Sad News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਅੱਜ ਪਿੰਡ ਫਤਹਿਗੜ੍ਹ ਵਿਖੇ ਇਕ ਪੋਲਟਰੀ ਫਾਰਮ ‘ਚ ਦੋ ਵਿਅਕਤੀਆਂ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਵਿਅਕਤੀਆਂ ਦੇ ਪੋਸਟਮਾਰਟਮ ਸਮੇਂ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਫਤਹਿਗੜ੍ਹ ਪਿੰਡ ਦੇ ਇਕ ਪੋਲਟਰੀ ਫਾਰਮ ‘ਚ ਇਕ ਪ੍ਰਵਾਸੀ ਮਜ਼ਦੂਰ ਬੀਰੂ ਵੱਲੋਂ ਜ਼ਮੀਨ ਨੂੰ ਲਿੱਪਿਆ ਜਾ ਰਿਹਾ ਸੀ ਤਾਂ ਇਸ ਦੌਰਾਨ ਪ੍ਰਵਾਸੀ ਮਜ਼ਦੂਰ ਬੀਰੂ ਦਾ ਫਾਰਮ ‘ਚ ਲੱਗੇ ਐਗਜਿਸ਼ਟ ਫੈਨ ਨਾਲ ਅਚਾਨਕ ਹੱਥ ਲੱਗਣ ਕਾਰਨ ਕਰੰਟ ਲੱਗ ਗਿਆ।
ਇਹ ਵੀ ਪੜ੍ਹੋ: Punjab News: ਸੁੱਤਿਆਂ ਪਿਆਂ ਨੂੰ ਅਣਹੋਣੀ ਨੇ ਆਣ ਘੇਰਿਆ, ਜਿਉਂਦੇ ਸੜੇ ਪਤੀ-ਪਤਨੀ, ਟੁੱਟੀ ਸਾਹਾਂ ਦੀ ਡੋਰ
ਜਦੋਂ ਉਸ ਨਾਲ ਕੰਮ ਕਰ ਰਿਹਾ ਹਰਪ੍ਰੀਤ ਸਿੰਘ ਉਸ ਨੂੰ ਕਰੰਟ ਤੋਂ ਬਚਾਉਣ ਲੱਗਾ ਤਾਂ ਉਹ ਵੀ ਬਿਜਲੀ ਦੇ ਕਰੰਟ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਹਰਪ੍ਰੀਤ ਸਿੰਘ (37) ਪੁੱਤਰ ਗੁਰਚਰਨ ਸਿੰਘ ਪਿੰਡ ਫਤਹਿਗੜ੍ਹ ਅਤੇ ਯੂ.ਪੀ. ਦੇ ਰਹਿਣ ਵਾਲੇ ਪ੍ਰਵਾਸੀ ਮਜ਼ਦੂਰ ਬੀਰੂ (24) ਪੁੱਤਰ ਹਰਸ਼ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। Sad News