ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, January 23, 2026
More
    Home Breaking News Fazilka Polic...

    Fazilka Police Drug Action: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਦਾ ਨਸ਼ਾ ਤਸਕਰੀ ’ਤੇ ਵੱਡਾ ਐਕਸ਼ਨ

    ਫਾਜ਼ਿਲਕਾ: ਪੁਲਿਸ ਵੱਲੋਂ ਗਿਰਿਫਤਾਰ ਕੀਤਾ ਨਸ਼ਾ ਤਸਕਰ ਐਸਐਸਪੀ ਪ੍ਰੈਸ ਕਾਨਫਰਸ ਕਰਦੇ ਹੋਏ। ਤਸਵੀਰ: ਰਜਨੀਸ਼ ਰਵੀ

    ਥਾਣਾ ਸਦਰ ਫਾਜ਼ਿਲਕਾ ਦੀ ਟੀਮ ਵੱਲੋਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 01 ਕਿਲੋ 33 ਗਰਾਮ ਹੈਰੋਇਨ ਕੀਤੀ ਬਰਾਮਦ

    Fazilka Police Drug Action: (ਰਜਨੀਸ਼ ਰਵੀ) ਫਾਜਿਲਕਾ। ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਿਸ, ਫਾਜ਼ਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਸਬ ਇੰਸਪੈਕਟਰ ਹਰਦੇਵ ਸਿੰਘ ਮੁੱਖ ਅਫਸਰ ਥਾਣਾ ਸਦਰ ਫਾਜਿਲਕਾ ਦੀ ਨਿਗਰਾਨੀ ਹੇਠ ਏ.ਐਸ.ਆਈ ਮੰਗਲ ਸਿੰਘ ਵੱਲੋਂ ਗਸ਼ਤ ਦੌਰਾਨ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ 1 ਕਿਲੋ 33 ਗਰਾਮ ਹੈਰੋਇਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

    ਸਬ ਇੰਸਪੈਕਟਰ ਹਰਦੇਵ ਸਿੰਘ ਮੁੱਖ ਅਫਸਰ ਥਾਣਾ ਸਦਰ ਫਾਜ਼ਿਲਕਾ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਮੰਗਲ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਥਾਣਾ ਸਦਰ ਫਾਜਿਲਕਾ ਦੇ ਏਰੀਆ ਵਿੱਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਗਸ਼ਤ ਕੀਤੀ ਜਾ ਰਹੀ ਸੀ। ਗਸ਼ਤ ਦੌਰਾਨ ਪੁਲਿਸ ਪਾਰਟੀ ਨੂੰ ਪਿੰਡ ਬੇਹ ਕਲੰਦਰ ਨੇੜੇ 02 ਨੌਜਵਾਨ ਆਉਂਦੇ ਦਿਖਾਈ ਦਿੱਤੇ, ਜਿਹਨਾਂ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੇ ਅਧਾਰ ’ਤੇ ਰੋਕਿਆ ਤਾਂ ਉਹਨਾਂ ਕੋਲ ਕੋਈ ਨਸ਼ੀਲੀ ਵਸਤੂ ਹੋਣ ਦਾ ਸ਼ੱਕ ਹੋਇਆ। ਜਿਸ ’ਤੇ ਮੌਕੇ ’ਤੇ ਲਵਦੀਪ ਸਿੰਘ ਗਿੱਲ, ਪੀ.ਪੀ.ਐਸ ਉਪ ਕਪਤਾਨ ਪੁਲਿਸ (ਸਥਾਨਿਕ) ਨੂੰ ਮੌਕਾ ਪਰ ਬੁਲਾ ਦੇ ਲਿਫਾਫੇ ਵਿੱਚੋਂ 01 ਕਿਲੋ 33 ਗਰਾਮ ਹੈਰੋਇਨ ਬਰਾਮਦ ਹੋਈ।

    Fazilka Police Drug Action
    Fazilka Police Drug Action: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਦਾ ਨਸ਼ਾ ਤਸਕਰੀ ’ਤੇ ਵੱਡਾ ਐਕਸ਼ਨ

    ਕਾਬੂ ਕੀਤੇ ਨਸ਼ਾ ਤਸਕਰਾਂ ਦੀ ਪਛਾਣ ਹਰਦੀਪ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਅਮਰ ਸਿੰਘ ਵਾਲਾ ਪੀਲੀ ਬੰਗਾ ਹਨੂੰਮਾਨਗੜ੍ਹ ਰਾਜਸਥਾਨ ਅਤੇ ਜੈਦੀਪ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਖਾਰਾ ਚੱਕ, ਸਾਦੁਲ ਸ਼ਹਿਰ, ਸ੍ਰੀ ਗੰਗਾਨਗਰ (ਰਾਜਸਥਾਨ) ਵਜੋਂ ਹੋਈ। ਜਿਹਨਾਂ ਦੇ ਖਿਲਾਫ ਮੁਕੱਦਮਾ ਨੰਬਰ 145 ਮਿਤੀ 06-06-2025 ਜੁਰਮ 21(ਸੀ)/29/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਫਾਜਿਲਕਾ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਦੋਸ਼ੀ ਹਰਦੀਪ ਸਿੰਘ ਦੇ ਖ਼ਿਲਾਫ਼ ਪਹਿਲਾ ਵੀ ਐਂਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਹੈ। Fazilka Police Drug Action