ਸਾਡੇ ਨਾਲ ਸ਼ਾਮਲ

Follow us

15.6 C
Chandigarh
Friday, February 27, 2026
More
    Home Breaking News Crime News: ਅ...

    Crime News: ਅਣਪਛਾਤਿਆਂ ਵੱਲੋਂ ਘਰ ਬਾਹਰ ਬੈਠੇ ਨੌਜਵਾਨ ’ਤੇ ਹਮਲਾ, ਹਾਲਤ ਗੰਭੀਰ

    Crime News
    Crime News: ਅਣਪਛਾਤਿਆਂ ਵੱਲੋਂ ਘਰ ਬਾਹਰ ਬੈਠੇ ਨੌਜਵਾਨ ’ਤੇ ਹਮਲਾ, ਹਾਲਤ ਗੰਭੀਰ

    ਮੋਗਾ (ਵਿੱਕੀ ਕੁਮਾਰ)। Crime News: ਮੋਗਾ ਦੇ ਮਹਾਵੀਰ ਨਗਰ ’ਚ ਤਿੰਨ ਅਣਪਛਾਤੇ ਲੋਕਾਂ ਵੱਲੋਂ ਇੱਕ ਨੌਜਵਾਨ ਨੂੰ 4 ਤੋਂ 5 ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ, ਨੌਜਵਾਨ ਆਪਣੇ ਘਰ ਦੇ ਬਾਹਰ ਦੋਸਤਾਂ ਨਾਲ ਬੈਠਾ ਹੋਇਆ ਸੀ, ਉਦੋਂ ਹੀ ਤਿੰਨ ਅਣਜਾਣ ਲੋਕ ਉਥੇ ਪਹੁੰਚੇ ਤੇ ਉਸ ’ਤੇ ਗੋਲੀਆਂ ਚਲਾਈਆਂ। ਵਾਰਦਾਤ ਨੂੰ ਅੰਜਾਮ ਦੇ ਕੇ ਉਹ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਨੌਜਵਾਨ ਨੂੰ ਤੁਰੰਤ ਮੋਗਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। Crime News

    ਇਹ ਖਬਰ ਵੀ ਪੜ੍ਹੋ : Gold Price Today: ਇਜ਼ਰਾਈਲ-ਈਰਾਨ ਯੁੱਧ ਦਾ ਅਸਰ! ਸੋਨੇ ਦੀਆਂ ਕੀਮਤਾਂ ਪ੍ਰਭਾਵਿਤ, ਜਾਣੋ ਤਾਜ਼ਾ ਅਪਡੇਟ!

    ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਵੇਖਦਿਆਂ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ। ਦੂਜੇ ਪਾਸੇ, ਜਿਵੇਂ ਹੀ ਪੁਲਿਸ ਨੂੰ ਘਟਨਾ ਦੀ ਸੂਚਨਾ ਮਿਲੀ, ਤੁਰੰਤ ਡੀਐਸਪੀ ਸਮੇਤ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਇਸ ਮੌਕੇ ਥਾਣਾ ਮੁਖੀ ਵਰੁਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਵੀਰ ਨਗਰ ’ਚ ਗੋਲੀ ਚਲਣ ਦੀ ਸੂਚਨਾ ਮਿਲੀ ਸੀ, ਜਿਸ ’ਚ ਸਾਹਿਲ ਕੁਮਾਰ ਨਾਮਕ ਨੌਜਵਾਨ ਨੂੰ ਗੋਲੀ ਲੱਗੀ ਹੈ। ਉਸ ਦੀ ਹਾਲਤ ਗੰਭੀਰ ਹੋਣ ਕਰਕੇ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਇਲਾਜ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਵੱਲੋਂ ਜਾਂਚ ਜਾਰੀ ਹੈ ਤੇ ਬਿਆਨ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ। Crime News