ਚੰਡੀਗੜ੍ਹ (ਸੱਚ ਕਹੂੰ ਨਿਊਜ਼)। Sukhbir Badal: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਫਸੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਮੋਹਾਲੀ ਅਦਾਲਤ ’ਚ ਪੇਸ਼ੀ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ। ਅਕਾਲੀ ਦਲ ਦੇ ਮੁਖੀ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਸੁਖਬੀਰ ਬਾਦਲ ਦੀ ਪੰਜਾਬ ਪੁਲਿਸ ਅਧਿਕਾਰੀਆਂ ਨਾਲ ਤਿੱਖੀ ਬਹਿਸ ਹੋਈ। ਪੁਲਿਸ ਨੇ ਉਨ੍ਹਾਂ ਨੂੰ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ ਉਹ ਅਦਾਲਤ ਵੱਲ ਨਹੀਂ ਜਾ ਸਕਦੇ। Sukhbir Badal
ਇਹ ਖਬਰ ਵੀ ਪੜ੍ਹੋ : Haryana BPL Card Scheme: ਹਰਿਆਣਾ ਦੇ BPL ਪਰਿਵਾਰਾਂ ਦੀ ਹੋ ਗਈ ਮੌਜ਼, ਸਰਕਾਰ ਵੱਲੋਂ ਮਿਲਣਗੇ ਇੰਨੇ ਹਜ਼ਾਰ ਰੁਪਏ
ਜਿਸ ਤੋਂ ਬਾਅਦ ਅਕਾਲੀ ਵਰਕਰ ਗੁੱਸੇ ’ਚ ਆ ਗਏ। ਸਥਿਤੀ ਵਿਗੜਦੀ ਵੇਖ ਕੇ ਮੋਹਾਲੀ ਅਦਾਲਤ ਦੇ ਆਲੇ-ਦੁਆਲੇ ਵੱਡੀ ਗਿਣਤੀ ’ਚ ਪੁਲਿਸ ਫੋਰਸ ਤੇ ਫਾਇਰ ਬ੍ਰਿਗੇਡ ਤਾਇਨਾਤ ਕਰ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ’ਤੇ ਆਮਦਨ ਤੋਂ 540 ਕਰੋੜ ਰੁਪਏ ਵੱਧ ਜਾਇਦਾਦ ਰੱਖਣ ਦਾ ਦੋਸ਼ ਹੈ। ਵਿਜੀਲੈਂਸ ਨੇ ਗ੍ਰਿਫ਼ਤਾਰੀ ਤੋਂ ਬਾਅਦ ਮਜੀਠੀਆ ਦਾ 7 ਦਿਨਾਂ ਦਾ ਰਿਮਾਂਡ ਹਾਸਲ ਕੀਤਾ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੱਜ ਦੁਬਾਰਾ ਅਦਾਲਤ ’ਚ ਪੇਸ਼ ਕੀਤਾ ਜਾ ਰਿਹਾ ਹੈ। Sukhbir Badal