Ludhiana West By-Elections: ਲੁਧਿਆਣਾ ਪੱਛਮੀ ਜਿਮਨੀ ਚੋਣਾਂ ਦੌਰਾਨ ਮੁੱਖ ਮੰਤਰੀ ਦੀ ਅਪੀਲ, ਲੋਕਾਂ ਨੂੰ ਕੀ ਕਿਹਾ?, ਤੁਸੀਂ ਵੀ ਜਾਣੋ…

Ludhiana West By-Elections
Ludhiana West By-Elections: ਲੁਧਿਆਣਾ ਪੱਛਮੀ ਜਿਮਨੀ ਚੋਣਾਂ ਦੌਰਾਨ ਮੁੱਖ ਮੰਤਰੀ ਦੀ ਅਪੀਲ, ਲੋਕਾਂ ਨੂੰ ਕੀ ਕਿਹਾ?, ਤੁਸੀਂ ਵੀ ਜਾਣੋ...

Ludhiana West By-Elections: ਚੰਡੀਗੜ੍ਹ। ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਅੱਜ ਵੀਰਵਾਰ ਨੂੰ ਵੋਟਾਂ ਵੀਰਵਾਰ ਨੂੰ ਪੈ ਰਹੀਆਂ ਹਨ। ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜ੍ਹੇ ਇਸ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧਾਂ ਲਈ 776 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਕੁੱਲ 175469 ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਇਸ ਤੋਂ ਬਾਅਦ 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜੇ ਐਲਾਨੇ ਜਾਣਗੇ।

ਇਸ ਦੌਰਾਨ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ (ਸਾਬਕਾ ਟਵਿੱਟਰ) ’ਤੇ ਪੋਸਟ ਸਾਂਝ ਕਰਕੇ ਵੋਟਰਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਆਪਣੇ ਟਵੀਟ ’ਚ ਲਿਖਿਆ ਹੈ ਕਿ ਲੁਧਿਆਣਾ ਪੱਛਮੀ ਦੇ ਸੂਝਵਾਨ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਿਓ। ਆਪਣੇ ਇਲਾਕੇ ਦੇ ਵਿਕਾਸ ਅਤੇ ਤਰੱਕੀ ਲਈ ਤੁਸੀਂ ਆਪਣਾ ਬਣਦਾ ਫ਼ਰਜ਼ ਨਿਭਾਓ। ਅੱਜ ਦੇ ਦਿਨ ਨੂੰ ਛੁੱਟੀ ਵਾਲਾ ਦਿਨ ਨਾ ਸਮਝਿਓ, ਵੋਟ ਪਾਉਣ ਜ਼ਰੂਰ ਜਾਇਓ। Ludhiana West By-Elections

ਇਸ ਪੋਸਟ ਨੂੰ ਉਨ੍ਹਾਂ ਹਿੰਦੀ ਤੇ ਪੰਜਾਬੀ ਦੋਵਾਂ ਭਾਸ਼ਾਵਾਂ ਵਿੱਚ ਨਸ਼ਰ ਕੀਤਾ ਹੈ। ਦੱਸ ਦਈਏ ਕਿ ਇਸ ਚੋਣ ’ਚ ਇੱਕ ਔਰਤ ਸਣੇ 14 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ ਜ਼ਿਮਨੀ ਚੋਣ ’ਚ ਜਿੱਤ ਹਾਸਲ ਕਰਨ ਲਈ ਸਾਰੀਆਂ ਪਾਰਟੀਆਂ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਾਇਆ ਹੋਇਆ ਹੈ ਸੱਤਾਧਿਰ ‘ਆਪ’ ਪਾਰਟੀ ਵੱਲੋਂ ਸੰਜੀਵ ਅਰੋੜਾ, ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ, ਭਾਜਪਾ ਵੱਲੋਂ ਜੀਵਨ ਗੁਪਤਾ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਧੜੇ ਤੋਂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਚੋਣ ਲੜ ਰਹੇ ਹਨ।

Read Also : By-Election: ਵੋਟਿੰਗ ਸ਼ੁਰੂ, ਵੋਟਰਾਂ ਦਾ ਉਤਸ਼ਾਹ ਮੱਠਾ, ਜਾਣੋ ਲੁਧਿਆਣਾ ਤੋਂ ਮੌਕੇ ਦਾ ਹਾਲ

ਇਨ੍ਹਾਂ ਦੇ ਨਾਲ ਹੀ ਅਜ਼ਾਦ ਉਮੀਦਵਾਰ ਵਜੋਂ ਰੇਣੂ ਨਾਂਅ ਦੀ ਔਰਤ ਸਣੇ 10 ਹੋਰ ਵੀ ਉਮੀਦਵਾਰ ਚੋਣ ਮੈਦਾਨ ’ਚ ਹਨ। ਜ਼ਿਕਰਯੋਗ ਹੈ ਕਿ ਇਹ ਸੀਟ ‘ਆਪ’ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ 10 ਜਨਵਰੀ 2025 ਨੂੰ ਗੋਲੀ ਲੱਗਣ ਕਾਰਨ ਮੌਤ ਹੋਣ ਤੋਂ ਬਾਅਦ ਖਾਲੀ ਹੋ ਗਈ ਸੀ, ਜਿਸ ਤੋਂ ਬਾਅਦ ਹੁਣ ਮੁੜ ਇਸ ਸੀਟ ’ਤੇ ਚੋਣ ਹੋ ਰਹੀ ਹੈ।