Crime News: ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ

Crime News
Crime News: ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਲੁਟੇਰੇ ਮੋਟਰਸਾਈਕਲ ਅਤੇ ਮੋਬਾਇਲ ਫੋਨ ਅਤੇ ਇੱਕ ਕਾਪੇ ਸਮੇਤ ਗ੍ਰਿਫ਼ਤਾਰ

Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲੁੱਟਾ-ਖੋਹਾਂ ਅਤੇ ਚੋਰੀ ਦੀਆ ਵਾਰਦਾਤਾਂ ਵਿੱਚ ਸ਼ਾਮਲ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਇੱਕ ਹੋਰ ਕਾਮਯਾਬੀ ਹਾਸਿਲ ਕਰਦਿਆ ਫਰੀਦਕੋਟ ਪੁਲਿਸ ਵੱਲੋਂ ਲੁੱਟਾ-ਖੋਹਾਂ ਦੀ ਵਾਰਦਾਤਾਂ ਵਿੱਚ ਸ਼ਾਮਲ ਗਿਰੋਹ ਦੇ 04 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਇਹ ਜਾਣਕਾਰੀ ਸੰਦੀਪ ਕੁਮਾਰ ਐਸ.ਪੀ(ਇੰਨਵੈਸਟੀਗੇਸ਼ਨ) ਫਰੀਦਕੋਟ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

ਗ੍ਰਿਫਤਾਰ ਮੁਲਜ਼ਮ ਵਿੱਚ ਗੁਰਪ੍ਰੀਤ ਸਿੰਘ ਉਰਫ ਭੀਮਾ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਪ੍ਰੇਮ ਨਗਰ, ਕੋਟਕਪੂਰਾ ਅਤੇ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਗੁਰਜੀਤ ਸਿੰਘ ਵਾਸੀ ਪ੍ਰੇਮ ਨਗਰ, ਕੋਟਕਪੂਰਾ ਅਤੇ ਹੋਰ 02 ਜੁਵੇਨਾਇਲ ਸ਼ਾਮਲ ਹਨ। ਪੁਲਿਸ ਪਾਰਟੀ ਨੇ ਇਹਨਾਂ ਕੋਲੋਂ ਖੋਹ ਕੀਤੇ ਮੋਬਾਇਲ ਫੋਨ, ਮੋਟਰਸਾਈਕਲ ਅਤੇ ਖੋਹ ਕਰਨ ਲਈ ਵਰਤਿਆ ਗਿਆ ਕਾਪਾ ਵੀ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Aamir Khan Latest News: ਆਮਿਰ ਖਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਕੋਟਕਪੂਰਾ ਵਿਖੇ ਸੂਚਨਾ ਮਿਲੀ ਸੀ ਕਿ ਇਸ ਗਿਰੋਹ ਵਿੱਚ ਸ਼ਾਮਲ ਮੁਲਜ਼ਮ ਵੱਲੋਂ ਇੱਕ ਵਿਅਕਤੀ ਕੋਲੋਂ ਮੋਬਾਇਲ ਖੋਹ ਕੀਤੀ ਗਈ ਹੈ, ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਫਰੀਦਕੋਟ ਪੁਲਿਸ ਵੱਲੋਂ ਇਹਨਾਂ ਮੁਲਜ਼ਮਾਂ ਨੂੰ ਖੋਹ ਦੌਰਾਨ ਵਰਤੇ ਗਏ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 147 ਅ/ਧ 126(2), 304 ਬੀ.ਐਨ.ਐਸ ਦਰਜ ਕੀਤਾ ਗਿਆ ਹੈ।

ਦੌਰਾਨੇ ਤਫਤੀਸ਼ ਇਹ ਸਾਹਮਣੇ ਆਇਆ ਕਿ ਇਹਨਾ ਵੱਲੋਂ ਜਿਸ ਮੋਟਰਸਾਈਕਲ ਦੀ ਵਰਤੋਂ ਮੋਬਾਇਲ ਖੋਹ ਦੌਰਾਨ ਕੀਤੀ ਗਈ ਸੀ, ਉਹ ਵੀ ਇਸ ਗਿਰੋਹ ਵੱਲੋ ਖੋਹ ਕੀਤਾ ਗਿਆ ਸੀ। ਜਿਸ ਵਾਰਦਾਤ ਵਿੱਚ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ ਭੀਮਾ ਅਤੇ ਲਵਪ੍ਰੀਤ ਸਿੰਘ ਉਰਫ ਲਵ ਸ਼ਾਮਲ ਸਨ। ਜਿਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿੱਚ ਮੁਕੱਦਮਾ ਨੰਬਰ 148 ਅ/ਧ 309(1), 351(2) ਬੀ.ਐਨ.ਐਸ ਦਰਜ ਹੋਇਆ ਹੈ। Crime News

ਪੁਲਿਸ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ | Crime News

ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ ਭੀਮਾ ਇਸ ਗਿਰੋਹ ਦਾ ਮੁੱਖ ਸਰਗਨਾ ਹੈ। ਜਿਸ ਦੇ ਖਿਲਾਫ ਖੋਹ, ਅਸਲਾ ਐਕਟ, ਡਿਕੈਤੀ ਦੀ ਤਿਆਰੀ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਮੁਕੱਦਮਾ ਦਰਜ ਰਜਿਸਟਰ ਹਨ। ਇਸ ਤੋਂ ਇਲਾਵਾ ਮੁਲਜ਼ਮ ਚੋਰੀ ਜਾਂ ਖੋਹ ਦਾ ਸਾਮਾਨ ਕਿੱਥੇ ਵੇਚਦੇ ਸਨ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਂਡ ਹਾਸਿਲ ਕਰਨ ਉਪਰੰਤ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। ਜਿਸ ਦੌਰਾਨ ਇਨ੍ਹਾਂ ਤੋਂ ਹੋਰ ਵੀ ਵਾਰਦਾਤਾ ਟਰੇਸ ਹੋਣ ਦੀ ਉਮੀਦ ਹੈ। Crime News