Vigilance Bureau :ਵਿਜੀਲੈਂਸ ਬਿਊਰੋ ਵੱਲੋਂ ਐਸਡੀਐਮ ਰਾਏਕੋਟ ਦਾ ਸਟੈਨੋ 24 ਲੱਖ ਰੁਪਏ ਦੀ ਨਗਦੀ ਸਮੇਤ ਕੀਤਾ ਕਾਬੂ

Vigilance Bureau
ਰਾਏਕੋਟ : ਵਿਜੀਲੈਂਸ ਦੀ ਗ੍ਰਿਫਤ ’ਚ ਸਟੈਨੋ ਜਤਿੰਦਰ ਸਿੰਘ। ਤਸਵੀਰ: ਰਾਏਕੋਟੀ

Vigilance Bureau: (ਆਰ ਜੀ ਰਾਏਕੋਟੀ) ਰਾਏਕੋਟ। ਵਿਜੀਲੈਂਸ ਨੇ ਵੀਰਵਾਰ ਦੇਰ ਸ਼ਾਮ ਲੁਧਿਆਣਾ ਦੇ ਰਾਏਕੋਟ ਸਥਿਤ ਐਸਡੀਐਮ ਦਫ਼ਤਰ ’ਤੇ ਛਾਪਾ ਮਾਰਿਆ। ਇਸ ਦੌਰਾਨ ਦਫ਼ਤਰ ਵਿੱਚੋਂ 24.06 ਲੱਖ ਰੁਪਏ ਦੀ ਨਗਦੀ ਬਰਾਮਦ ਕੀਤੀ ਗਈ। ਐਸ.ਡੀ.ਐਮ. ਦਫ਼ਤਰ ਰਾਏਕੋਟ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਸੁਖਾਣਾ, ਤਹਿਸੀਲ ਰਾਏਕੋਟ, ਜ਼ਿਲ੍ਹਾ ਲੁਧਿਆਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਐਸ.ਡੀ.ਐਮ. ਰਾਏਕੋਟ ਦਫਤਰ ’ਚ ਆਮ ਲੋਕਾਂ ਤੋਂ ਸਰਕਾਰੀ ਕੰਮ ਕਰਨ ਬਦਲੇ ਮੋਟੀ ਰਕਮ ਵਸੂਲੀ ਜਾ ਰਹੀ ਹੈ।

ਇਹ ਵੀ ਪੜ੍ਹੋ: Punjab Government News: ਮਾਨ ਸਰਕਾਰ ਨੇ ਪੰਜਾਬ ਦੀਆਂ ਸ਼ਹਿਰੀ ਸਫ਼ਾਈ ਸੁਵਿਧਾਵਾਂ ਲਈ ਚੁੱਕਿਆ ਵੱਡਾ ਕਦਮ, ਜਾਣੋ

ਇਸ ਸਬੰਧੀ ਆਮ ਚਰਚਾ ਹੈ ਕਿ ਇਹ ਮਾਮਲਾ ਰਾਏਕੋਟ ਦੇ ਪਿੰਡ ਬੜੈਚ ਦੇ ਦੋ ਭਰਾਵਾਂ ਬਲਦੇਵ ਸਿੰਘ ਅਤੇ ਸੁਖਦੇਵ ਸਿੰਘ ਦੀ 14 ਏਕੜ ਜ਼ਮੀਨ ਨਾਲ ਸਬੰਧਤ ਹੈ। ਜਿਸ ਦੇ ਸਬੰਧ ਵਿੱਚ 25 ਲੱਖ ਦੀ ਰਿਸ਼ਵਤ ਲੈਣ ਦੀ ਗੱਲ ਕਹੀ ਜਾ ਰਹੀ ਹੈ। ਪ੍ਰੰਤੂ ਇਸ ਕੇਸ ਨਾਲ ਸਬੰਧਤ ਧਿਰ ਨੇ ਕਿਹਾ ਹੈ ਕਿ ਉਹਨਾਂ ਦਾ ਇਸ ਮਾਮਲੇ ਨਾਲ ਕੋਈ ਸਬੰਧ ਨਹੀਂ ਹੈ। Vigilance Bureau

ਅਲਮਾਰੀ ‘ਚੋਂ 24 ਲੱਖ 6 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਹੋਈ | Vigilance Bureau

ਵਿਜੀਲੈਂਸ ਬਿਊਰੋ ਦੀ ਟੀਮ ਡੀਐਸਪੀ ਸ਼ਿਵਚੰਦ ਲੁਧਿਆਣਾ ਆਪਣੀ ਟੀਮ ਨਾਲ ਮੌਕੇ ’ਤੇ ਪੁੱਜੇ ਤੇ ਸਟੈਨੋ ਜਤਿੰਦਰ ਸਿੰਘ ਤੋਂ ਪੁੱਛਗਿੱਛ ਕੀਤੀ ਅਤੇ ਉਸ ਦੇ ਦਫ਼ਤਰ ਦੀ ਤਲਾਸ਼ੀ ਦੌਰਾਨ ਇੱਕ ਅਲਮਾਰੀ ‘ਚੋਂ 24 ਲੱਖ 6 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਹੋਈ। ਮੁਲਜ਼ਮ ਇਸ ਨਗਦੀ ਦੇ ਵੇਰਵੇ ਦੱਸਣ ਵਿੱਚ ਅਸਫ਼ਲ ਰਿਹਾ ਅਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।