ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home Breaking News Jasbir Singh ...

    Jasbir Singh Spy Case: ਜਾਸੂਸੀ ਮਾਮਲੇ ’ਚ ਗ੍ਰਿਫ਼ਤਾਰ ਜਸਬੀਰ ਸਿੰਘ ਨੂੰ ਮੋਹਾਲੀ ਦੀ ਅਦਾਲਤ ਨੇ ਨਿਆਂਇਕ ਹਿਰਾਸਤ ’ਚ ਭੇਜਿਆ

    Jasbir Singh Spy Case
    Jasbir Singh Spy Case: ਜਾਸੂਸੀ ਮਾਮਲੇ ’ਚ ਗ੍ਰਿਫ਼ਤਾਰ ਜਸਬੀਰ ਸਿੰਘ ਨੂੰ ਮੋਹਾਲੀ ਦੀ ਅਦਾਲਤ ਨੇ ਨਿਆਂਇਕ ਹਿਰਾਸਤ ’ਚ ਭੇਜਿਆ

    ਅਦਾਲਤ ਨੇ ਜਸਬੀਰ ਸਿੰਘ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਿਆ

    Jasbir Singh Spy Case: ਮੋਹਾਲੀ (ਐੱਮ ਕੇ ਸ਼ਾਇਨਾ)। ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਯੂਟਿਊਬਰ ਜਸਬੀਰ ਸਿੰਘ ਨੂੰ ਸੋਮਵਾਰ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਜਸਬੀਰ ਸਿੰਘ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਸ ਉੱਤੇ ਦੋਸ਼ ਲੱਗੇ ਹਨ ਕਿ ਜਸਬੀਰ ਸਿੰਘ ਭਾਰਤੀ ਫੌਜੀ ਠਿਕਾਣਿਆਂ ਬਾਰੇ ਪਾਕਿਸਤਾਨੀ ਸੈਨਾ ਅਧਿਕਾਰੀਆਂ ਨੂੰ ਜਾਣਕਾਰੀ ਭੇਜਦਾ ਰਿਹਾ ਹੈ। ਰਿਮਾਂਡ ਦੇ ਦੌਰਾਨ ਪੁਲਿਸ ਨੂੰ ਉਸ ਦੇ ਮੋਬਾਈਲ ਵਿੱਚੋਂ 150 ਤੋਂ ਵੱਧ ਪਾਕਿਸਤਾਨੀ ਅਧਿਕਾਰੀਆਂ, ਬਲੋਗਰਾਂ ਅਤੇ ਹੋਰ ਪਾਕਿਸਤਾਨੀਆਂ ਦੇ ਨੰਬਰ ਮਿਲੇ ਹਨ।

    ਉਧਰ ਜਸਬੀਰ ਸਿੰਘ ਦੇ ਵਕੀਲ ਨੇ ਮੋਹਿਤ ਕੁਮਾਰ ਦੁੱਪੜ ਨੇ ਕਿਹਾ ਕਿ ਅੱਜ ਪੁਲਿਸ ਨੇ ਜਸਵੀਰ ਸਿੰਘ ਲਈ ਰਿਮਾਂਡ ਦੀ ਮੰਗ ਨਹੀਂ ਕੀਤੀ। ਉਹਨਾਂ ਕਿਹਾ ਕਿ ਇਹ ਸਾਰੇ ਮਾਮਲੇ ਵਿੱਚ ਜਸਬੀਰ ਸਿੰਘ ਨੂੰ ਫਸਾਉਣ ਦੀ ਸਾਜਿਸ਼ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਜਸਬੀਰ ਸਿੰਘ ਨੇ ਪਹਿਲੀ ਰਿਮਾਂਡ ਦੌਰਾਨ ਵੱਡੇ ਖੁਲਾਸੇ ਕੀਤੇ ਸਨ ਕਿ ਤੀਜੀ ਵਾਰ ਜਦੋਂ ਉਹ ਓਪਨ ਵੀਜ਼ਾ ਉਤੇ ਪਾਕਿਸਤਾਨ ਗਿਆ ਸੀ ਤਾਂ ਉਸਦੀ ਮੁਲਾਕਾਤ ਪਾਕਿਸਤਾਨੀ ਸਾਬਕਾ ਇੰਸਪੈਕਟਰ ਨਾਸੀਰ ਢਿੱਲੋਂ ਨਾਲ ਹੋਈ ਸੀ ਜੋ ਕਿ ਇਸ ਜਾਸੂਸੀ ਨੈਟਵਰਕ ਦਾ ਮਾਸਟਰਮਾਈਂਡ ਦੱਸਿਆ ਜਾ ਰਿਹਾ ਹੈ। ਹੁਣ ਆਉਣ ਵਾਲੇ ਦਿਨਾਂ ਵਿੱਚ ਜੋ ਹੋਰ ਯੂਟਿਊਬਰ ਜਸਬੀਰ ਨਾਲ ਪਾਕਿਸਤਾਨ ਗਏ ਸਨ, ਉਹਨਾਂ ਨੂੰ ਵੀ ਸੰਮਨ ਭੇਜ ਕੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਪੁੱਛਗਿਛ ਕਰੇਗੀ। Jasbir Singh Spy Case

    ਇਹ ਵੀ ਪੜ੍ਹੋ: Jyoti Malhotra: ਯੂਟਿਊਬਰ ਜੋਤੀ ਮਲਹੋਤਰਾ ਨੂੰ ਨਹੀਂ ਮਿਲੀ ਰਾਹਤ, ਵਧੀ ਨਿਆਂਇਕ ਹਿਰਾਸਤ

    ਦੱਸ ਦਈਏ ਕਿ ਜਸਬੀਰ ਸਿੰਘ ਨੇ ਹਰਿਆਣਾ-ਅਧਾਰਤ ਯੂਟੀਊਬਰ ਜੋਤੀ ਮਲਹੋਤਰਾ (ਜਾਸੂਸੀ ਲਈ ਗ੍ਰਿਫਤਾਰ) ਅਤੇ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼, ਇੱਕ ਪਾਕਿਸਤਾਨੀ ਨਾਗਰਿਕ ਅਤੇ ਕੱਢੇ ਗਏ ਪਾਕਿ ਹਾਈ ਕਮਿਸ਼ਨ ਅਧਿਕਾਰੀ ਨਾਲ ਵੀ ਨਜ਼ਦੀਕੀ ਸੰਪਰਕ ਬਣਾਈ ਰੱਖਿਆ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਜਸਬੀਰ ਨੇ ਦਾਨਿਸ਼ ਦੇ ਸੱਦੇ ‘ਤੇ ਦਿੱਲੀ ਵਿੱਚ ਪਾਕਿਸਤਾਨ ਰਾਸ਼ਟਰੀ ਦਿਵਸ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ, ਜਿੱਥੇ ਉਹ ਪਾਕਿਸਤਾਨੀ ਸੈਨਾ ਅਧਿਕਾਰੀਆਂ ਅਤੇ ਬਲਾਗਰਾਂ ਨੂੰ ਮਿਲਿਆ ਸੀ। ਉਸਨੇ ਸਾਲ 2020, 2021, 2024 ਵਿੱਚ ਤਿੰਨ ਵਾਰ ਪਾਕਿਸਤਾਨ ਦੀ ਯਾਤਰਾ ਕੀਤੀ ਸੀ।

    ਇੱਥੇ ਦੱਸਣਯੋਗ ਹੈ ਕਿ ਜਾਂਚ ਦੌਰਾਨ ਉਸਦੇ ਇਲੈਕਟ੍ਰਾਨਿਕ ਡਿਵਾਈਸਾਂ ਵਿੱਚ ਕਈ ਪਾਕਿਸਤਾਨ-ਅਧਾਰਤ ਨੰਬਰ ਹੋਣ ਦਾ ਪਤਾ ਲੱਗਿਆ ਸੀ, ਜੋ ਹੁਣ ਵਿਸਤ੍ਰਿਤ ਫੋਰੈਂਸਿਕ ਜਾਂਚ ਅਧੀਨ ਹਨ। ਜਯੋਤੀ ਮਲਹੋਤਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ, ਜਸਬੀਰ ਨੇ ਇਨ੍ਹਾਂ ਪੀਆਈਓਜ਼ ਨਾਲ ਆਪਣੇ ਸੰਪਰਕਾਂ ਦੇ ਸਾਰੇ ਨਿਸ਼ਾਨ ਮਿਟਾਉਣ ਦੀ ਕੋਸ਼ਿਸ਼ ਕੀਤੀ ਸੀ ਤਾਂ ਜੋ ਉਨ੍ਹਾਂ ਦਾ ਪਤਾ ਨਾ ਲੱਗ ਸਕੇ। ਦਰਅਸਲ ਜੋਤੀ ਮਲਹੋਤਰਾ ਦੀ ਗਿਰਫ਼ਤਾਰੀ ਤੋਂ ਬਾਅਦ ਹੀ ਜਸਬੀਰ ਸਿੰਘ ਭਾਰਤੀ ਜਾਂਚ ਏਜੰਸੀਆਂ ਦੀ ਰਡਾਰ ‘ਤੇ ਸੀ। ਐਸਐਸਓਸੀ, ਮੋਹਾਲੀ ਵੱਲੋਂ ਇਸ ਵਿਆਪਕ ਜਾਸੂਸੀ-ਅੱਤਵਾਦ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਸਾਰੇ ਸਹਿਯੋਗੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। Jasbir Singh Spy Case