Gurpanth Maan: (ਐਮ ਕੇ ਸ਼ਾਇਨਾ) ਚੰਡੀਗੜ੍ਹ । ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ (68) ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਮੰਗਲਵਾਰ 10 ਜੂਨ ਨੂੰ ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਗੀਤਕਾਰ ਸ਼ਮਸ਼ੇਰ ਸੰਧੂ, ਅਸ਼ੋਕ ਮਸਤੀ, ਸਚਿਨ ਆਹੂਜਾ ਸਮੇਤ ਕਈ ਮਸ਼ਹੂਰ ਹਸਤੀਆਂ ਅਤੇ ਪਰਿਵਾਰਕ ਮੈਂਬਰ ਮੌਜੂਦ ਸਨ। ਗੁਰਦਾਸ ਮਾਨ ਨੇ ਖੁਦ ਆਪਣੇ ਭਰਾ ਦੀ ਅਰਥੀ ਨੂੰ ਮੋਢਾ ਦਿੱਤਾ। ਉਨ੍ਹਾਂ ਦਾ ਅੰਤਿਮ ਸੰਸਕਾਰ ਬਿਜਲੀ ਵਿਧੀ ਨਾਲ ਕੀਤਾ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਕੈਂਸਰ ਤੋਂ ਪੀੜਤ ਸਨ। ਉਨ੍ਹਾਂ ਨੇ ਸੋਮਵਾਰ ਸ਼ਾਮ 5 ਵਜੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ।
ਇਹ ਵੀ ਪੜ੍ਹੋ: Banas River Tragedy 2025: ਬਨਾਸ ਨਦੀ ’ਚ ਵੱਡਾ ਹਾਦਸਾ, ਨਹਾਉਣ ਗਏ 11 ਨੌਜਵਾਨ ਡੁੱਬੇ, 8 ਦੀ ਮੌਤ
ਮੀਡੀਆ ਨਾਲ ਗੱਲਬਾਤ ਕਰਦਿਆਂ ਗੁਰਦਾਸ ਮਾਨ ਨੇ ਕਿਹਾ ਕਿ ਮੇਰਾ ਭਰਾ ਮੇਰੇ ਦਿਲ ਦਾ ਟੁਕੜਾ ਸੀ ਅਤੇ ਬਹੁਤ ਵਧੀਆ ਇਨਸਾਨ ਸੀ। ਮੈਂ ਕਦੇ ਅਜਿਹਾ ਇਨਸਾਨ ਨਹੀਂ ਦੇਖਿਆ। ਉਹਨਾਂ ਦੱਸਿਆ ਕਿ ਮੇਰੇ ਭਰਾ ਨੇ ਮੇਰੇ ਅੱਗੇ ਆਪਣੀ ਬਿਮਾਰੀ ਬਾਰੇ ਖੁਲਾਸਾ ਵੀ ਨਹੀਂ ਕੀਤਾ ਸੀ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਗੁਰ ਪੰਥ ਮਾਨ ਦੀ ਹਾਲਤ ਵਿੱਚ ਸੁਧਾਰ ਹੋਇਆ ਸੀ। ਇਸ ਤੋਂ ਬਾਅਦ, ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਇਸ ਤੋਂ ਬਾਅਦ ਸੋਮਵਾਰ ਨੂੰ ਅਚਾਨਕ ਫਿਰ ਉਹਨਾਂ ਦੀ ਸਿਹਤ ਫਿਰ ਵਿਗੜ ਗਈ। ਇਸ ਲਈ ਉਹਨਾਂ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ, ਪਰ ਇਲਾਜ ਦੌਰਾਨ ਉਹਨਾਂ ਦੀ ਮੌਤ ਹੋ ਗਈ। Gurpanth Maan

ਗੁਰਪੰਥ ਦੇ ਪਰਿਵਾਰ ਵਿੱਚ ਉਸਦੀ ਪਤਨੀ, ਪੁੱਤਰ, ਧੀ ਸ਼ਾਮਲ ਹਨ। ਉਹਨਾਂ ਦਾ ਪੁੱਤਰ ਗੁਰਨਿਆਜ਼ ਅਤੇ ਪੁੱਤਰੀ ਗੁੱਡੂ ਕੈਨੇਡਾ ਵਿੱਚ ਰਹਿ ਰਹੇ ਹਨ। ਗੁਰਪੰਥ ਆਪਣੀ ਪਤਨੀ ਨਾਲ ਗਿੱਦੜਬਾਹਾ ਵਿੱਚ ਰਹਿ ਰਹੇ ਸੀ। ਗੁਰਦਾਸ ਅਤੇ ਗੁਰਪੰਥ ਦੋ ਭਰਾ ਸਨ ਅਤੇ ਉਨ੍ਹਾਂ ਦੀ ਇੱਕ ਭੈਣ ਵੀ ਹੈ। Gurpanth Maan