ਚੰਡੀਗੜ੍ਹ। ਅੱਜ ਪੰਜਾਬ ਮੰਤਰੀ ਮੰਡਲ (Punjab Cabinet) ਦਾ ਵਿਸਥਾਰ ਹੋਣ ਦੇ ਸਮੇਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Dhaliwal) ਤੋਂ ਅਸਤੀਫ਼ਾ ਲੈ ਲਿਆ ਗਿਆ। ਅਸਤੀਫ਼ੇ ਦੀ ਖਬਰ ਨਸ਼ਰ ਹੋਣ ਦੇ ਨਾਲ ਹੀ ਉਨ੍ਹਾਂ ਆਪਣੇ ਟਵਿੱਟਰ ਹੈਂਡਲ ‘ਤੇ ਪੋਸਟ ਸਾਂਝੀ ਕੀਤੀ। ਉਨ੍ਹਾਂ ਵੱਖ ਵੱਖ ਅਖਬਾਰਾਂ ਦੀਆਂ ਖਬਰਾਂ ਦੀਆਂ ਕਾਪੀਆਂ ਨਾਲ ਨੱਥੀ ਕਰਦਿਆਂ ਲਿਖਿਆ ਹੈ ਕਿ ਲੋਕਾਂ ਦੀ ਭਲਾਈ ਲਈ ਮੇਰੀ ਮਿਹਨਤ ਜਾਰੀ ਹੈ।
ਆਪਣੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਮੇਰੀ ਮਿਹਨਤ ਜਾਰੀ ਹੈ।
अपने पंजाब के लोगों के भले के लिए मेरी मेहनत जारी है #punjabcabinet #punjab pic.twitter.com/6CplRh48qP
— Kuldeep Dhaliwal (@KuldeepSinghAAP) July 3, 2025
ਦੱਸ ਦਈਏ ਕਿ ਪੰਜਾਬ ਮੰਤਰੀ ਮੰਡਲ ’ਚ ਸ਼ਾਮਲ ਕੁਲਦੀਪ ਸਿੰਘ ਧਾਲੀਵਾਲ ਤੋਂ ਅਸਤੀਫਾ ਲੈ ਲਿਆ ਗਿਆ ਹੈ। ਕੁਲਦੀਪ ਸਿੰਘ ਧਾਲੀਵਾਲ ਤੋਂ ਅਸਤੀਫਾ ਲੈਣ ਦੇ ਨਾਲ ਹੀ ਉਨ੍ਹਾਂ ਨੂੰ ਮਿਲੇ ਹੋਏ ਐਨਆਰਆਈ ਵਿਭਾਗ ਨੂੰ ਸੰਜੀਵ ਅਰੋੜਾ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ, ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਸਿੰਘ ਧਾਲੀਵਾਲ ਨੂੰ ਅੱਜ ਸਵੇਰੇ ਹੀ ਸੁਨੇਹਾ ਭੇਜ ਦਿੱਤਾ ਗਿਆ ਸੀ ਕਿ ਉਹ ਆਪਣਾ ਅਸਤੀਫਾ ਭੇਜ ਦੇਣ, ਜਿਸ ਤੋਂ ਬਾਅਦ ਉਨ੍ਹਾਂ ਦਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਕੋਲ ਪੁੱਜ ਗਿਆ ਸੀ ਤੇ ਦੁਪਹਿਰ ਹੁੰਦੇ-ਹੁੰਦੇ ਮੰਤਰੀ ਮੰਡਲ ਵਾਧੇ ਦੇ ਸਮੇਂ ਉਨ੍ਹਾਂ ਦੇ ਅਸਤੀਫੇ ਨੂੰ ਮਨਜ਼ੂਰ ਵੀ ਕਰ ਲਿਆ ਗਿਆ ਹੈ। Kuldeep Dhaliwal
Read Also : Kuldeep Dhaliwal: ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨਾਲ ਜੁੜੀ ਵੱਡੀ ਖਬਰ