212 ਗ੍ਰਾਮ ਆਈਸ ਡਰੱਗ ਅਤੇ ਬੁਲਟ ਮੋਟਰਸਾਈਕਲ ਸਮੇਤ ਕੀਤੇ ਕਾਬੂ
ਹੋਰ ਗਿਰਫ਼ਤਾਰੀਆਂ ਹੋਣ ਦੀ ਸੰਭਾਵਨਾ, ਜਾਂਚ ਜਾਰੀ : ਫਰੀਦਕੋਟ ਪੁਲਿਸ
CIA Faridkot Drug Bust: (ਗੁਰਪ੍ਰੀਤ ਪੱਕਾ) ਫਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਦੇ ਨਿਰਦੇਸ਼ਾਂ ਅਧੀਨ ਚਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰੀ ਦੇ ਜਾਲ ’ਤੇ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ ਸਟਾਫ ਫ਼ਰੀਦਕੋਟ ਨੇ 02 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 212 ਗ੍ਰਾਮ ਆਇਸ ਡਰੱਗ ਬਰਾਮਦ ਕੀਤੀ ਹੈ। ਇਹ ਜਾਣਕਾਰੀ ਮਨਵਿੰਦਰ ਬੀਰ ਸਿੰਘ ਐਸ.ਪੀ(ਸਥਾਨਿਕ) ਫ਼ਰੀਦਕੋਟ ਵੱਲੋਂ ਸ਼ੁੱਕਰਵਾਰ ਨੂੰ ਦਿੱਤੀ ਗਈ।
ਇਹ ਵੀ ਪੜ੍ਹੋ: EPFO Pension: ਖੁਸ਼ਖਬਰੀ, ਜੇਕਰ ਇਨ੍ਹੇਂ ਸਾਲ ਵੀ ਕੀਤੀ ਹੈ ਨੌਕਰੀ, ਤਾਂ ਮਿਲੇਗੀ ਇਨ੍ਹੇਂ ਹਜ਼ਾਰ ਦੀ ਪੈਨਸ਼ਨ
ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਨਿੱਲ ਕੁਮਾਰ ਉਰਫ ਸੋਨੂੰ (ਉਮਰ 37) ਵਾਸੀ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਗਲੀ ਨੰਬਰ 4, ਬਾਬਾ ਦੀਪ ਸਿੰਘ ਰੋਡ, ਮੋਗਾ ਅਤੇ ਸਾਗਰ ਸਿੰਘ ਉਰਫ ਮਨਪ੍ਰੀਤ ਸਿੰਘ ਵਾਸੀ ਸੇਖਾਵਾਲਾ ਚੌਕ, ਮੋਗਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦਾ ਬੁਲਟ ਮੋਟਰਸਾਈਕਲ ਵੀ ਕਬਜ਼ੇ ’ਚ ਲੈ ਲਿਆ ਹੈ, ਜਿਸਦੀ ਵਰਤੋਂ ਉਹ ਨਸ਼ੇ ਦੀ ਤਸਕਰੀ ਲਈ ਕਰ ਰਹੇ ਸਨ।
ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ.ਏ ਸਟਾਫ ਫਰੀਦਕੋਟ ਦੀ ਟੀਮ ਵੱਲੋਂ ਬੀੜ ਸਿੱਖਾਵਾਲਾ ਨੇੜੇ ਬਾਬਾ ਕਾਲਾ ਮਹਿਰ ਦੀ ਜਗ੍ਹਾ ਗਊਸਾਲਾ ਵਾਲੇ ਮੋੜ ’ਤੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਬੁਲਟ ਮੋਟਰਸਾਈਕਲ ’ਤੇ ਆਉਂਦੇ 02 ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਦਿੱਤਾ ਤਾ ਉਨ੍ਹਾਂ ਵੱਲੋਂ ਮੋਟਰਸਾਈਕਲ ਪਿੱਛੇ ਨੂੰ ਮੋੜਨ ਦੀ ਕੋਸ਼ਿਸ਼ ਕੀਤੀ ਤਾਂ ਸ਼ੱਕ ਦੀ ਬਿਨਾਹ ’ਤੇ ਜਿਨ੍ਹਾਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਕੋਲੋਂ ਨਸ਼ੀਲੀ ਵਸਤੂ ਹੋਣ ਦਾ ਸ਼ੱਕ ਹੋਣ ’ਤੇ ਜਤਿੰਦਰ ਸਿੰਘ ਉਪ ਕਪਤਾਨ ਪੁਲਿਸ(ਸਬ ਡਵੀਜਨ) ਕੋਟਕਪੂਰਾ ਮੌਕੇ ’ਤੇ ਪੁੱਜੇ। ਜਿਨ੍ਹਾਂ ਦੀ ਨਿਗਰਾਨੀ ਵਿੱਚ ਚੈਕਿੰਗ ਕਰਨ ਕੀਤੀ ਤੇ ਮੁਲਜ਼ਮ ਅਨਿਲ ਕੁਮਾਰ ਦੇ ਕੁੜਤੇ ਦੇ ਖੀਸੇ ਵਿੱਚੋ 212 ਗ੍ਰਾਮ ਆਈਸ ਡਰੱਗ ਬਰਾਮਦ ਹੋਈ। CIA Faridkot Drug Bust
ਇਸ ਸਬੰਧੀ ਥਾਣਾ ਸਦਰ ਕੋਟਕਪੂਰਾ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 22(ਸੀ)/61/85 ਤਹਿਤ ਮੁਕੱਦਮਾ ਨੰਬਰ 91 ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਪੁਲਿਸ ਵੱਲੋਂ ਪੂਰੇ ਨੈਟਵਰਕ ਨੂੰ ਤੋੜਨ ਲਈ ਬੈਕਵਰਡ ਤੇ ਫਾਰਵਰਡ ਲਿੰਕਾਂ ਦੀ ਗੰਭੀਰ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇੱਥੇ ਇਹ ਵੀ ਜਿਕਰਯੋਗ ਹੈ ਕਿ ਮੁਲਜ਼ਮ ਅਨਿਲ ਕੁਮਾਰ ਉਰਫ ਸੋਨੂੰ ਪੁੱਤਰ ਕੇਵਲ ਕ੍ਰਿਸ਼ਨ ਪਹਿਲਾ ਵੀ ਨਸ਼ੇ ਦੀ ਤਸਕਰੀ, ਅਸਲਾ ਐਕਟ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 05 ਮੁਕੱਦਮੇ ਦਰਜ ਹਨ।