Punjab Cabinet Latest News: ਪੰਜਾਬ ਕੈਬਨਿਟ ਦਾ ਹੋਇਆ ਵਿਸਥਾਰ, ਸੰਜੀਵ ਅਰੋੜਾ ਨੇ ਮੰਤਰੀ ਵਜੋਂ ਸਹੁੰ ਚੁੱਕੀ

Punjab Cabinet Latest News
Punjab Cabinet Latest News: ਪੰਜਾਬ ਕੈਬਨਿਟ ਦਾ ਹੋਇਆ ਵਿਸਥਾਰ, ਸੰਜੀਵ ਅਰੋੜਾ ਨੇ ਮੰਤਰੀ ਵਜੋਂ ਸਹੁੰ ਚੁੱਕੀ

ਅਰੋੜਾ ਨੂੰ ਉਦਯੋਗ ਅਤੇ ਐਨਆਰਆਈ ਵਿਭਾਗ ਦੀ ਮਿਲੀ ਜ਼ਿੰਮੇਵਾਰੀ 

Punjab Cabinet Latest News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਲੁਧਿਆਣਾ ਪੱਛਮੀ ਹਲਕੇ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਸੂਬੇ ਦੇ ਰਾਜਪਾਲ ਮਾਣਯੋਗ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਮੰਤਰੀ ਵਜੋਂ ਸਹੁੰ ਚੁੱਕੀ ਹੈ। ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਮੰਤਰੀ ਮੌਜੂਦ ਸਨ। ਸੰਜੀਵ ਅਰੋੜਾ ਨੂੰ ਉਦਯੋਗ ਅਤੇ ਐਨਆਰਆਈ ਵਿਭਾਗ ਦਿੱਤੇ ਗਏ ਹਨ। ਪਹਿਲਾਂ ਇਹ ਦੋਵੇਂ ਵਿਭਾਗ ਕੁਲਦੀਪ ਧਾਲੀਵਾਲ ਕੋਲ ਸਨ। ਕੁਲਦੀਪ ਧਾਲੀਵਾਲ ਦੀ ਪੰਜਾਬ ਕੈਬਨਿਟ ਤੋਂ ਛੁੱਟੀ ਕਰ ਦਿੱਤੀ ਗਈ ਹੈ।

ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਦਿੱਤੀਆਂ ਵਧਾਈਆਂ

ਅੱਜ ਪੰਜਾਬ ਰਾਜਭਵਨ, ਚੰਡੀਗੜ੍ਹ ਵਿਖੇ ਸੂਬੇ ਦੇ ਰਾਜਪਾਲ ਮਾਣਯੋਗ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਜੀ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ। ਉਹਨਾਂ ਨੂੰ ਨਵੀਂ ਜ਼ਿੰਮੇਵਾਰੀ ਦੀਆਂ ਬਹੁਤ-ਬਹੁਤ ਵਧਾਈਆਂ। ਸੰਜੀਵ ਅਰੋੜਾ ਜੀ ਨੂੰ Industry & Commerce, Investment Promotion, NRI Affairs ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੈਨੂੰ ਉਮੀਦ ਹੈ ਕਿ ਸੰਜੀਵ ਅਰੋੜਾ ਜੀ ਪੰਜਾਬ ਦੇ ਲੋਕਾਂ ਦੀਆਂ ਆਸਾਂ-ਉਮੀਦਾਂ ‘ਤੇ ਖਰੇ ਉਤਰਨਗੇ। ਪੰਜਾਬ ਦੇ ਵਿਕਾਸ ਅਤੇ ਸੂਬੇ ਦੇ 3 ਕਰੋੜ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਅਤੇ ਬਿਨਾਂ ਕਿਸੇ ਪੱਖਪਾਤ ਦੇ ਕੰਮ ਕਰਨਗੇ। Punjab Cabinet Latest News