Students Welcome After Holidays: ਸਰਕਾਰੀ ਮਿਡਲ ਸਕੂਲ ਪੱਕਾ ਵਿਖੇ ਬੱਚਿਆਂ ਦਾ ਛੁੱਟੀਆਂ ਤੋਂ ਬਾਅਦ ਸਕੂਲ ਪਹੁੰਚਣ ’ਤੇ ਸ਼ਾਨਦਾਰ ਸਵਾਗਤ

Students Welcome After Holidays
ਫਰੀਦਕੋਟ : ਸਰਕਾਰੀ ਮਿਡਲ ਸਕੂਲ ਪੱਕਾ ਵਿਖੇ ਸਕੂਲ ਮੁਖੀ ਜਸਬੀਰ ਸਿੰਘ ਜੱਸੀ ਅਤੇ ਅਧਿਆਪਕ ਬੱਚਿਆਂ ’ਤੇ ਫ਼ੁੱਲਾਂ ਦੀ ਵਰਖਾ ਕਰਦੇ ਹੋਏ। ਤਸਵੀਰ: ਗੁਰਪ੍ਰੀਤ ਪੱਕਾ

Students Welcome After Holidays: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਰਕਾਰੀ ਮਿਡਲ ਸਕੂਲ ਪੱਕਾ ਵਿਖੇ ਸਿੱਖਿਆ ਵਿਭਾਗ ਦੇ ਆਦੇਸ਼ਾਂ ਅਨੁਸਾਰ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਪਹੁੰਚੇ ਵਿਦਿਆਰਥੀਆਂ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਨੀਲਮ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਪ੍ਰਦੀਪ ਦਿਓੜਾ ਦੀ ਯੋਗ ਸਰਸਪ੍ਰਤੀ ਅਤੇ ਸਕੂਲ ਮੁਖੀ ਜਸਬੀਰ ਸਿੰਘ ਜੱਸੀ ਦੀ ਯੋਗ ਅਗਵਾਈ ਹੇਠ ਸਵਾਗਤ ਗੁਲਾਬ ਦੇ ਫ਼ੁੱਲਾਂ ਦੀ ਪੱਤੀਆਂ ਦੀ ਵਰਖਾ ਕਰਕੇ ਕੀਤਾ ਗਿਆ।

ਇਸ ਮੌਕੇ ਸਕੂਲ ਮੁਖੀ ਨੇ ਵਿਦਿਆਰਥੀਆਂ ਦਾ ਸੁਆਗਤ ਕਰਦਿਆਂ ਵਿਦਿਆਰਥੀਆਂ ਨੂੰ ਹਰ ਰੋਜ਼ ਸਕੂਲ ਆਉਣ ਵਾਸਤੇ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਹਿੰਦੀ ਮਾਸਟਰ ਵਿਕਾਸ ਅਰੋੜਾ, ਸਾਇੰਸ ਮਿਸਟ੍ਰੈਸ ਕਵਿਤਾ ਚਾਵਲਾ, ਸਾਇੰਸ ਮਿਸਟ੍ਰੈਸ ਪ੍ਰਵੀਲ ਲਤਾ, ਐਸ.ਐਸ.ਮਿਸਟ੍ਰੈਸ ਜਸਵਿੰਦਰ ਕੌਰ, ਐਸ.ਐਸ.ਮਾਸਟਰ ਸੁਦੇਸ਼ ਸ਼ਰਮਾ, ਕੰਪਿਊਟਰ ਫ਼ੈਕਲਿਟੀ ਸਿਮਰਜੀਤ ਕੌਰ ਨੇ ਮਿਲ ਕੇ ਬੱਚਿਆਂ ਨੂੰ ਚਾਕਲੇਟ ਵੰਡੇ। ਇਸ ਮੌਕੇ ਵਿਭਾਗ ਦੇ ਆਦੇਸ਼ਾਂ ਅਨੁਸਾਰ ਪਹਿਲੇ ਦਿਨ ਬੱਚਿਆਂ ਨੂੰ ਵੱਖ-ਵੱਖ ਮਨਮੋਹਕ ਗਤੀਵਿਧੀਆਂ ਕਰਵਾਈਆਂ ਗਈਆਂ।

ਇਹ ਵੀ ਪੜ੍ਹੋ: Punjab News: ਕੈਬਨਿਟ ਮੰਤਰੀ ਅਮਨ ਅਰੋੜਾ ਦਾ ਸੁਖਬੀਰ ਬਾਦਲ ਨੂੰ ਕਰਾਰਾ ਜਵਾਬ

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਨੀਲਮ ਰਾਣੀ ਉਚੇਚੇ ਤੌਰ ’ਤੇ ਸਕੂਲ ਪਹੁੰਚੇ। ਉਨ੍ਹਾਂ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਬੱਚਿਆਂ ਦੀ ਸਕੂਲ ਦੀ ਬੇਹਤਰੀ ਵਾਸਤੇ ਯੋਜਨਾਬੱਧ ਢੰਗ ਨਾਲ ਹੋਰ ਸੁਹਿਰਦਤਾ ਨਾਲ ਕਾਰਜ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਸਕੂਲ ਅੰਦਰ ਤਿਆਰ ਕੀਤੇ ਜਾਂਦੇ ਮਿਡ-ਡੇ-ਮੀਲ, ਕਿਚਨ, ਲਾਇਬ੍ਰੇਰੀ, ਕੰਪਿਊਟਰ ਲੈਬ, ਕਲਾਸ ਰੂਮਾਂ ਦਾ ਨਿਰੀਖਣ ਕੀਤਾ। ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਭਲਾਈ ਵਾਸਤੇ ਕੀਤੇ ਜਾ ਰਹੇ ਕਾਰਜਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਦਫ਼ਤਰ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਦੇ ਜੂਨੀਅਰ ਸਕੇਲ ਸਟੈਨੋਗ੍ਰਾਫ਼ਰ ਸਲਵਿੰਦਰ ਸਿੰਘ, ਕਲਰਕ ਹਰਲੀਨ ਕੌਰ ਵੀ ਹਾਜ਼ਰ ਸਨ। Students Welcome After Holidays