Tehsil Office Raid: ਐੱਸਡੀਐਮ ਵੱਲੋਂ ਤਹਿਸੀਲ ਦਫ਼ਤਰ ਦੀ ਅਚਨਚੇਤ ਚੈਕਿੰਗ

Tehsil Office Raid
ਸੁਨਾਮ: ਤਹਿਸੀਲ ਦਫਤਰ ਵਿਖੇ ਚੈਕਿੰਗ ਦੌਰਾਨ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਐਸ.ਡੀ.ਐਮ. ਪ੍ਰਮੋਦ ਸਿੰਗਲਾ। ਤਸਵੀਰ: ਕਰਮ ਥਿੰਦ

ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ : ਐੱਸ.ਡੀ.ਐਮ.

Tehsil Office Raid: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਐਸ.ਡੀ.ਐਮ. ਸੁਨਾਮ ਸ਼੍ਰੀ ਪ੍ਰਮੋਦ ਸਿੰਗਲਾ ਵੱਲੋਂ ਤਹਿਸੀਲ ਦਫਤਰ ਸੁਨਾਮ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਕੀਤੀਆਂ ਜਾ ਰਹੀਆਂ ਰਜਿਸਟਰੀਆਂ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਐਸ.ਡੀ.ਐਮ. ਨੇ ਦੱਸਿਆ ਕਿ ਤਹਿਸੀਲ ਵਿੱਚ ਰਜਿਸਟਰੀਆਂ ਕਰਨ ਦਾ ਕੰਮ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸੇ ਕਿਸਮ ਦਾ ਕੋਈ ਵੀ ਕੰਮ ਬਕਾਇਆ ਨਹੀਂ ਹੈ। ਉਹਨਾਂ ਕਿਹਾ ਕਿ ਤਹਿਸੀਲ ਦਫਤਰਾਂ ਵਿਖੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ।

ਇਹ ਵੀ ਪੜ੍ਹੋ: Loot Case In Punjab: ਔਰਤ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਲੁੱਟ-ਖੋਹਰ ਕਰਨ ਵਾਲੇ ਤਿੰਨ ਕਾਬੂ

Tehsil Office Raid
ਸੁਨਾਮ: ਤਹਿਸੀਲ ਦਫਤਰ ਵਿਖੇ ਚੈਕਿੰਗ ਦੌਰਾਨ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਐਸ.ਡੀ.ਐਮ. ਪ੍ਰਮੋਦ ਸਿੰਗਲਾ। ਤਸਵੀਰ: ਕਰਮ ਥਿੰਦ

ਐਸ.ਡੀ.ਐਮ. ਨੇ ਕਿਹਾ ਕਿ ਤਹਿਸੀਲ ਦਫਤਰਾਂ ਵਿਖੇ ਲੋਕਾਂ ਨੂੰ ਲੋੜੀਂਦੀ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਜੇਕਰ ਫਿਰ ਵੀ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਦਫਤਰੀ ਸਮੇਂ ਦੌਰਾਨ ਉਹਨਾਂ ਨਾਲ ਰਾਬਤਾ ਕਰ ਕੇ ਆਪਣੀਆਂ ਮੁਸ਼ਕਿਲਾਂ ਦੱਸ ਸਕਦੇ ਹਨ। ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਅਤੇ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਹਨਾਂ ਨੇ ਦਫ਼ਤਰ ਵਿੱਚ ਆਪਣੇ ਕੰਮਾਂ ਲਈ ਪੁੱਜੇ ਲੋਕਾਂ ਨਾਲ ਗੱਲਬਾਤ ਕੀਤੀ ਤੇ ਲੋਕਾਂ ਨੇ ਕੀਤੇ ਜਾ ਰਹੇ ਕੰਮਾਂ ਸਬੰਧੀ ਤਸੱਲੀ ਦਾ ਪ੍ਰਗਟਾਵਾ ਕੀਤਾ। Tehsil Office Raid