Faridkot Crime News: ਫਰੀਦਕੋਟ ਪੁਲਿਸ ਵੱਲੋਂ ਚੋਰੀ ਦੀ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ 2 ਮੈਂਬਰ ਕਾਬੂ

Faridkot Crime News
Faridkot Crime News: ਫਰੀਦਕੋਟ ਪੁਲਿਸ ਵੱਲੋਂ ਚੋਰੀ ਦੀ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ 2 ਮੈਂਬਰ ਕਾਬੂ

ਮੁਲਜ਼ਮਾਂ ਕੋਲੋਂ ਚੋਰੀ ਕੀਤੀ ਨਗਦੀ ਅਤੇ ਗਹਿਣੇ ਵੀ ਬਰਾਮਦ | Faridkot Crime News

Faridkot Crime News: ਜੈਤੋ (ਅਜੈ ਮਨਚੰਦਾ)। ਡਾ. ਪ੍ਰਗਿਆ ਜੈਨ, ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਅਤੇ ਨਿਰਦੇਸ਼ਾਂ ਅਨੁਸਾਰ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸ਼ਰਾਂ ਵਿਰੁੱਧ ਚੱਲ ਰਹੀ ਮੁਹਿੰਮ ਹੇਠ ਵੱਡੀ ਸਫਲਤਾ ਮਿਲੀ ਹੈ। ਸੀ.ਆਈ.ਏ ਜੈਤੋ ਅਤੇ ਥਾਣਾ ਜੈਤੋ ਦੀਆਂ ਪੁਲਿਸ ਟੀਮਾਂ ਨੇ ਪਿੰਡ ਦਲ ਸਿੰਘ ਵਾਲਾ ਵਿਖੇ ਹੋਈ ਚੋਰੀ ਦੀ ਵਾਰਦਾਤ ਵਿੱਚ ਸ਼ਾਮਿਲ ਚੋਰ ਗਿਰੋਹ ਦੇ 02 ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਹ ਜਾਣਕਾਰੀ ਡੀ.ਐਸ.ਪੀ ਜੈਤੋ ਮਨੋਜ ਕੁਮਾਰ ਨੇ ਸ਼ੁੱਕਰਵਾਰ ਨੂੰ ਇਕ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ।

ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਗੋਬਿੰਦ ਪੁੱਤਰ ਕਾਲਾ ਸਿੰਘ ਵਾਸੀ ਮੁਹੱਲਾ ਪੰਜ ਪੀਰ ਸਮਾਣਾ (ਜ਼ਿਲ੍ਹਾ ਪਟਿਆਲਾ) ਅਤੇ ਸੰਨੀ ਪੁੱਤਰ ਮਾਘੀ ਰਾਮ ਵਾਸੀ ਸ਼ਾਹਬਾਦ (ਜ਼ਿਲ੍ਹਾ ਕੁਰੂਕਸ਼ੇਤਰ, ਹਰਿਆਣਾ) ਵਜੋਂ ਹੋਈ ਹੈ। ਪੁਲਿਸ ਪਾਰਟੀ ਵੱਲੋਂ ਮੁਲਜ਼ਮਾਂ ਕੋਲੋਂ ਚੋਰੀ ਕੀਤੇ ਗਹਿਣੇ ਅਤੇ ਨਗਦੀ ਵੀ ਬਰਾਮਦ ਕੀਤੀ ਗਈ ਹੈ।

ਮੁਲਜ਼ਮਾਂ ਖਿਲਾਫ ਡਿਕੈਤੀ, ਚੋਰੀ ਅਤੇ ਹੋਰ ਸੰਗੀਨ ਅਪਰਾਧਾ ਤਹਿਤ ਦਰਜ ਹਨ ਮੁਕੱਦਮੇ

ਉਹਨਾਂ ਦੱਸਿਆ ਕਿ ਗ੍ਰਿਫਤਾਰ ਮੁਲਜ਼ਮਾਂ ਦਾ ਕ੍ਰਿਮੀਨਲ ਪਿਛੋਕੜ ਹੈ, ਇਹਨਾਂ ਦੇ ਖਿਲਾਫ ਡਿਕੈਤੀ, ਚੋਰੀ ਅਤੇ ਹੋਰ ਸੰਗੀਨ ਅਪਰਾਧਾ ਤਹਿਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ (ਬਰਨਾਲਾ, ਸੰਗਰੂਰ ਅਤੇ ਐਸ.ਬੀ.ਐਸ ਨਗਰ) ਅੰਦਰ ਮੁਕੱਦਮੇ ਦਰਜ ਹਨ। ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆ ਉਹਨਾਂ ਦੱਸਿਆ ਕਿ ਫਰੀਦਕੋਟ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਦਲ ਸਿੰਘ ਵਾਲਾ ਵਿਖੇ ਇੱਕ ਚੋਰ ਗਿਰੋਹ ਵੱਲੋਂ ਘਰ ਅੰਦਰ ਵੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਿਸ ਵਿੱਚ ਚੋਰਾਂ ਨੇ ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਕੀਤੀ ਗਈ ਸੀ। ਜਿਸ ’ਤੇ ਫਰੀਦਕੋਟ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਟੈਕਨੀਕਲ ਇੰਨਪੁੱਟ ਅਤੇ ਹਿਊਮਨ ਇਟੈਲੀਜੈਸ ਦੇ ਅਧਾਰ ’ਤੇ ਕਾਰਵਾਈ ਸ਼ੁਰੂ ਕੀਤੀ ਗਈ। ਜਿਸ ਦੌਰਾਨ ਸਫਲਤਾ ਹਾਸਿਲ ਕਰਦੇ ਹੋਏ ਇਸ ਗਿਰੋਹ ਦੇ 02 ਮੈਂਬਰਾਂ ਨੂੰ ਕਾਬੂ ਕੀਤਾ ਗਿਆ।

ਪੁਲਿਸ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ

ਇਸ ਸਬੰਧੀ ਥਾਣਾ ਜੈਤੋ ਵਿਖੇ ਮੁਕੱਦਮਾ ਨੰਬਰ 85 ਦੇ ਅਧੀਨ ਧਾਰਾ 305/331(3) ਬੀ.ਐਨ.ਐਸ ਦਰਜ ਰਜਿਸਟਰ ਹੈ। ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਸ ਗਿਰੋਹ ਦੇ ਮੈਂਬਰ ਪਿੰਡਾਂ ਵਿੱਚ ਸਮਾਨ ਵੇਚਣ ਦੇ ਬਹਾਨੇ ਦਾਖਲ ਹੋ ਕੇ ਘਰਾਂ ਦੀ ਰੈਕੀ ਕਰਦੇ ਸਨ ਅਤੇ ਜਦੋਂ ਉਹਨਾਂ ਨੂੰ ਕਿਸੇ ਘਰ ਵਿੱਚ ਪਰਿਵਾਰਕ ਮੈਂਬਰ ਦੀ ਗੈਰ-ਮੌਜੂਦਗੀ ਦਾ ਪਤਾ ਲੱਗਦਾ, ਤਾਂ ਇਹਨਾ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਦਾ ਸੀ। ਮਨੋਜ ਕੁਮਾਰ ਡੀ.ਐਸ.ਪੀ(ਸ:ਡ) ਜੈਤੋ ਨੇ ਦੱਸਿਆ ਕਿ ਇਹਨਾਂ ਦੇ ਦੂਜੇ ਸਾਥੀਆਂ ਦੀ ਭਾਲ ਵੀ ਜਾਰੀ ਹੈ, ਉਹਨਾਂ ਨੂੰ ਵੀ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: AAP Leader Death News Punjab: ਤਰਨਤਾਰਨ ਤੋਂ ‘ਆਪ’ ਵਿਧਾਇਕ ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ, ਮੁੱਖ ਮ…

ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਡ ਹਾਸਿਲ ਕਰਨ ਉਪਰੰਤ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। ਜਿਸ ਦੌਰਾਨ ਇਹਨਾਂ ਤੋਂ ਹੋਰ ਵੀ ਵਾਰਦਾਤਾ ਟਰੇਸ ਹੋਣ ਦੀ ਉਮੀਦ ਹੈ। ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕਰਦੇ ਹੋਏ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਈ ਜਾ ਰਹੀ ਹੈ। ਜ਼ਿਲ੍ਹੇ ਦੇ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਪਹਿਲ ਹੈ, ਅਤੇ ਇਸ ਉਦੇਸ਼ ਲਈ ਫਰੀਦਕੋਟ ਪੁਲਿਸ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ ਸਖਤ ਕਦਮ ਚੁੱਕਦੀ ਰਹੇਗੀ। Faridkot Crime News