Punjab Roadways: ਸਰਕਾਰੀ ਬੱਸਾਂ ’ਚ ਸਫਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖਬਰ

Punjab Roadways
Punjab Roadways: ਸਰਕਾਰੀ ਬੱਸਾਂ ’ਚ ਸਫਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖਬਰ

ਮੁਲਾਜ਼ਮ ਫਿਰ ਕਰ ਸਕਦੇ ਹਨ ਪੀਆਰਟੀਸੀ ਦੀ ਹੜਤਾਲ | Punjab Roadways

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Roadways: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਨੇ ਸੋਮਵਾਰ ਨੂੰ ਸੈਕਟਰ-17 ਸਥਿਤ ਡਾਇਰੈਕਟਰ ਸਟੇਟ ਟਰਾਂਸਪੋਰਟ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ ਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ। ਪੰਜਾਬ ਪ੍ਰਧਾਨ ਰੇਸ਼ਮ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਜੇਕਰ 8 ਦਿਨਾਂ ’ਚ ਮੰਗਾਂ ਨੂੰ ਗੰਭੀਰਤਾ ਨਾਲ ਨਾ ਮੰਨਿਆ ਗਿਆ ਤਾਂ ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ 9 ਤੋਂ 11 ਜੁਲਾਈ ਤੱਕ ਸੂਬੇ ਭਰ ’ਚ ਹੜਤਾਲ ਕਰਨ ਲਈ ਮਜ਼ਬੂਰ ਹੋਵੇਗੀ। Punjab Roadways

ਇਹ ਖਬਰ ਵੀ ਪੜ੍ਹੋ : Chinnaswamy Stadium Power Cut: ਸਟੇਡੀਅਮ ਬਣਿਆ ਹਨ੍ਹੇਰੇ ਦਾ ਸ਼ਿਕਾਰ, ਆਖਿਰ ਕਿਉਂ ਬੰਦ ਹੋਈ ਚਿੰਨਾਸਵਾਮੀ ਦੀ ਬਿਜ਼ਲੀ?…

ਯੂਨੀਅਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕਈ ਮੀਟਿੰਗਾਂ ਕੀਤੀਆਂ ਹਨ, ਪਰ ਪਿਛਲੇ ਇੱਕ ਸਾਲ ਤੋਂ ਕੋਈ ਵੀ ਮੰਗ ਨਹੀਂ ਮੰਨੀ ਗਈ ਤੇ ਨਾ ਹੀ ਲਾਗੂ ਕੀਤੀ ਗਈ। ਯੂਨੀਅਨ ਨੇ ਸੋਮਵਾਰ ਨੂੰ ਜ਼ੀਰਕਪੁਰ ਤੇ ਖਰੜ ਬੱਸ ਸਟੇਸ਼ਨ ਬੰਦ ਰੱਖੇ। ਦੋਵੇਂ ਬੱਸ ਸਟੇਸ਼ਨ ਬੰਦ ਹੋਣ ਕਾਰਨ ਯਾਤਰੀਆਂ ਨੂੰ ਬਹੁਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਦੋਵਾਂ ਆਗੂਆਂ ਨੇ ਕਿਹਾ ਕਿ ਜੇਕਰ 9 ਜੁਲਾਈ ਨੂੰ ਮੰਗਾਂ ਪੂਰੀਆਂ ਨਹੀਂ ਹੋਈਆਂ ਤਾਂ ਪੂਰੇ ਪੰਜਾਬ ’ਚ ਸਰਕਾਰੀ ਬੱਸਾਂ ਦੀ ਹੜਤਾਲ ਕੀਤੀ ਜਾਵੇਗੀ ਤੇ 10 ਜੁਲਾਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। Punjab Roadways