaign: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਹਤ ਵਿਭਾਗ ਵੱਲੋਂ ਜੂਨ ਮਹੀਨੇ ਨੂੰ ਬਤੌਰ ਮਲੇਰੀਆ ਵਿਰੋਧੀ ਮਹੀਨਾ ਮਨਾਇਆ ਜਾਵੇਗਾ। ਇਸ ਮਹੀਨੇ ਦੌਰਾਨ ਮੱਛਰ ਦੀ ਪੈਦਾਇਸ਼ ਨੂੰ ਰੋਕਣ ਅਤੇ ਆਮ ਲੋਕਾਂ ਨੂੰ ਮਲੇਰੀਆ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾਣਗੀਆਂ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਜਿਲ੍ਹੇ ਅੰਦਰ ਇੱਕ ਮਹੀਨਾ ਚੱਲਣ ਵਾਲੀ ਇਸ ਮੁਹਿੰਮ ਦੀ ਸ਼ੁਰੂਆਤ ਮਲੇਰੀਆ ਵਿਰੋਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇਕੇ ਕੀਤੀ।
ਇਸ ਰੈਲੀ ਰਾਹੀਂ ਜ਼ਿਲ੍ਹਾ ਹਸਪਤਾਲ ਦੇ ਮਰੀਜ਼ਾਂ ਅਤੇ ਉਨਾਂ ਦੇ ਵਾਰਸ਼ਾਂ ਨੂੰ ਮਲੇਰੀਆ ਵਿਰੋਧੀ ਮਹੀਨੇ ਸਬੰਧੀ ਜਾਗਰੂਕ ਕੀਤਾ ਗਿਆ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਡਾ. ਹਿਤਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਵਿਭਾਗ ਵੱਲੋਂ 7 ਜੂਨ ਤੱਕ ਜ਼ਿਲੇ ਅੰਦਰ ਟੋਭਿਆਂ, ਛੱਪੜਾਂ ਵਿੱਚ ਗੰਬੂਜੀਆ ਮੱਛੀਆਂ ਛੱਡੀਆਂ ਜਾਣਗੀਆਂ, 15 ਜੂਨ ਤੱਕ ਪ੍ਰਵਾਸੀ ਆਬਾਦੀ , ਭੱਠਿਆਂ, ਦਾਣਾ ਮੰਡੀਆਂ, ਝੁੱਗੀਆਂ ਝੌਂਪੜੀਆਂ, ਫੈਕਟਰੀ ਅਤੇ ਇੰਡਸਟਰੀ ਏਰੀਏ ਵਿੱਚ ਫੀਵਰ ਸਰਵੇ ਕੀਤਾ ਜਾਵੇਗਾ, 23 ਜੂਨ ਤੱਕ ਮੀਟਿੰਗਾਂ ਅਤੇ ਆਈਈਸੀ, ਬੀਸੀਸੀ ਗਤੀਵਿਧੀਆਂ ਕੀਤੀਆਂ ਜਾਣਗੀਆਂ ਅਤੇ 30 ਜੂਨ ਤੱਕ ਰੈਲੀਆਂ, ਮਾਈਕਿੰਗ, ਮੱਛਰ ਦੀ ਪੈਦਾਇਸ਼ ਨੂੰ ਰੋਕਣ ਲਈ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ। ਉਹਨਾਂ ਆਮ ਲੋਕਾਂ ਨੂੰ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: Young Indians Retirement Age: 25 ਸਾਲ ਜਾਂ ਇਸ ਤੋਂ ਘੱਟ ਉਮਰ ਦੇ ਨੌਜਵਾਨ 45 ਤੋਂ 55 ਸਾਲ ਦੇ ਵਿਚਕਾਰ ਹੋਣਾ ਚਾਹੁੰ…
ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਇਹ ਗਤੀ ਵਿਧੀਆਂ ਕਰਨ ਲਈ ਜ਼ਿਲ੍ਹੇ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਮਲੇਰੀਆ ਵਿਰੋਧੀ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ ,ਜਿੰਨ੍ਹਾ ਵੱਲੋਂ ਹਰ ਰੋਜ਼ ਘਰਾਂ ਵਿੱਚ ਜਾ ਕੇ ਮੱਛਰ ਦਾ ਲਾਰਵਾ ਲੱਭਿਆ ਜਾਵੇਗਾ ,ਜੇਕਰ ਕਿਤੇ ਲਾਰਵਾ ਮਿਲਦਾ ਹੈ ਤਾਂ ਉਸਨੂੰ ਮੌਕੇ ’ਤੇ ਹੀ ਨਸ਼ਟ ਕੀਤਾ ਜਾਵੇਗਾ ਅਤੇ ਨਗਰਪਾਲਿਕਾ ਦੇ ਸਹਿਯੋਗ ਨਾਲ ਲਾਰਵਾ ਮਿਲਣ ਵਾਲੇ ਘਰਾਂ ਦੇ ਚਲਾਨ ਵੀ ਕੀਤੇ ਜਾਣਗੇ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਸਹਾਇਕ ਮਲੇਰੀਆ ਅਫਸਰ ਸੋਮਨਾਥ, ਕੁਲਬੀਰ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ, ਇਨਸੈਕਟ ਕਲੈਕਟਰ ਮਨਦੀਪ ਕੌਰ ਆਦਿ ਤੋਂ ਇਲਾਵਾ ਨਰਸਿੰਗ ਵਿਦਿਆਰਥੀ ਹਾਜ਼ਰ ਸਨ। Malaria Awareness Campaign