JEE Results 2025: ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥੀ ਜੇ.ਈ.ਈ. ਐਡਵਾਂਸ ਪ੍ਰੀਖਿਆ ਛਾਏ

JEE Results 2025
ਪਟਿਆਲਾ : ਜੇ.ਈ.ਈ. ਐਡਵਾਂਸ ਪ੍ਰੀਖਿਆ ਛਾਏ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਫਾਇਲ ਫੋਟੋ।

ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਤੇ ਡਿਪਟੀ ਡੀਈਓ ਡਾ. ਰਵਿੰਦਰਪਾਲ ਸ਼ਰਮਾ ਨੇ ਸਫਲ ਵਿਦਿਆਰਥੀਆਂ ਨੂੰ ਦਿੱਤੀਆਂ ਵਧਾਈਆਂ | JEE Results 2025

  • ਜੇ.ਈ.ਈ. ਐਡਵਾਂਸ ਪ੍ਰੀਖਿਆ ’ਚ ਸਫਲ ਹੋਏ ਵਿਦਿਆਰਥੀ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਬਣਨਗੇ : ਸੰਜੀਵ ਸ਼ਰਮਾ

JEE Results 2025: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀ ਸਿੱਖਿਆ ਨੀਤੀ ਦੇ ਠੋਸ ਨਤੀਜੇ ਹੁਣ ਨਜ਼ਰ ਆਉਣ ਲੱਗੇ ਹਨ। ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਅੱਠ ਹੋਣਹਾਰ ਵਿਦਿਆਰਥੀਆਂ ਨੇ ਪ੍ਰਸਿੱਧ ਤੇ ਔਖੀ ਮੰਨੀ ਜਾਣ ਵਾਲੀ ਜੇ.ਈ.ਈ ਐਡਵਾਂਸ ਮੁਕਾਬਲਾ ਪ੍ਰੀਖਿਆ ਵਿੱਚ ਸਫਲ ਹੋ ਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਨੇ ਸਫਲ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਇਹ ਉਪਲੱਬਧੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਲਿਆਏ ਗਏ ਸੁਧਾਰਾਂ, ਸਕੂਲਾਂ ਵਿੱਚ ਸਿੱਖਿਆ ਗੁਣਵੱਤਾ ਵਿੱਚ ਹੋਏ ਨਿਰੰਤਰ ਵਾਧੇ ਅਤੇ ਅਧਿਆਪਕਾਂ ਦੀ ਲਗਾਤਾਰ ਮਿਹਨਤ ਦਾ ਨਤੀਜਾ ਹੈ।

ਇਹ ਵੀ ਪੜ੍ਹੋ: Malaria Awareness Campaign: ਸਿਵਲ ਸਰਜਨ ਨੇ ਮਲੇਰੀਆ ਵਿਰੋਧੀ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਮੇਂ-ਸਿਰ ਰਹਿਨੁਮਾਈ, ਪ੍ਰੇਰਨਾ ਅਤੇ ਅਗਵਾਈ ਨਾਲ ਜਿੱਥੇ ਉਹਨਾਂ ਵਿੱਚ ਖ਼ੁਦ ਉਤੇ ਭਰੋਸਾ ਵਧਿਆ, ਉੱਥੇ ਹੀ ਸਿੱਖਿਆ ਵਿਭਾਗ ਨੇ ਵੀ ਹਰੇਕ ਪੱਧਰ ’ਤੇ ਉਨ੍ਹਾਂ ਦੀ ਸਹਾਇਤਾ ਕੀਤੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਨੇ ਵੀ ਵਿਦਿਆਰਥੀਆਂ ਦੀ ਇਸ ਉਪਲੱਬਧੀ ਨੂੰ ਉਨ੍ਹਾਂ ਦੀ ਲਗਨ, ਸੱਚੀ ਨਿਸ਼ਠਾ ਅਤੇ ਦ੍ਰਿੜ੍ਹ ਨਿਸ਼ਚੇ ਦਾ ਨਤੀਜਾ ਦੱਸਿਆ। ਸਫਲ ਵਿਦਿਆਰਥੀਆਂ ਵਿੱਚ ਮੈਰੀਟੋਰੀਅਸ ਸਕੂਲ ਪਟਿਆਲਾ ਤੋਂ ਹਰਕਿਰਨ ਦਾਸ, ਹਰਵਿੰਦਰ, ਜਸ਼ਨਦੀਪ ਸਿੰਘ ਅਤੇ ਅਦਿੱਤਿਆ, ਸਕੂਲ ਆਫ਼ ਐਮੀਨੈਂਸ ਸਮਾਣਾ ਤੋਂ ਅਰਸ਼ਦੀਪ, ਸਰਕਾਰੀ ਕੋ ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਤੋਂ ਗੁਰਲੀਨ ਕੌਰ ਅਤੇ ਪ੍ਰਭਪ੍ਰੀਤ ਅਤੇ ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਪਟਿਆਲਾ ਤੋਂ ਵਿਦਾਂਸ਼ ਸ਼ਾਮਲ ਹਨ।

ਜ਼ਿਲ੍ਹਾ ਨੋਡਲ ਅਫ਼ਸਰ-ਕਮ-ਸਹਾਇਕ ਡਾਇਰੈਕਟਰ ਜਸਵਿੰਦਰ ਕੌਰ ਨੇ ਵੀ ਵਿਦਿਆਰਥੀਆਂ ਨੂੰ ਦਿੱਤੀਆਂ ਵਧਾਈਆਂ

ਇਹ ਸਾਰੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚੋਂ ਹੋ ਕੇ ਆਉਣ ਵਾਲੇ ਉਹ ਸਿਤਾਰੇ ਹਨ, ਜਿਨ੍ਹਾਂ ਨੇ ਸਾਬਤ ਕਰ ਦਿੱਤਾ ਕਿ ਕਾਮਯਾਬੀ ਲਈ ਸਿਰਫ਼ ਆਰਥਿਕ ਰੁਝਾਨ ਨਹੀਂ, ਸਹੀ ਮਾਰਗ ਦਰਸ਼ਨ ਅਤੇ ਲਗਨ ਜ਼ਰੂਰੀ ਹੁੰਦੀ ਹੈ। ਜ਼ਿਲ੍ਹਾ ਨੋਡਲ ਅਫ਼ਸਰ-ਕਮ-ਸਹਾਇਕ ਡਾਇਰੈਕਟਰ ਜਸਵਿੰਦਰ ਕੌਰ ਨੇ ਵੀ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਇਹ ਕਾਮਯਾਬੀ ਦੱਸਦੀ ਹੈ ਕਿ ਜੇਕਰ ਅਧਿਆਪਕ ਅਤੇ ਵਿਦਿਆਰਥੀ ਦੋਵੇਂ ਆਪਣੀ ਭੂਮਿਕਾ ਨਿਭਾਉਣ ਤਾਂ ਕੋਈ ਵੀ ਮੁਸ਼ਕਿਲ ਨਹੀਂ ਰਹਿੰਦੀ।

ਇਸ ਮੌਕੇ ਪ੍ਰਿੰਸੀਪਲ ਮਨਦੀਪ ਕੌਰ ਅੰਟਾਲ ਸਕੰਸਸਸ ਓਲਡ ਪੁਲਿਸ ਲਾਈਨ ਸਕੂਲ, ਪ੍ਰਿੰਸੀਪਲ ਰਮਨਦੀਪ ਕੌਰ ਸਸਸਸ ਕਲਿਆਣ, ਸੰਦੀਪ ਕੁਮਾਰ ਸਸਸਸ ਝਾਂਸਲਾ ਅਤੇ ਜ਼ਿਲ੍ਹਾ ਨੋਡਲ ਇੰਚਾਰਜ ਦੌਲਤ ਰਾਮ ਲੈਕਚਰਾਰ ਫਿਜ਼ਿਕਸ ਸਸਸਸ ਘਨੌਰ, ਰਾਜਿੰਦਰ ਸਿੰਘ ਚਾਨੀ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਪਟਿਆਲਾ ਨੇ ਵੀ ਵਧਾਈਆਂ ਦਿੱਤੀਆਂ। ਇਸ ਸਫਲਤਾ ਨੇ ਸਿੱਖਿਆ ਵਿਭਾਗ ਦੇ ਉਨ੍ਹਾਂ ਯਤਨਾਂ ਨੂੰ ਹੋਰ ਮਜ਼ਬੂਤੀ ਦਿੱਤੀ ਹੈ, ਜੋ ਸਕੂਲਾਂ ਨੂੰ ਮਾਪਦੰਡਾਂ ਅਨੁਸਾਰ ਵਿਕਸਤ ਕਰਕੇ ਹਰ ਇੱਕ ਵਿਦਿਆਰਥੀ ਨੂੰ ਰੋਸ਼ਨ ਭਵਿੱਖ ਵੱਲ ਲੈ ਜਾਣ ਲਈ ਕੀਤੇ ਜਾ ਰਹੇ ਹਨ, ਜੇ.ਈ.ਈ ਐਡਵਾਂਸ ਵਿੱਚ ਪਾਸ ਹੋਏ ਇਹ ਵਿਦਿਆਰਥੀ ਹੁਣ ਦੇਸ਼ ਦੇ ਪ੍ਰਮੁੱਖ ਇੰਜੀਨੀਅਰਿੰਗ ਸੰਸਥਾਨਾਂ ਵਿੱਚ ਦਾਖ਼ਲਾ ਲੈਣ ਦੇ ਯੋਗ ਹੋ ਗਏ ਹਨ, ਜੋ ਕਿ ਸਿਰਫ਼ ਉਨ੍ਹਾਂ ਲਈ ਹੀ ਨਹੀਂ, ਸਗੋਂ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਸਰਕਾਰੀ ਸਕੂਲਾਂ ਦੀ ਇਹ ਕਾਮਯਾਬੀ ਬਾਕੀ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ। JEE Results 2025